ਰੋਜ਼ਾਨਾ ਕਾਜੂ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Published : Mar 12, 2023, 11:42 am IST
Updated : Mar 12, 2023, 11:42 am IST
SHARE ARTICLE
photo
photo

ਰੋਜ਼ਾਨਾ ਕਾਜੂ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

 

ਕਾਜੂ ਦੀ ਵਰਤੋਂ ਖਾਣਾ ਬਣਾਉਣ ਜਾਂ ਮਠਿਆਈ ਬਣਾਉਣ 'ਚ ਕੀਤੀ ਜਾਂਦੀ ਹੈ ਪਰ ਰੋਜ਼ਾਨਾ ਕਾਜੂ ਖਾਣਾ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਕਾਜੂ ਸਿਹਤ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ। ਆਓ ਜਾਣਦੇ ਹਾਂ ਰੋਜ਼ਾਨਾ ਕਾਜੂ ਖਾਣ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ।

1. ਕੋਲੈਸਟਰੋਲ
ਕਾਜੂ 'ਚ ਪ੍ਰੋਟੀਨ ਅਤੇ ਆਇਰਨ ਭਰਪੂਰ ਮਾਤਰਾ 'ਚ ਹੋਣ ਕਾਰਨ ਇਹ ਖੂਨ ਦੀ ਕਮੀ ਨੂੰ ਪੂਰਾ ਕਰਨ ਅਤੇ ਕੋਲੈਸਟਰੋਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਇਸ ਦੀ ਵਰਤੋਂ ਨਾਲ ਵਾਲ ਅਤੇ ਚਮੜੀ ਲਈ ਬਹੁਤ ਹੀ ਚੰਗਾ ਹੁੰਦਾ ਹੈ

2. ਸਰੀਰ 'ਚ ਐਨਰਜੀ
ਸਵੇਰੇ ਕਾਜੂ ਦੀ ਵਰਤੋਂ ਕਰਨ ਨਾਲ ਪੂਰਾ ਦਿਨ ਸਰੀਰ 'ਚ ਐਨਰਜੀ ਬਣੀ ਰਹਿੰਦੀ ਹੈ। ਜੇ ਤੁਹਾਡਾ ਮੂਡ ਬੇਮਤਲੱਬ ਖਰਾਬ ਰਹਿੰਦਾ ਹੈ ਤਾਂ ਦੋ ਤਿੰਨ ਕਾਜੂ ਖਾਣ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।

3. ਤੇਜ਼ ਯਾਦਦਾਸ਼ਤ
ਖਾਲੀ ਪੇਟ ਕਾਜੂ ਖਾਣ ਨਾਲ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਸ 'ਚ ਮੌਜੂਦ ਵਿਟਾਮਿਨ ਬੀ ਨਾਲ ਸਰੀਰ 'ਚ ਐਸਿਡ ਬਣਨਾ ਬੰਦ ਹੋ ਜਾਂਦਾ ਹੈ। ਇਸ ਨੂੰ ਫਿੱਕੇ ਦੁੱਧ ਨਾਲ ਖਾਣ ਨਾਲ ਬਲੱਡ ਪ੍ਰੈਸ਼ਰ ਵੀ ਕੰਟਰੋਲ 'ਚ ਰਹਿੰਦਾ ਹੈ।

4. ਪਾਚਨ ਸ਼ਕਤੀ ਮਜ਼ਬੂਤ
ਕਾਜੂ 'ਚ ਐਂਟੀਆਕਸੀਡੈਂਟ ਗੁਣਾਂ ਕਾਰਨ ਇਹ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਗਰਭ ਅਵਸਥਾ 'ਚ ਇਸ ਦੀ ਵਰਤੋਂ ਔਰਤਾਂ ਲਈ ਬਹੁਤ ਚੰਗੀ ਹੁੰਦੀ ਹੈ।

5. ਮਜ਼ਬੂਤ ਹੱਡੀਆਂ
ਕਾਜੂ ਹੱਡੀਆਂ ਨੂੰ ਮਜ਼ਬੂਤ ਬਣਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਮੋਨੋ ਸੈਚੂਰੇਟਡ ਫੈਟ ਨਾਂ ਦਾ ਤੱਤ ਸਰੀਰ ਨੂੰ ਦਿਲ ਦੀਆਂ ਬੀਮਾਰੀਆਂ 'ਤੋਂ ਬਚਾਉਣ ਦਾ ਕੰਮ ਕਰਦਾ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement