ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੈ ਜਿਮੀਕੰਦ
Published : Mar 14, 2022, 12:58 pm IST
Updated : Oct 29, 2022, 7:34 pm IST
SHARE ARTICLE
Jimikand
Jimikand

ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁਲੀ ਜੜ੍ਹੀ-ਬੂਟੀ ਮੰਨੀ ਗਈ ਹੈ

 

 ਚੰਡੀਗੜ੍ਹ : ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁਲੀ ਜੜ੍ਹੀ-ਬੂਟੀ ਮੰਨੀ ਗਈ ਹੈ। ਜਿਮੀਕੰਦ ਵਿਚ ਫ਼ਾਈਬਰ, ਵਿਟਾਮਿਨ ਸੀ, ਬੀ-6, ਬੀ-1 ਤੋਂ ਇਲਾਵਾ ਪੋਟਾਸ਼ੀਅਮ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਮਿਲਦਾ ਹੈ। ਧਰਤੀ ਦੇ ਅੰਦਰ ਉਗਣ ਕਰ ਕੇ ਜਿਮੀਕੰਦ ਦੀਆਂ ਜੜ੍ਹਾਂ ਦੀ ਵਰਤੋਂ ਦਵਾਈ ਦੇ ਰੂਪ ਵਿਚ ਕੀਤੀ ਜਾਂਦੀ ਹੈ। ਪੇਟ ਸਬੰਧੀ ਬੀਮਾਰੀਆਂ ਹੋਣ ’ਤੇ ਇਸ ਦੀ ਵਰਤੋਂ ਕਰਨਾ ਕਾਫ਼ੀ ਫਾਇੰਦੇਮੰਦ ਹੁੰਦਾ ਹੈ। 

 

Blood SugarBlood Sugar

ਸ਼ੂਗਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ। ਉਕਤ ਲੋਕਾਂ ਲਈ ਜਿਮੀਕੰਦ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖ਼ੂਨ ਵਿਚ ਸ਼ੂਗਰ ਦਾ ਲੈਵਲ ਘਟਦਾ ਹੈ। ਅਸਥਮਾ ਦੇ ਮਰੀਜ਼ਾਂ ਲਈ ਜਿਮੀਕੰਦ ਬਹੁਤ ਫ਼ਾਇਦੇਮੰਦ ਹੁੰਦਾ ਹੈ।

 

JimikandJimikand

ਇਸ ਵਿਚ ਭਰਪੂਰ ਮਾਤਰਾ ’ਚ ਕੁਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਅਸਥਮਾ ਦੇ ਨਾਲ-ਨਾਲ ਗਠੀਆ ਦੀ ਬੀਮਾਰੀ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਲਿਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ।

JimikandJimikand

ਉਕਤ ਲੋਕਾਂ ਲਈ ਜਿਮੀਕੰਦ ਇਕ ਵਰਦਾਨ ਹੈ, ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ। ਜਿਮੀਕੰਦ ਵਿਚ ਪੋਟਾਸ਼ੀਅਮ ਦੀ ਮਾਤਰਾ ਮਿਲਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement