
Health News: ਪੁਦੀਨੇ ਦੀ ਚਟਣੀ ਵਿਚ ਵਿਟਾਮਿਨ-ਸੀ ਕਾਫ਼ੀ ਮਾਤਰਾ ਵਿਚ ਮਿਲ ਜਾਂਦਾ ਹੈ
Health News: ਪੁਦੀਨੇ ’ਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਮੌਜੂਦ ਹੁੰਦੇ ਹਨ, ਜੋ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਠੀਕ ਕਰਨ ਵਿਚ ਸਾਡੀ ਮਦਦ ਕਰਦੇ ਹਨ। ਇਸ ਦੀ ਤਾਸੀਰ ਠੰਢੀ ਹੁੰਦੀ ਹੈ। ਗਰਮੀਆਂ ਦੇ ਮੌਸਮ ਵਿਚ ਪੁਦੀਨੇ ਦੀ ਹਰ ਘਰ ਵਿਚ ਵਰਤੋਂ ਖੱਟੀਆਂ ਚੀਜ਼ਾਂ ਅਤੇ ਚਾਹ ਬਣਾਉਣ ਵਿਚ ਕੀਤੀ ਜਾਂਦੀ ਹੈ। ਪੁਦੀਨਾ ਸਾਡੇ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਦਵਾਈਆਂ ਦੀ ਤਰ੍ਹਾਂ ਕੰਮ ਵੀ ਕਰਦਾ ਹੈ। ਗਰਮੀਆਂ ਵਿਚ ਪੁਦੀਨੇ ਦੀ ਚਟਣੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਪਾਚਨ-ਤੰਤਰ ਨੂੰ ਠੀਕ ਰਖਦੀ ਹੈ। ਪੁਦੀਨੇ ਦੀ ਚਟਣੀ ਵਿਚ ਵਿਟਾਮਿਨ-ਸੀ ਕਾਫ਼ੀ ਮਾਤਰਾ ਵਿਚ ਮਿਲ ਜਾਂਦਾ ਹੈ। ਅਜਿਹੇ ਵਿਚ ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਇਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਰੋਕਣ ਵਿਚ ਮਦਦ ਕਰਦੀ ਹੈ।
ਗਰਮੀ ਦੇ ਮੌਸਮ ਵਿਚ ਜੇਕਰ ਤੁਹਾਨੂੰ ਕਿਸੇ ਤਰ੍ਹਾਂ ਦਾ ਦਰਦ ਹੁੰਦਾ ਹੈ ਤਾਂ ਤੁਸੀਂ ਅਪਣੇ ਖਾਣੇ ਵਿਚ ਪੁਦੀਨੇ ਦੀ ਚਟਣੀ ਨੂੰ ਸ਼ਾਮਲ ਕਰ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਸਿਰ ਦਰਦ, ਮਾਸਪੇਸ਼ੀਆਂ ਦਾ ਦਰਦ ਅਤੇ ਕਮਜ਼ੋਰੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਪੁਦੀਨੇ ਵਿਚ ਮਿਲਣ ਵਾਲਾ ਆਇਰਨ ਸਰੀਰ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖਣ ਵਿਚ ਮਦਦ ਕਰਦਾ ਹੈ। ਪੁਦੀਨੇ ਦੀ ਚਟਣੀ ਖਾਣ ਨਾਲ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਦਾ ਸੇਵਨ ਕਰਨ ਨਾਲ ਬਦਹਜ਼ਮੀ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਚਟਣੀ ਨੂੰ ਖਾਣ ਨਾਲ ਭੁੱਖ ਲਗਦੀ ਹੈ ਅਤੇ ਉਲਟੀਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਗਰਮੀਆਂ ਵਿਚ ਪੁਦੀਨੇ ਦੀ ਚਟਣੀ ਦਾ ਸੇਵਨ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਪਾਣੀ ਦੀ ਘਾਟ ਦੀ ਸਮੱਸਿਆ ਦੂਰ ਹੁੰਦੀ ਹੈ। ਪੁਦੀਨੇ ਵਿਚ ਮਿਲਣ ਵਾਲੇ ਐਂਟੀ-ਇੰਫ਼ਲੇਮੇਟਰੀ ਗੁਣ ਸਰੀਰ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਗਰਮੀਆਂ ਵਿਚ ਬਾਹਰ ਨਿਕਲਣ ’ਤੇ ਲੂ ਲੱਗਣ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿਚ ਤੁਸੀਂ ਨਿਯਮਤ ਤੌਰ ’ਤੇ ਪੁਦੀਨੇ ਦੀ ਚਟਣੀ ਦਾ ਸੇਵਨ ਕਰ ਕੇ ਇਸ ਸਮੱਸਿਆਵਾਂ ਤੋਂ ਰਾਹਤ ਪਾ ਸਕਦੇ ਹੋ। ਇਸ ਤੋਂ ਇਲਾਵਾ ਇਹ ਚਟਣੀ ਤੁਹਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿਚ ਵੀ ਮਦਦ ਕਰਦੀ ਹੈ ਕਿਉਂਕਿ ਪੁਦੀਨੇ ਦੀ ਤਾਸੀਰ ਠੰਢੀ ਹੁੰਦੀ ਹੈ।