ਬਲੱਡ ਸ਼ੂਗਰ ਕੰਟਰੋਲ ’ਚ ਕਰਨ ਲਈ ਅਪਣੀ ਡਾਈਟ ’ਚ ਜ਼ਰੂਰ ਸ਼ਾਮਲ ਕਰੋ ਨਿੰਬੂ ਦਾ ਅਚਾਰ
Published : Mar 15, 2021, 10:20 am IST
Updated : Mar 15, 2021, 10:20 am IST
SHARE ARTICLE
lemon pickle
lemon pickle

ਪੇਟ ਦੀਆਂ ਸਾਰੀਆਂ ਬੀਮਾਰੀਆਂ ਨੂੰ ਰੱਖਦਾ ਹੈ ਦੂਰ

ਮੁਹਾਲੀ: ਗ਼ਲਤ ਖਾਣ-ਪੀਣ ਦੇ ਚਲਦਿਆਂ ਡਾਇਬਟੀਜ਼ ਇਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਇਸ ਬੀਮਾਰੀ ’ਚ ਖ਼ੂਨ ’ਚ ਸ਼ੂਗਰ ਲੈਵਲ ਬਹੁਤ ਵੱਧ ਜਾਂਦਾ ਹੈ। ਨਾਲ ਹੀ ਭੁੱਖ ਪਿਆਸ ਵੀ ਵੱਧ ਲਗਦੀ ਹੈ। ਇਸ ਬੀਮਾਰੀ ’ਚ ਪਰਹੇਜ਼ ਦੀ ਵਿਸ਼ੇਸ਼ ਜ਼ਰੂਰਤ ਹੁੰਦੀ ਹੈ।

Blood SugarBlood Sugar

ਖ਼ਾਸ ਕਰ ਖਾਣ-ਪੀਣ ’ਚ ਮਿੱਠੀਆਂ ਚੀਜ਼ਾਂ ਨੂੰ ਨਜ਼ਰ-ਅੰਦਾਜ਼ ਕਰੋ। ਇਸ ਤੋਂ ਇਲਾਵਾ ਖਾਣੇ ’ਚ ਨਿੰਬੂ ਦੇ ਅਚਾਰ ਨੂੰ ਜੋੜ ਸਕਦੇ ਹਾਂ। ਕਈ ਖੋਜਾਂ ਕਰਨ ’ਤੇ ਪਤਾ ਲੱਗਾ ਹੈ ਕਿ ਨਿੰਬੂ ਦਾ ਅਚਾਰ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ’ਚ ਸਹਾਇਕ ਹੁੰਦਾ ਹੈ।

PicklePickle

ਕਬਜ਼, ਬਦਹਜ਼ਮੀ, ਗੈਸ ਸਮੇਤ ਪੇਟ ਦੀਆਂ ਸਾਰੀਆਂ ਬੀਮਾਰੀਆਂ ’ਚ ਨਿੰਬੂ ਦੇ ਅਚਾਰ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਤਤਕਾਲ ਆਰਾਮ ਮਿਲਦਾ ਹੈ। ਇਸ ’ਚ ਕਈ ਔਸ਼ਧੀ ਗੁਣ ਮਿਲਦੇ ਹਨ ਜੋ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ।

stomach painstomach pain

ਇਸ ’ਚ ਕਾਪਰ, ਪੋਟਾਸ਼ੀਅਮ, ਆਇਰਨ, ਵਿਟਾਮਿਨ-ਏ, ਸੀ ਕੈਲਸ਼ੀਅਮ, ਪ੍ਰੋ-ਬਾਇਉਟਿਕ ਬੈਕਟੀਰੀਆ ਤੇ ਐਂਜ਼ਾਈਮ ਸਮੇਤ ਕਈ ਹੋਰ ਪੋਸ਼ਕ ਤੱਤ ਮਿਲਦੇ ਹਨ, ਜੋ ਕਈ ਬਿਮਾਰੀਆਂ ’ਚ ਫ਼ਾਇਦੇਮੰਦ ਹੁੰਦੇ ਹਨ। ਇਕ ਖੋਜ ’ਚ ਨਿੰਬੂ ਦੇ ਅਚਾਰ ਦੇ ਫ਼ਾਇਦੇ ਨੂੰ ਦਸਿਆ ਗਿਆ ਹੈ। ਇਸ ਖੋਜ ’ਚ ਕਿਹਾ ਗਿਆ ਹੈ ਕਿ ਡਾਇਬਟੀਜ਼ ਦੇ ਮਰੀਜ਼ ਬਿਨਾਂ ਕਿਸੀ ਪ੍ਰੇਸ਼ਾਨੀ ਦੇ ਨਿੰਬੂ ਦੇ ਅਚਾਰ ਦਾ ਸੇਵਨ ਕਰ ਸਕਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement