ਪੰਜਾਬ ’ਚ 18 ਅਪ੍ਰੈਲ ਤੋਂ ਲਗਾਏ ਜਾਣਗੇ ਬਲਾਕ ਪੱਧਰੀ ਸਿਹਤ ਮੇਲੇ: ਡਾ. ਵਿਜੇ ਸਿੰਗਲਾ
Published : Apr 15, 2022, 6:48 pm IST
Updated : Apr 15, 2022, 6:48 pm IST
SHARE ARTICLE
Dr. Vijay Singla
Dr. Vijay Singla

ਸਿਹਤ ਮੰਤਰੀ ਨੇ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਵਧਾਉਣ `ਤੇ ਜ਼ੋਰ ਦਿੱਤਾ

 

ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪ੍ਰੈਲ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਪਾਏ ਗਏ ਹਨ।

 Vijay SinglaVijay Singla

ਇਨ੍ਹਾਂ ਸਿਹਤ ਮੇਲਿਆਂ ਦੇ ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬੀਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਣਗੇ।

Dr Vijay SinglaDr Vijay Singla

ਇਨ੍ਹਾਂ ਮੇਲਿਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ  ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ। ਕੈਬਨਿਟ ਮੰਤਰੀ ਨੇ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਨਵੀਨਤਾਕਾਰੀ ਮਾਸ ਮੀਡੀਆ ਅਤੇ ਮਿਡ-ਮੀਡੀਆ ਗਤੀਵਿਧੀਆਂ ਰਾਹੀਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਨਗੇ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਸਿਹਤ ਮੇਲਿਆਂ ਦੇ ਸਫਲ ਆਯੋਜਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਪਰਿਕਲਪਨਾ ਕੀਤੀ ਗਈ ਹੈ ਕਿ ਇਹ ਸਿਹਤ ਮੇਲੇ ਅਜਿਹੇ ਲੋਕਾਂ ਨੂੰ ਵੱਡੇ ਪੱਧਰ `ਤੇ ਆਕਰਸ਼ਿਤ ਕਰਨਗੇ, ਜੋ ਮੁਫ਼ਤ ਜ਼ਰੂਰੀ ਪੈਥੋਲੋਜੀਕਲ ਟੈਸਟਾਂ ਅਤੇ ਦਵਾਈਆਂ ਦੇ ਨਾਲ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਾਪਤ ਕਰਨ ਦੇ ਚਾਹਵਾਨ ਹਨ। ਪ੍ਰਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ `ਤੇ ਉਪਲਬਧ ਹੋਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement