ਸਰਦੀਆਂ ਵਿਚ ਬਿਮਾਰੀਆਂ ਤੋਂ ਬਚਣ ਲਈ ਰੋਜ਼ਾਨਾ ਖਾਉ ਚਵਨਪਰਾਸ਼, ਹੋਣਗੇ ਕਈ ਫ਼ਾਇਦੇ 

By : KOMALJEET

Published : Dec 13, 2022, 7:52 am IST
Updated : Dec 13, 2022, 7:52 am IST
SHARE ARTICLE
Health TIps
Health TIps

ਸਰਦੀਆਂ ਦੇ ਮੌਸਮ ਵਿਚ ਸਰਦੀ-ਜ਼ੁਕਾਮ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।ਸਰਦੀਆਂ ਦੇ ਮੌਸਮ ਵਿਚ ਚਵਨਪਰਾਸ਼ ਖਾ ਕੇ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ

ਸਰਦੀਆਂ ਦੇ ਮੌਸਮ ਵਿਚ ਸਰਦੀ-ਜ਼ੁਕਾਮ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਰੋਜ਼-ਰੋਜ਼ ਦਵਾਈਆਂ ਖਾਣ ਨਾਲ ਸਿਹਤ ਸਬੰਧੀ ਹੋਰ ਬਹੁਤ ਸਾਰੀਆਂ ਬੀਮਾਰੀਆਂ ਹੋਣ ਦਾ ਡਰ ਰਹਿੰਦਾ ਹੈ। ਸਰਦੀਆਂ ਦੇ ਮੌਸਮ ਵਿਚ ਚਵਨਪਰਾਸ਼ ਖਾ ਕੇ ਅਸੀਂ ਸਰਦੀਆਂ ਦੀਆਂ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਇਸ  ਨੂੰ ਖਾਣ ਨਾਲ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਆਉ ਜਾਣਦੇ ਹਾਂ ਚਵਨਪਰਾਸ਼ ਤੋਂ ਹੋਣ ਵਾਲੇ ਹੋਰ ਬਹੁਤ ਸਾਰੇ ਫ਼ਾਇਦਿਆਂ ਬਾਰੇ।

ਦਿਮਾਗ਼ ਤੇਜ਼: 
ਇਸ ਵਿਚ ਆਮਲਾ, ਬ੍ਰਹਮੀ, ਬਾਦਾਮ ਦਾ ਤੇਲ, ਅਸ਼ਵਗੰਧਾ ਵਰਗੀਆਂ ਦਵਾਈਆਂ ਹੁੰਦੀਆਂ ਹਨ, ਜੋ ਦਿਮਾਗ਼ ਨੂੰ ਤੇਜ਼ ਕਰਦੀਆਂ ਹਨ ਜਿਸ ਨਾਲ ਕਿਸੇ ਵੀ ਚੀਜ਼ ਨੂੰ ਸਿੱਖਣ ਅਤੇ ਯਾਦ ਰੱਖਣ ਦੀ ਸਮਰੱਥਾ ਵਧਦੀ ਹੈ।

ਦਿਲ ਲਈ ਫ਼ਾਇਦੇਮੰਦ: 
ਅੱਜਕਲ ਹਰ 5 ਵਿਚੋਂ 2 ਲੋਕ ਕੈਲੇਸਟਰੋਲ ਦੇ ਵਧਣ ਕਾਰਨ ਪ੍ਰੇਸ਼ਾਨ ਹਨ। ਰੋਜ਼ਾਨਾ ਦੁੱਧ ਨਾਲ ਇਕ ਚਮਚ ਚਵਨਪਰਾਸ਼ ਖਾਣ ਨਾਲ ਖ਼ੂਨ ਦਾ ਦੌਰਾ ਤੇਜ਼ ਹੁੰਦਾ ਹੈ ਜਿਸ ਕਾਰਨ ਦਿਲ ਦੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ।

ਪਾਚਨ ਸ਼ਕਤੀ ਤੇਜ਼:
ਭੋਜਨ ਅਸਾਨੀ ਨਾਲ ਪਚਾਉਣ ਲਈ ਚਵਨਪਰਾਸ਼ ਦੀ ਵਰਤੋਂ ਕਰੋ। ਇਸ ਨਾਲ ਬਹੁਤ ਫ਼ਾਇਦਾ ਹੁੰਦਾ ਹੈ। ਇਸ ਨਾਲ ਰੋਗਾਂ ਨਾਲ ਲੜਨ ਦੀ ਸ਼ਕਤੀ ਵੀ ਵਧਦੀ ਹੈ।

ਕਬਜ਼ ਦੂਰ:
ਜੇਕਰ ਤੁਸੀਂ ਢਿੱਡ ਨਾਲ ਸਬੰਧਤ ਸਮੱਸਿਆਵਾਂ ਅਤੇ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਤੁਹਾਨੂੰ ਚਵਨਪਰਾਸ਼ ਖਾਣਾ ਚਾਹੀਦਾ ਹੈ। ਇਹ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਠੀਕ ਕਰਦਾ ਹੈ।

ਖ਼ੂਨ ਦੇ ਗੇੜ ਨੂੰ ਬਿਹਤਰ ਬਣਾਉਂਦਾ ਹੈ:
ਚਵਨਪਰਾਸ਼ ਖ਼ੂਨ ਦੇ ਗੇੜ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਰੀਰ ਵਿਚ ਪੈਦਾ ਹੋਣ ਵਾਲੇ ਨੁਕਸਾਨਦੇਹ ਜ਼ਹਿਰਾਂ ਨੂੰ ਵੀ ਖ਼ਤਮ ਕਰਨ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਤੁਹਾਡੀ ਪਾਚਨ ਪ੍ਰਣਾਲੀ ਵਿਚ ਵੀ ਸੁਧਾਰ ਲਿਆਉਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement