Health News: ਸਿਹਤ ਲਈ ਲਾਹੇਵੰਦ ਹੈ ਅਨਾਰ ਦੇ ਛਿਲਕਿਆਂ ਦੀ ਚਾਹ

By : GAGANDEEP

Published : Apr 13, 2024, 1:12 pm IST
Updated : Apr 13, 2024, 1:12 pm IST
SHARE ARTICLE
Pomegranate peel tea is beneficial for health News in punjabi
Pomegranate peel tea is beneficial for health News in punjabi

Health News: ਅਨਾਰ ਦੇ ਛਿਲਕਿਆਂ ਵਿਚ ਮੌਜੂਦ ਕਈ ਐਂਟੀਆਕਸੀਡੈਂਟਸ ਹੋਣ ਕਾਰਨ ਇਹ ਚਾਹ ਬਹੁਤ ਫ਼ਾਇਦੇਮੰਦ ਹੁੰਦੀ ਹੈ

Pomegranate peel tea is beneficial for health News in punjabi : ਅਨਾਰ ਦਾ ਸੇਵਨ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ ਪਰ ਲੋਕ ਅਨਾਰ ਬੜੇ ਆਨੰਦ ਨਾਲ ਖਾਂਦੇ ਹਨ ਅਤੇ ਉਸ ਦੇ ਛਿਲਕਿਆਂ ਨੂੰ ਬੇਕਾਰ ਸਮਝ ਕੇ ਸੁਟ ਦਿੰਦੇ ਹਨ, ਜਦਕਿ ਇਸ ਦੇ ਛਿਲਕੇ ਵੀ ਸਿਹਤ ਲਈ ਬਹੁਤ ਲਾਭਦਾਇਕ ਹੁੰਦੇ ਹਨ। ਆਮ ਤੌਰ ’ਤੇ ਅਨਾਰ ਦੇ ਛਿਲਕਿਆਂ ਤੋਂ ਤਿਆਰ ਕੀਤੀ ਗਈ ਚਾਹ ਤੁਹਾਨੂੰ ਕਈ ਬਿਮਾਰੀਆਂ ਤੋਂ ਰਾਹਤ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ: Gold Price News: ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋਇਆ ਸੋਨਾ, 73 ਹਜ਼ਾਰ ਤੋਂ ਪਾਰ ਹੋਈ ਸੋਨੇ ਦੀ ਕੀਮਤ  

ਬਣਾਉਣ ਦੀ ਵਿਧੀ : ਸੱਭ ਤੋਂ ਪਹਿਲਾਂ ਅਨਾਰ ਦੇ ਛਿਲਕਿਆਂ ਨੂੰ ਸਾਫ਼ ਪਾਣੀ ਨਾਲ ਧੋ ਕੇ ਧੁੱਪ ਵਿਚ ਸੁਕਾ ਲਵੋ। ਸੁਕਾਉਣ ਤੋਂ ਬਾਅਦ ਇਸ ਨੂੰ ਛੋਟੇ-ਛੋਟੇ ਟੁਕੜਿਆਂ ਵਿਚ ਤੋੜ ਲਵੋ ਅਤੇ ਪੀਹ ਕੇ ਪਾਊਡਰ ਬਣਾ ਲਉ। ਅਨਾਰ ਦੇ ਛਿਲਕਿਆਂ ਦੀ ਚਾਹ ਬਣਾਉਣ ਲਈ ਸੱਭ ਤੋਂ ਪਹਿਲਾਂ ਬਰਤਨ ਵਿਚ ਇਕ ਕੱਪ ਪਾਣੀ ਗਰਮ ਕਰੋ। ਇਸ ਪਾਣੀ ਵਿਚ ਇਕ ਚਮਚ ਅਨਾਰ ਦੇ ਛਿਲਕਿਆਂ ਦਾ ਪਾਊਡਰ ਪਾਉ ਅਤੇ ਥੋੜ੍ਹੀ ਦੇਰ ਇੰਝ ਰਹਿਣ ਦਿਉ।

ਇਹ ਵੀ ਪੜ੍ਹੋ: Chandigarh News: ਕਾਲੇ ਜਾਦੂ ਦੇ ਨਾਂ 'ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ

ਫਿਰ ਇਸ ਨੂੰ ਛਾਣ ਲਉ ਅਤੇ ਇਸ ਵਿਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਅਤੇ ਸ਼ਹਿਦ ਮਿਲਾਉ। ਫਿਰ ਚਾਹ ਤਿਆਰ ਹੋ ਜਾਵੇਗੀ ਅਤੇ ਇਸ ਦਾ ਸੇਵਨ ਦਿਨ ਵਿਚ ਦੋ ਵਾਰ ਕਰ ਸਕਦੇ ਹੋ। ਅਨਾਰ ਦੇ ਛਿਲਕਿਆਂ ਦੀ ਚਾਹ ਨੂੰ ਪਾਚਨ ਪ੍ਰਣਾਲੀ ਲਈ ਕਾਫ਼ੀ ਵਧੀਆ ਮੰਨਿਆ ਜਾਂਦਾ ਹੈ। ਅਨਾਰ ਦੇ ਛਿਲਕਿਆਂ ਵਿਚ ਮੌਜੂਦ ਕਈ ਐਂਟੀਆਕਸੀਡੈਂਟਸ ਹੋਣ ਕਾਰਨ ਇਹ ਚਾਹ ਬਹੁਤ ਫ਼ਾਇਦੇਮੰਦ ਹੁੰਦੀ ਹੈ ਅਤੇ ਕਈ ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਤੋਂ ਸਰੀਰ ਨੂੰ ਬਚਾਉਂਦੀ ਹੈ। ਇਸ ਦੀ ਚਾਹ ਪੀਣ ਨਾਲ ਬਲੱਡ ਪ੍ਰੈਸ਼ਰ ਕਾਬੂ ਵਿਚ ਰਹਿੰਦਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Pomegranate peel tea is beneficial for health News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement