
ਬੀਜ ਵਿਚ ਬਲੱਡ ਗੁਲੂਕੋਜ਼ ਨੂੰ ਵੀ ਘੱਟ ਕਰਨ ਦੇ ਹੁੰਦੇ ਹਨ ਗੁਣ
ਮੁਹਾਲੀ: ਜੇਕਰ ਕਿਸੇ ਨੇ ਲੰਮੀ ਉਮਰ ਭੋਗਣੀ ਹੈ ਤਾਂ ਉਸ ਨੂੰ ਅਪਣੇ ਰੋਜ਼ਾਨਾ ਦੇ ਖਾਣ-ਪੀਣ ਵਿਚ ਲਾਲ ਮਿਰਚ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਮਿਰਚ ਖਾਣਾ ਪਕਾਉਣ ਵਿਚ ਵਰਤੀਆਂ ਜਾਣ ਵਾਲੀਆਂ ਸੱਭ ਤੋਂ ਆਮ ਸਮੱਗਰੀਆਂ ਵਿਚੋਂ ਇਕ ਹੈ।
Red Chilli
ਲਾਲ ਮਿਰਚ ਵਿਚ ਕਈ ਤਰ੍ਹਾਂ ਦੇ ਗੁਣ ਹੁੰਦੇ ਹਨ ਜੋ ਦੂਜੇ ਮਸਾਲਿਆਂ ਦੀ ਤੁਲਨਾ ਵਿਚ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਤਿੱਖਾ ਹੋਣ ਦੇ ਬਾਵਜੂਦ ਇਹ ਸਿਹਤ ਨੂੰ ਕਈ ਤਰ੍ਹਾਂ ਨਾਲ ਫ਼ਾਇਦਾ ਪਹੁੰਚਾਉਂਦੀ ਹੈ। ਜੇਕਰ ਲੋਕ ਅਪਣੇ ਖਾਣੇ ਵਿਚ ਲਾਲ ਮਿਰਚ ਦੀ ਰੋਜ਼ਾਨਾ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਦੀ ਉਮਰ ਲੰਬੀ ਹੋ ਸਕਦੀ ਹੈ ਕਿਉਂਕਿ ਇਸ ਦਾ ਬੀਜ ਨਾ ਕੇਵਲ ਸੋਜ਼ਸ਼ ਖ਼ਤਮ ਕਰਨ ਵਾਲਾ ਹੁੰਦਾ ਹੈ ਸਗੋਂ ਐਂਟੀ ਆਕਸੀਡੈਂਟ, ਐਂਟੀ ਕੈਂਸਰ ਵੀ ਹੁੰਦਾ ਹੈ।
Red Chilli
ਇਸ ਦੇ ਬੀਜ ਵਿਚ ਬਲੱਡ ਗੁਲੂਕੋਜ਼ ਨੂੰ ਵੀ ਘੱਟ ਕਰਨ ਦੇ ਗੁਣ ਹੁੰਦੇ ਹਨ। ਏਨਾ ਹੀ ਨਹੀਂ ਅਮਰੀਕਨ ਹਾਰਟ ਐਸੋਸੀਏਸ਼ਨ ਅਨੁਸਾਰ ਮਿਰਚ ਦੇ ਇਹ ਗੁਣ ਕਿਸੇ ਵਿਅਕਤੀ ਦੀ ਬੀਮਾਰੀ ਅਤੇ ਕੈਂਸਰ ਨਾਲ ਮਰਨ ਦੇ ਜੋਖਮ ਨੂੰ ਵੀ ਘੱਟ ਕਰਦੇ ਹਨ।
Red Chilli
ਅਧਿਐਨ ਵਿਚ ਅਮਰੀਕਾ, ਇਟਲੀ, ਚੀਨ ਅਤੇ ਈਰਾਨ ਦੇ ਪੰਜ ਲੱਖ 70 ਹਜ਼ਾਰ ਲੋਕਾਂ ਨੂੰ ਸ਼ਾਮਲ ਕੀਤਾ ਗਿਆ। ਖੋਜ ਤੋਂ ਇਹ ਪਤਾ ਲੱਗਾ ਕਿ ਜਿਨ੍ਹਾਂ ਲੋਕਾਂ ਨੇ ਰੋਜ਼ਾਨਾ ਲਾਲ ਮਿਰਚ ਦੀ ਵਰਤੋਂ ਕੀਤੀ ਉਨ੍ਹਾਂ ਵਿਚ ਦਿਲ ਦੀ ਬਿਮਾਰੀ ਨਾਲ ਮਰਨ ਦੀ ਦਰ ਜਿਥੇ 26 ਫ਼ੀ ਸਦੀ ਘੱਟ ਸੀ, ਉਥੇ ਕੈਂਸਰ ਨਾਲ ਮਰਨ ਦੀ ਦਰ 23 ਫ਼ੀ ਸਦੀ ਘੱਟ ਸੀ।