Health News: ਟਮਾਟਰ ਦਾ ਜੂਸ ਕਈ ਬੀਮਾਰੀਆਂ ਲਈ ਹੈ ਫ਼ਾਇਦੇਮੰਦ
Published : Feb 15, 2026, 2:04 pm IST
Updated : Feb 15, 2026, 2:15 pm IST
SHARE ARTICLE
Tomato juice is beneficial for many diseases
Tomato juice is beneficial for many diseases

ਰੋਜ਼ਾਨਾ ਇਕ ਗਲਾਸ ਟਮਾਟਰ ਦਾ ਜੂਸ ਪੀਣ ਨਾਲ ਤੁਸੀਂ ਦਿਲ ਦੇ ਦੌਰੇ ਦੇ ਖ਼ਤਰੇ ਤੋਂ ਦੂਰ ਹੋ ਸਕਦੇ ਹੋ।

 Tomato juice is beneficial for many diseases: ਰੋਜ਼ਾਨਾ ਇਕ ਗਲਾਸ ਟਮਾਟਰ ਦਾ ਜੂਸ ਪੀਣ ਨਾਲ ਤੁਸੀਂ ਦਿਲ ਦੇ ਦੌਰੇ ਦੇ ਖ਼ਤਰੇ ਤੋਂ ਦੂਰ ਹੋ ਸਕਦੇ ਹੋ। ਇਸ ਤੋਂ ਇਲਾਵਾ ਟਮਾਟਰ ਜੂਸ ਦੇ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਕੈਲੇਸਟਰੋਲ (ਨਾੜਾਂ ’ਚ ਚਰਬੀ ਜੰਮਣ) ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਟਮਾਟਰ ਭਾਰਤ ਹੀ ਨਹੀਂ, ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿਚ ਖਾਧਾ ਜਾਂਦਾ ਹੈ। ਭਾਰਤ ਵਿਚ ਆਮ ਤੌਰ ’ਤੇ ਇਸ ਦੀ ਸਬਜ਼ੀਆਂ ਵਿਚ ਵਧੇਰੇ ਵਰਤੋਂ ਕੀਤੀ ਜਾਂਦੀ ਹੈ। ਟਮਾਟਰ ਦਾ ਜੂਸ ਸਰੀਰ ਲਈ ਬਹੁਤ ਫ਼ਾਇਦੇਮੰਦ ਹੈ। 

ਜੇ ਤੁਸੀਂ ਰੋਜ਼ਾਨਾ ਇਕ ਗਲਾਸ ਟਮਾਟਰ ਦਾ ਜੂਸ ਬਿਨਾਂ ਨਮਕ ਤੋਂ ਪੀਂਦੇ ਹੋ ਤਾਂ ਤੁਸੀਂ ਦਿਲ ਦੇ ਦੌਰੇ ਦੇ ਖ਼ਤਰੇ ਨੂੰ ਕਾਫ਼ੀ ਹੱਦ ਤਕ ਘੱਟ ਕਰ ਸਕਦੇ ਹੋ। ਦਰਅਸਲ ਟਮਾਟਰ ਦਾ ਜੂਸ ਹਾਈ ਬਲੱਡ ਪ੍ਰੈਸ਼ਰ ਅਤੇ ਵਧੇ ਹੋਏ ਕੈਲੇਸਟਰੋਲ ਦੀ ਸਮੱਸਿਆ ਨੂੰ ਕਾਬੂ ਕਰਨ ਵਿਚ ਮਦਦ ਕਰਦਾ ਹੈ। ਇਹ ਦੋਵੇਂ ਸਮੱਸਿਆਵਾਂ ਦਿਲ ਦਾ ਦੌਰਾ ਅਤੇ ਦਿਲ ਦੇ ਰੋਗਾਂ ਦਾ ਮੁੱਖ ਕਾਰਨ ਬਣਦੀਆਂ ਹਨ।

 ਟਮਾਟਰ ਦਾ ਜੂਸ ਔਰਤ ਅਤੇ ਮਰਦ ਦੋਹਾਂ ਲਈ ਫ਼ਾਇਦੇਮੰਦ ਹੈ। ਇਸ ਲਈ ਕੋਈ ਵੀ ਇਸ ਦਾ ਸੇਵਨ ਕਰ ਸਕਦਾ ਹੈ। ਜੇ ਤੁਸੀਂ ਇਸ ਦਾ ਜੂਸ ਨਹੀਂ ਵੀ ਪੀਂਦੇ ਤਾਂ ਤੁਸੀਂ ਅਪਣੀ ਰੋਜ਼ਾਨਾ ਖ਼ੁਰਾਕ ਵਿਚ ਟਮਾਟਰ ਨੂੰ ਜ਼ਰੂਰ ਸ਼ਾਮਲ ਕਰੋ।

ਸਲਾਦ ਵਿਚ ਕੱਚੇ ਟਮਾਟਰ ਖਾਉ। ਇਸ ਦੀ ਸਬਜ਼ੀ, ਗ੍ਰੇਵੀ ਆਦਿ ਵਿਚ ਵਰਤੋਂ ਕਰੋ। ਧਿਆਨ ਰੱਖੋ ਕਿ ਟੋਮਾਟੋ ਕੈਚਅਪ ਅਤੇ ਸੌਸ ’ਚ ਬਹੁਤ ਜ਼ਿਆਦਾ ਮਾਤਰਾ ਵਿਚ ਚੀਨੀ ਮਿਲਾਈ ਜਾਂਦੀ ਹੈ। ਇਸ ਲਈ ਇਸ ਦਾ ਸੇਵਨ ਫ਼ਾਇਦੇਮੰਦ ਨਹੀਂ ਹੋਵੇਗਾ। ਟਮਾਟਰ ਦਾ ਜੂਸ ਦਿਲ ਦੇ ਦੌਰੇ ਤੋਂ ਇਲਾਵਾ ਹੋਰ ਕਈ ਬੀਮਾਰੀਆਂ ਵਿਚ ਵੀ ਫ਼ਾਇਦੇਮੰਦ ਹੈ। ਟਮਾਟਰ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ। ਇਹ ਐਂਟੀਆਕਸੀਡੈਂਟਸ ਕੈਂਸਰ ਅਤੇ ਦਿਲ ਦੇ ਦੌਰੇ ਤੋਂ ਬਚਾਉਣ ਵਿਚ ਮਦਦ ਕਰਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement