ਕਾਲੀ ਗਾਜਰ ਖਾਣ ਨਾਲ ਵਧੇਗੀ ਇਮਿਊਨਿਟੀ, ਕੈਂਸਰ ਤੋਂ ਹੋਵੇਗਾ ਬਚਾਅ
Published : Nov 12, 2022, 8:01 am IST
Updated : Nov 12, 2022, 8:57 am IST
SHARE ARTICLE
Black carrot
Black carrot

ਇਸ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਦਿਲ ਸਿਹਤਮੰਦ ਰਹਿੰਦਾ ਹੈ।

 

ਕਾਲੇ ਰੰਗ ਦੀ ਗਾਜਰ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਜੇਕਰ ਕਾਲੀ ਗਾਜਰ ਵਿਚ ਮੌਜੂਦ ਪੌਸ਼ਟਿਕ ਗੁਣਾਂ ਦੀ ਕਰੀਏ ਤਾਂ ਇਸ ਵਿਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ, ਫ਼ਾਈਬਰ, ਪੋਟਾਸ਼ੀਅਮ, ਆਇਰਨ ਆਦਿ ਹੁੰਦੇ ਹਨ। ਇਸ ਦੇ ਸੇਵਨ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਅਤੇ ਦਿਲ ਸਿਹਤਮੰਦ ਰਹਿੰਦਾ ਹੈ। ਆਉ ਜਾਣਦੇ ਹਾਂ ਕਾਲੀ ਗਾਜਰ ਖਾਣ ਦੇ ਫ਼ਾਇਦਿਆਂ ਬਾਰੇ :

ਪੋਸ਼ਕ ਤੱਤਾਂ ਨਾਲ ਭਰਪੂਰ ਕਾਲੀ ਗਾਜਰ ਦਾ ਸੇਵਨ ਕਰਨ ਨਾਲ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਅਜਿਹੇ ਵਿਚ ਦਿਲ ਨਾਲ ਜੁੜੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾਂ ਘੱਟ ਜਾਂਦਾ ਹੈ। ਇਸ ਲਈ ਦਿਲ ਦੇ ਮਰੀਜ਼ਾਂ ਨੂੰ ਖ਼ਾਸਕਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਸਰਦੀਆਂ ਵਿਚ ਇਸ ਦੇ ਸੇਵਨ ਨਾਲ ਸ਼ੂਗਰ ਲੈਵਲ ਨੂੰ ਕੰਟਰੋਲ ਵਿਚ ਰੱਖਣ ਵਿਚ ਮਦਦ ਮਿਲਦੀ ਹੈ। ਅਜਿਹੇ ਵਿਚ ਖ਼ਾਸ ਕਰ ਕੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜਰੂਰ ਕਰਨਾ ਚਾਹੀਦਾ ਹੈ। ਕਾਲੀ ਗਾਜਰ ਐਂਟੀ-ਆਕਸੀਡੈਂਟ, ਐਂਟੀ-ਵਾਇਰਲ, ਐਂਟੀ-ਬੈਕਟੀਰੀਅਲ ਗੁਣਾਂ ਨਾਲ ਭਰਪੂਰ ਹੁੰਦੀ ਹੈ। ਅਜਿਹੇ ’ਚ ਇਸ ਨੂੰ ਖਾਣ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ। ਇਸ ਨਾਲ ਹੀ ਸਰੀਰ ਹੋਰ ਬੀਮਾਰੀਆਂ ਤੋਂ ਵੀ ਸੁਰੱਖਿਅਤ ਰਹਿੰਦਾ ਹੈ।

ਪਾਚਨ ਤੰਤਰ ਨੂੰ ਤੰਦਰੁਸਤ ਰੱਖਣ ਲਈ ਕਾਲੀ ਗਾਜਰ ਦਾ ਸੇਵਨ ਸੱਭ ਤੋਂ ਵਧੀਆ ਆਪਸ਼ਨ ਹੈ। ਇਸ ਨਾਲ ਪੇਟ ਦੀ ਸਫ਼ਾਈ ਹੋਣ ਦੇ ਨਾਲ ਪਾਚਣ ਵਿਚ ਸੁਧਾਰ ਆਉਂਦਾ ਹੈ। ਅਜਿਹੇ ਵਿਚ ਕਬਜ਼, ਐਸਿਡਿਟੀ, ਪੇਟ ਵਿਚ ਦਰਦ, ਜਲਣ, ਬਦਹਜ਼ਮੀ ਆਦਿ ਦੀਆਂ ਮੁਸੀਬਤਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਸੇਵਨ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ। ਇਸ ਨਾਲ ਮੌਸਮੀ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਸ ਨਾਲ ਤੁਹਾਨੂੰ ਹੋਰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ।

ਅਨੀਮੀਆ ਦੇ ਮਰੀਜ਼ਾਂ ਨੂੰ ਸਰਦੀਆਂ ਵਿਚ ਕਾਲੀ ਗਾਜਰ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਵਿਚ ਆਇਰਨ ਹੋਣ ਸਦਕਾ, ਖ਼ੂਨ ਦੀ ਕਮੀ ਪੂਰੀ ਹੋਣ ਦੇ ਨਾਲ ਪੇਟ ਨੂੰ ਸਾਫ਼ ਕਰਨ ਵਿਚ ਮਦਦ ਮਿਲਦੀ ਹੈ। ਨਾਲ ਹੀ ਸਾਰੇ ਸਰੀਰ ਵਿਚ ਬਲੱਡ ਸਰਕੂਲੇਸ਼ਨ ਵਧੀਆ ਹੁੰਦਾ ਹੈ। ਅੱਜ ਦੇ ਸਮੇਂ ਵਿਚ ਹਰ ਤੀਜਾ ਵਿਅਕਤੀ ਵਧੇ ਭਾਰ ਤੋਂ ਪ੍ਰੇਸ਼ਾਨ ਹੈ। ਅਜਿਹੇ ਵਿਚ ਇਸ ਨੂੰ ਕੰਟਰੋਲ ਕਰਨ ਲਈ ਡਾਇਟ ਵਿਚ ਕਾਲੀ ਗਾਜਰ ਦਾ ਸੇਵਨ ਸੱਭ ਤੋਂ ਵਧੀਆ ਢੰਗ ਹੈ। ਇਸ ਵਿਚ ਫ਼ਾਈਬਰ ਹੋਣ ਕਾਰਨ ਪੇਟ ਲੰਬੇ ਸਮੇਂ ਤਕ ਭਰਿਆ ਰਹਿੰਦਾ ਹੈ। ਅਜਿਹੇ ਵਿਚ ਭੁੱਖ ਘੱਟ ਲੱਗਣ ਕਰ ਕੇ ਭਾਰ ਵਧਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।

ਕਾਲੀ ਗਾਜਰ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ਵਿਚ ਮਦਦ ਮਿਲਦੀ ਹੈ। ਨਾਲ ਹੀ ਇਸ ਨਾਲ ਸਬੰਧਤ ਹੋਰ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਸਰੀਰ ਦੇ ਨਾਲ-ਨਾਲ ਕਾਲੀ ਗਾਜਰ ਚਮੜੀ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਖ਼ੂਨ ਸਾਫ਼ ਹੁੰਦਾ ਹੈ। ਅਜਿਹੇ ਵਿਚ ਚਿਹਰੇ ਦੀ ਰੰਗਤ ਨਿਖਰ ਕੇ ਸਾਹਮਣੇ ਆਉਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement