ਸਿਹਤ ਲਈ ਵਰਦਾਨ ਹੈ ਅਨਾਰ ਦੇ ਛਿਲਕਿਆਂ ਦੀ ਚਾਹ
Published : Dec 14, 2022, 10:54 am IST
Updated : Dec 14, 2022, 10:55 am IST
SHARE ARTICLE
Pomegranate peel tea is a boon for health
Pomegranate peel tea is a boon for health

ਇਹ ਤਾਂ ਅਸੀਂ ਸਾਰੇ ਜਾਣਦੇ ਹਨ ਕਿ ਅਨਾਰ ਦਾ ਸੇਵਨ ਸਿਹਤ ਲਈ ਲਾਭਕਾਰੀ ਹੁੰਦਾ ਹੈ ਪਰ ਆਮ ਦੇਖਣ 'ਚ ਆਉਂਦਾ ਹੈ ਕਿ ਲੋਕ ਅਨਾਰ ਦਾ ਸੇਵਨ ਤਾਂ ਬੜੇ ਆਨੰਦ ਨਾਲ ਕਰਦੇ ਹਨ...

 

ਇਹ ਤਾਂ ਅਸੀਂ ਸਾਰੇ ਜਾਣਦੇ ਹਨ ਕਿ ਅਨਾਰ ਦਾ ਸੇਵਨ ਸਿਹਤ ਲਈ ਲਾਭਕਾਰੀ ਹੁੰਦਾ ਹੈ ਪਰ ਆਮ ਦੇਖਣ 'ਚ ਆਉਂਦਾ ਹੈ ਕਿ ਲੋਕ ਅਨਾਰ ਦਾ ਸੇਵਨ ਤਾਂ ਬੜੇ ਆਨੰਦ ਨਾਲ ਕਰਦੇ ਹਨ 'ਤੇ ਉਸ ਦੇ ਛਿਲਕਿਆਂ ਨੂੰ ਬੇਕਾਰ ਸਮਝ ਕੇ ਕੂੜੇਦਾਨ 'ਚ ਸੁੱਟ ਦਿੰਦੇ ਹਨ, ਜਦਕਿ ਇਸ ਦੇ ਛਿਲਕੇ ਵੀ ਸਿਹਤ ਲਈ ਉਨੇਂ ਵੀ ਲਾਭਦਾਇਕ ਹੁੰਦੇ ਹਾਂ। ਖ਼ਾਸ ਤੌਰ ਨਾਲ ਅਨਾਰ ਦੇ ਛਿਲਕਿਆਂ ਤੋਂ ਤਿਆਰ ਕੀਤੀ ਗਈ ਚਾਹ ਤੁਹਾਨੂੰ ਕਈ ਬਿਮਾਰੀਆਂ ਵਿਚ ਰਾਹਤ ਪ੍ਰਦਾਨ ਕਰਦੀ ਹੈ।

ਅਨਾਰ ਦੇ ਛਿਲਕਿਆਂ ਦੀ ਚਾਹ ਨੂੰ ਪਾਚਨ ਪ੍ਰਣਾਲੀ ਲਈ ਕਾਫ਼ੀ ਵਧੀਆ ਮੰਨਿਆ ਜਾਂਦਾ ਹੈ।  ਅਨਾਰ ਦੇ ਛਿਲਕਿਆਂ 'ਚ ਮੌਜੂਦ ਕਈ ਐਂਟੀਆਕਸਿਡੈਂਟਸ ਕਾਰਨ ਇਹ ਚਾਹ ਬਹੁਤ ਫ਼ਾਇਦੇਮੰਦ ਹੁੰਦੀ ਹੈ ਅਤੇ ਕਈ ਤਰ੍ਹਾਂ ਦੇ ਗੰਭੀਰ ਬਿਮਾਰੀਆਂ ਤੋਂ ਸਰੀਰ ਨੂੰ ਬਚਾਉਂਦੀ ਹੈ। ਫ਼ਲੇਵੇਨਾਇਡਸ, ਫ਼ੇਨਾਲਿਕਸ ਅਤੇ ਕਈ ਤਰ੍ਹਾਂ ਦੇ ਚੰਗੇ ਐਂਟੀਆਕਸਿਡੈਂਟਸ ਕਾਰਨ ਇਸ ਚਾਹ ਨੂੰ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਸ਼ੱਕ ਵੀ ਘੱਟ ਹੁੰਦਾ ਹੈ।

ਇਸ ਚਾਹ ਨੂੰ ਪੀਣ ਨਾਲ ਤੁਹਾਡਾ ਬੱਲਡ ਪ੍ਰੈਸ਼ਰ ਕਾਬੂ 'ਚ ਰਹਿੰਦਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਸੀਂ ਵਧਦੀ ਉਮਰ ਦੇ ਅਸਰ ਨੂੰ ਰੋਕ ਸਕਣ ਤਾਂ ਵੀ ਅਨਾਰ ਦੇ ਛਿਲਕੀਆਂ ਦੀ ਚਾਹ ਦਾ ਸੇਵਨ ਕਰੋ। ਅਨਾਰ ਦੇ ਛਿਲਕਿਆਂ 'ਚ ਮੌਜੂਦ ਐਂਟੀਆਕਸਿਡੈਂਟਸ ਫ਼ਰੀ ਰੈਡਿਕਲਜ਼ ਨੂੰ ਨਿਊਟ੍ਰਿਲਾਈਜ਼ ਕਰਦੇ ਹਨ, ਜਿਸ ਨਾਲ ਝੁਰੜੀਆਂ ਅਤੇ ਕਾਲੇ ਘੇਰੇ ਨਹੀਂ ਹੁੰਦੇ ਹਨ। ਇਸ ਚਾਹ ਨੂੰ ਪੀਣ ਨਾਲ ਜੋੜਾਂ ਦੇ ਦਰਦ ਅਤੇ ਹੱਡੀ ਦੀ ਕਮਜ਼ੋਰੀ 'ਚ ਵੀ ਫ਼ਾਇਦਾ ਮਿਲਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement