
ਇਨ੍ਹਾਂ ਬੀਜਾਂ ਵਿਚ ਮੈਗਨੀਸ਼ੀਅਮ, ਵਿਟਾਮਿਨ-ਈ ਅਤੇ ਕਈ ਪੋਸ਼ਕ ਤੱਤ ਮਿਲ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰਖਦੇ ਹਨ।
ਮੁਹਾਲੀ: ਸੂਰਜਮੁਖੀ ਦਾ ਫੁੱਲ ਵੇਖਣ ਵਿਚ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਹੁੰਦਾ ਹੈ। ਇਹ ਸੂਰਜ ਦੀ ਰੌਸ਼ਨੀ ਅਨੁਸਾਰ ਅਪਣੀ ਦਿਸ਼ਾ ਬਦਲਦਾ ਰਹਿੰਦਾ ਹੈ। ਇਹ ਵੇਖਣ ਵਿਚ ਜਿੰਨਾ ਆਕਰਸ਼ਕ ਹੈ, ਸਿਹਤ ਲਈ ਓਨਾ ਹੀ ਫ਼ਾਇਦੇਮੰਦ ਹੈ। ਸੂਰਜਮੁਖੀ ਦੇ ਬੀਜ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਇਹ ਬੀਜ ਪ੍ਰੋਟੀਨ, ਕੈਲਸ਼ੀਅਮ ਵਰਗੇ ਤੱਤਾਂ ਨਾਲ ਭਰਪੂਰ ਹੁੰਦੇ ਹਨ।
ਆਉ ਜਾਣਦੇ ਹਾਂ ਸੂਰਜਮੁਖੀ ਦੇ ਬੀਜਾਂ ਦੇ ਫ਼ਾਇਦਿਆਂ ਬਾਰੇ : ਅੱਜ ਦੇ ਸਮੇਂ ਵਿਚ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਖ਼ਤਰਾ ਹੋਰ ਵੱਧ ਗਿਆ ਹੈ। ਸੂਰਜਮੁਖੀ ਦੇ ਬੀਜਾਂ ਵਿਚ ਮੋਨੋਅਨਸੈਚੁਰੇਟਿਡ ਫ਼ੈਟ ਮਿਲ ਜਾਂਦਾ ਹੈ, ਜੋ ਦਿਲ ਲਈ ਫ਼ਾਇਦੇਮੰਦ ਹੁੰਦਾ ਹੈ। ਸੂਰਜਮੁਖੀ ਦੇ ਬੀਜਾਂ ਵਿਚ ਫ਼ਾਈਬਰ ਦੀ ਕਾਫ਼ੀ ਮਾਤਰਾ ਮਿਲ ਜਾਂਦੀ ਹੈ, ਜੋ ਪਾਚਨਤੰਤਰ ਨੂੰ ਠੀਕ ਰਖਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।
ਇਹ ਵੀ ਪੜ੍ਹੋ:ਪੰਜਾਬ ਨੂੰ ਬਦਨਾਮ ਕਰਨ ਵਾਲਾ ਪ੍ਰਚਾਰ ਜ਼ਿਆਦਾ ਤਿੱਖਾ ਪਰ ਉਸ ਗ਼ਲਤ ਪ੍ਰਚਾਰ ਦੀ ਕਾਟ ਕਰਨ ਵਿਚ ਪੰਜਾਬ ਬਹੁਤ ਪਿੱਛੇ
ਇਨ੍ਹਾਂ ਬੀਜਾਂ ਵਿਚ ਮੈਗਨੀਸ਼ੀਅਮ, ਵਿਟਾਮਿਨ-ਈ ਅਤੇ ਕਈ ਪੋਸ਼ਕ ਤੱਤ ਮਿਲ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰਖਦੇ ਹਨ। ਸੂਰਜਮੁਖੀ ਦੇ ਬੀਜ ਮਨ ਨੂੰ ਸ਼ਾਂਤ ਰੱਖਣ ਵਿਚ ਮਦਦਗਾਰ ਹੁੰਦੇ ਹਨ। ਇਸ ਵਿਚ ਮੌਜੂਦ ਮੈਗਨੀਸ਼ੀਅਮ ਦਿਮਾਗ ਲਈ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਗਠੀਆ ਦੀ ਸਮੱਸਿਆ ਹੈ ਉਨ੍ਹਾਂ ਲਈ ਸੂਰਜਮੁਖੀ ਦਾ ਤੇਲ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ ਤੇਲ ਦੀ ਵਰਤੋਂ ਗਠੀਆ ਦੀ ਸਮੱਸਿਆ ਵਿਚ ਮਦਦ ਕਰ ਸਕਦੀ ਹੈ। ਸੂਰਜਮੁਖੀ ਦੇ ਬੀਜਾਂ ਵਿਚ ਵਿਟਾਮਿਨ-ਸੀ, ਵਿਟਾਮਿਨ-ਈ ਅਤੇ ਐਂਟੀ-ਆਕਸੀਡੈਂਟ ਗੁਣ ਮਿਲ ਜਾਂਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ ਹੁੰਦੇ ਹਨ। ਇਹ ਹਾਈ ਬੀਪੀ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੇ ਹਨ।