Health News: ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ ਕੀਵੀ
Published : Mar 13, 2024, 7:14 am IST
Updated : Mar 13, 2024, 7:34 am IST
SHARE ARTICLE
Kiwi is very beneficial for blood pressure patients Health News in punjabi
Kiwi is very beneficial for blood pressure patients Health News in punjabi

Health News: ਸਵੇਰੇ ਖ਼ਾਲੀ ਪੇਟ ਕੀਵੀ ਖਾਣ ਨਾਲ ਕੈਲੇਸਟਰੋਲ ਲੈਵਲ ਕੰਟਰੋਲ ਵਿਚ ਰਹਿੰਦਾ ਹੈ

Kiwi is very beneficial for blood pressure patients Health News in punjabi : ਕੀਵੀ ਫਲ ਵਿਟਾਮਿਨ ਏ, ਸੀ, ਕੇ, ਪੋਟਾਸ਼ੀਅਮ, ਫ਼ਾਈਬਰ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਗੁਣਾਂ ਨਾਲ ਭਰਪੂਰ ਹੁੰਦਾ ਹੈ। ਵੈਸੇ ਤਾਂ ਤੁਸੀਂ ਇਸ ਨੂੰ ਕਿਸੇ ਵੀ ਸਮੇਂ ਖਾ ਸਕਦੇ ਹੋ ਪਰ ਮਾਹਰਾਂ ਅਨੁਸਾਰ ਸਵੇਰੇ ਖ਼ਾਲੀ ਪੇਟ ਕੀਵੀ ਖਾਣਾ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਆਉ ਜਾਣਦੇ ਹਾਂ ਕੀਵੀ ਖਾਣ ਦੇ ਫ਼ਾਇਦਿਆਂ ਬਾਰੇ:

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਆਦਾਤਰ ਲੋਕ ਕੀਵੀ ਨੂੰ ਛਿੱਲ ਕੇ ਖਾਂਦੇ ਹਨ ਪਰ ਇਸ ਦੇ ਛਿਲਕੇ ਵੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਅਜਿਹੇ ਵਿਚ ਕੀਵੀ ਨੂੰ ਛਿਲਕਿਆਂ ਨਾਲ ਖਾਣਾ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਡਾਈਟ ਵਿਚ ਇਸ ਨੂੰ ਸਿੱਧਾ ਖਾਣ ਤੋਂ ਇਲਾਵਾ ਤੁਸੀਂ ਇਸ ਦਾ ਜੂਸ ਬਣਾ ਕੇ ਵੀ ਪੀ ਸਕਦੇ ਹੋ। ਇਸ ਨਾਲ ਹੀ ਕੀਵੀ ਨੂੰ ਕਿਸੇ ਵੀ ਸਮੇਂ ਖਾਧਾ ਜਾ ਸਕਦਾ ਹੈ। ਪਰ ਸਵੇਰੇ ਖ਼ਾਲੀ ਪੇਟ ਇਸ ਦਾ ਸੇਵਨ ਕਰਨਾ ਜ਼ਿਆਦਾ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਕੀਵੀ ਵਿਚ ਫ਼ਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਅਜਿਹੇ ਵਿਚ ਇਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਇਸ ਤਰ੍ਹਾਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਬਜ਼, ਗੈਸ, ਐਸੀਡਿਟੀ, ਬਦਹਜ਼ਮੀ ਆਦਿ ਤੋਂ ਬਚਾਅ ਰਹਿੰਦਾ ਹੈ।

ਇਹ ਵੀ ਪੜ੍ਹੋ: Health News: ਦਹੀਂ ਅਤੇ ਪਿਆਜ਼ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਫ਼ਾਇਦੇ  

ਮਾਹਰਾਂ ਮੁਤਾਬਕ ਸਵੇਰੇ ਖ਼ਾਲੀ ਪੇਟ ਕੀਵੀ ਖਾਣ ਨਾਲ ਕੈਲੇਸਟਰੋਲ ਲੈਵਲ ਕੰਟਰੋਲ ਵਿਚ ਰਹਿੰਦਾ ਹੈ। ਇਸ ਨਾਲ ਦਿਲ ਮਜ਼ਬੂਤ ਹੁੰਦਾ ਹੈ। ਅਜਿਹੇ ਵਿਚ ਦਿਲ ਦੇ ਮਰੀਜ਼ਾਂ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਣ ਲਈ ਸਵੇਰੇ ਖ਼ਾਲੀ ਪੇਟ ਕੀਵੀ ਖਾਣਾ ਵਧੀਆ ਮੰਨਿਆ ਜਾਂਦਾ ਹੈ। ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਅਪਣੀ ਰੋਜ਼ਾਨਾ ਡਾਈਟ ਵਿਚ ਕੀਵੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨੂੰ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਦੂਰ ਹੁੰਦੀ ਹੈ।

ਫ਼ਾਈਬਰ ਨਾਲ ਭਰਪੂਰ ਕੀਵੀ ਖਾਣ ਨਾਲ ਪੇਟ ਲੰਮੇ ਸਮੇਂ ਤਕ ਭਰਿਆ ਰਹਿੰਦਾ ਹੈ। ਅਜਿਹੇ ਵਿਚ ਜ਼ਿਆਦਾ ਖਾਣ ਦੀ ਸਮੱਸਿਆ ਤੋਂ ਬਚਾਅ ਰਹਿੰਦਾ ਹੈ। ਇਸ ਤਰ੍ਹਾਂ ਇਸ ਦਾ ਸੇਵਨ ਕਰਨ ਨਾਲ ਭਾਰ ਕੰਟਰੋਲ ਵਿਚ ਰਹਿੰਦਾ ਹੈ। ਕੀਵੀ ਖਾਣ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਇਸ ਨਾਲ ਵਾਇਰਲ ਇੰਫ਼ੈਕਸ਼ਨ ਦਾ ਖ਼ਤਰਾ ਵੀ ਬਹੁਤ ਹਦ ਤੱਕ ਘੱਟ ਰਹਿੰਦਾ ਹੈ। ਪੋਸ਼ਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਖਾਣ ਨਾਲ ਥਕਾਵਟ, ਕਮਜ਼ੋਰੀ ਆਦਿ ਦੂਰ ਹੋ ਕੇ ਦਿਨ ਭਰ ਤੰਦਰੁਸਤ ਮਹਿਸੂਸ ਹੁੰਦਾ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ

ਕੀਵੀ ਨੂੰ ਸਰੀਰ ਦੇ ਨਾਲ-ਨਾਲ ਚਮੜੀ ਲਈ ਵੀ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਮਾਹਰਾਂ ਅਨੁਸਾਰ ਸਵੇਰੇ ਖਾਲੀ ਪੇਟ ਕੀਵੀ ਖਾਣ ਨਾਲ ਚਿਹਰੇ ਦੇ ਦਾਗ਼ਾਂ ਦੀ ਸ਼ਿਕਾਇਤ ਖ਼ਤਮ ਹੋ ਜਾਂਦੀ ਹੈ। ਇਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਕੇ ਚਿਹਰਾ ਬੇਦਾਗ, ਕੋਮਲ ਅਤੇ ਜਵਾਨ ਨਜ਼ਰ ਆਉਂਦਾ ਹੈ।

(For more news apart from 'Kiwi is very beneficial for blood pressure patients Health News in punjabi ' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement