Benefits of Butter: ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ‘ਮੱਖਣ’
Published : Jan 12, 2024, 8:49 am IST
Updated : Jan 12, 2024, 9:06 am IST
SHARE ARTICLE
Benefits of Butter
Benefits of Butter

ਬਹੁਤ ਸਾਰੇ ਲੋਕ ਨਾਸ਼ਤੇ ਵਿਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ।

Benefits of Butter: ਮੱਖਣ ਪੰਜਾਬੀਆਂ ਦੇ ਖਾਣੇ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ ਵਿਚ ਜਿੰਨਾ ਸਵਾਦ ਹੁੰਦਾ ਹੈ, ਉਸ ਤੋਂ ਵੱਧ ਇਹ ਸਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ਵਿਚ ਪਹਿਲ ਦੇਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਨਾਸ਼ਤੇ ਵਿਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ।

ਅੱਜਕਲ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ਵਿਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕਢਿਆ ਮੱਖਣ ਚੰਗਾ ਨਹੀਂ ਲਗਦਾ। ਪੀਲੇ ਮੱਖਣ ਨਾਲੋਂ ਸਫ਼ੈਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ ਵਿਚ ਵਿਟਾਮਿਨ-ਏ ਅਤੇ ਈ ਮਿਲਦੀ ਹੈ। ਇਹ ਸਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੱਖਣ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ:

  • ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿਚ ਸੋਜ ਹੋ ਜਾਂਦੀ ਹੈ। ਅਜਿਹੇ ਵਿਚ ਚਿੱਟਾ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਆਇਉਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ।
  • ਅੱਖਾਂ ਦੀ ਜਲਣ ਦੀ ਸਮੱਸਿਆ ਹੋਣ ’ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ’ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ਵਿਚ ਹੋਣ ਵਾਲੀ ਜਲਣ ’ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।
  • ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੈਲੇਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿਚ ਵਿਟਾਮਿਨ ਨਾਲ ਭਰਪੂਰ ਸਫ਼ੈਦ ਮੱਖਣ ਖਾਣ ਨਾਲ ਦਿਲ ਠੀਕ ਰਹਿੰਦਾ ਹੈ।
  • ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਵਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।
  • ਵਧਦੀ ਉਮਰ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿਚ ਸਫ਼ੈਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

 (For more Punjabi news apart from Butter is very beneficial for health, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement