Health News: ਗੁੜ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਮਿੰਟਾਂ ਵਿਚ ਸਿਰਦਰਦ ਤੋਂ ਮਿਲਦੈ ਛੁਟਕਾਰਾ

By : GAGANDEEP

Published : Dec 13, 2023, 7:02 am IST
Updated : Dec 13, 2023, 7:54 am IST
SHARE ARTICLE
You get relief from headache in minutes of jaggery Tea News in punjabi:
You get relief from headache in minutes of jaggery Tea News in punjabi:

Health News: ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਗੁੜ ਦੀ ਵਰਤੋਂ ਕਰਨ ਨਾਲ ਮਾਈਗ੍ਰੇਨ ਦੇ ਦਰਦ ਜਾਂ ਆਮ ਸਿਰ ਦਰਦ ਤੋਂ ਰਾਹਤ ਮਿਲਦੀ

You get relief from headache in minutes of jaggery Tea News in punjabi: ਗੁੜ ਵਿਚ ਵਿਟਾਮਿਨ, ਆਇਰਨ, ਕੈਲਸ਼ੀਅਮ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਨਾਲ ਹੀ ਤੁਹਾਨੂੰ ਦੁਨੀਆਂ ਭਰ ਵਿਚ ਫੈਲ ਰਹੇ ਕੋਰੋਨਾ ਵਾਇਰਸ ਨਾਲ ਲੜਨ ਦੀ ਤਾਕਤ ਮਿਲੇਗੀ। ਆਉ ਜਾਣਦੇ ਹਾਂ ਗੁੜ ਦੀ ਚਾਹ ਪੀਣ ਦੇ ਫ਼ਾਇਦਿਆਂ ਬਾਰੇ:

ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਗੁੜ ਦੀ ਵਰਤੋਂ ਕਰਨ ਨਾਲ ਮਾਈਗ੍ਰੇਨ ਦੇ ਦਰਦ ਜਾਂ ਆਮ ਸਿਰ ਦਰਦ ਤੋਂ ਰਾਹਤ ਮਿਲਦੀ ਹੈ। ਖ਼ਾਸ ਤੌਰ ’ਤੇ ਗਾਂ ਦੇ ਦੁੱਧ ਅਤੇ ਗੁੜ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਮਿੰਟਾਂ ਵਿਚ ਦਰਦ ਤੋਂ ਛੁਟਕਾਰਾ ਮਿਲਦਾ ਹੈ।

ਇਹ ਵੀ  ਪੜ੍ਹੋ: Editorial: ਦਾਜ ਖ਼ਾਤਰ ਔਰਤ ਨਾਲ ਬੇਵਫ਼ਾਈ ਕਰਨ ਵਾਲਾ ਮਰਦ ‘ਐਨੀਮਲ’ ਹੀ ਤਾਂ ਹੁੰਦਾ ਹੈ!  

ਗੁੜ ਨੂੰ ਕੁਦਰਤੀ ਖੰਡ ਮੰਨਿਆ ਜਾਂਦਾ ਹੈ। ਅਜਿਹੇ ਵਿਚ ਇਸ ਦੀ ਵਰਤੋਂ ਕਰਨ ਨਾਲ ਸਵਾਦ ਦੇ ਨਾਲ ਸਿਹਤ ਵੀ ਬਰਕਰਾਰ ਰਹਿੰਦੀ ਹੈ। ਇਸ ਨਾਲ ਭਾਰ ਵਧਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਖ਼ਾਸ ਤੌਰ ’ਤੇ ਸਰਦੀਆਂ ਵਿਚ ਲੋਕ ਵਾਰ-ਵਾਰ ਚਾਹ ਪੀਣਾ ਪਸੰਦ ਕਰਦੇ ਹਨ। ਅਜਿਹੇ ਵਿਚ ਖੰਡ ਦੀ ਥਾਂ ਗੁੜ ਦੀ ਵਰਤੋਂ ਕਰਨਾ ਸੱਭ ਤੋਂ ਵਧੀਆ ਰਹੇਗਾ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। 

ਇਹ ਵੀ  ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (13 ਦਸੰਬਰ 2023)

 ਚਾਹੇ ਗੁੜ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੋਵੇ ਪਰ ਇਸ ਦੀ ਤਾਸੀਰ ਗਰਮੀ ਹੋਣ ਕਾਰਨ ਇਸ ਦੀ ਵਰਤੋਂ ਸੀਮਤ ਮਾਤਰਾ ਵਿਚ ਹੀ ਕਰਨੀ ਚਾਹੀਦੀ ਹੈ, ਨਹੀਂ ਤਾਂ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ।  ਜ਼ਿਆਦਾ ਗੁੜ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਕਮਜ਼ੋਰ ਹੋ ਸਕਦਾ ਹੈ। ਨੱਕ ਵਿਚੋਂ ਖ਼ੂਨ ਵੀ ਨਿਕਲ ਸਕਦਾ ਹੈ। ਭਾਰ ਵਧਣ ਦੀ ਮੁਸ਼ਕਲ ਵੀ ਹੋ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement