ਪੰਜਾਬ 'ਚ ਤਾਪਮਾਨ 43 ਡਿਗਰੀ ਅਤੇ ਹਰਿਆਣਾ 'ਚ 45 ਡਿਗਰੀ ਤੋਂ ਪਾਰ, ਅਗਲੇ ਦੋ ਦਿਨ ਹੋਰ ਗਰਮ
Published : May 13, 2023, 7:10 pm IST
Updated : May 13, 2023, 7:10 pm IST
SHARE ARTICLE
photo
photo

ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

 

ਪੰਜਾਬ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਤੋਂ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਫਰੀਦਕੋਟ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਹਰਿਆਣਾ ਵਿਚ ਸ਼ੁੱਕਰਵਾਰ ਨੂੰ 15 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਚਲਾ ਗਿਆ।

ਫਰੀਦਾਬਾਦ ਵਿਚ ਸਭ ਤੋਂ ਵੱਧ 44.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4 ਡਿਗਰੀ ਵੱਧ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਅਗਲੇ ਦੋ ਦਿਨਾਂ 'ਚ ਤਾਪਮਾਨ 'ਚ ਵਾਧਾ ਹੋਵੇਗਾ। ਸ਼ੁੱਕਰਵਾਰ ਨੂੰ ਰਾਜਸਥਾਨ ਦਾ ਬਾਂਸਵਾੜਾ ਦੇਸ਼ ਦਾ ਹੀ ਨਹੀਂ ਦੁਨੀਆਂ ਦਾ ਸਭ ਤੋਂ ਗਰਮ ਇਲਾਕਾ ਰਿਹਾ। ਇੱਥੇ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਤੇਜ਼ ਗਰਮੀ ਨਾ ਸਿਰਫ ਸਰੀਰਕ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਇਹ ਮਾਨਸਿਕ ਸਿਹਤ ਲਈ ਵੀ ਘਾਤਕ ਹੈ। ਖੋਜਕਰਤਾਵਾਂ ਨੇ ਚੇਤਾਵਨੀ ਦਿਤੀ ਹੈ ਕਿ ਦੁਨੀਆ ਭਰ ਵਿਚ ਵੱਧ ਰਹੇ ਤਾਪਮਾਨ ਨਾਲ ਹੀਟਵੇਵ ਦੀ ਬਾਰੰਬਾਰਤਾ ਅਤੇ ਮਿਆਦ ਵਿਚ ਵਾਧਾ ਹੋਵੇਗਾ, ਜੋ ਉਹਨਾਂ ਨੂੰ ਹੋਰ ਘਾਤਕ ਬਣਾ ਦੇਵੇਗਾ।
 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement