Health News: ਸਰੀਰ ਲਈ ਬਹੁਤ ਫ਼ਾਇਦੇਮੰਦ ਹੈ ‘ਹਰਾ ਪਿਆਜ਼’

By : GAGANDEEP

Published : Jun 15, 2024, 8:40 am IST
Updated : Jun 15, 2024, 8:40 am IST
SHARE ARTICLE
Green onion is very beneficial for the body Health News
Green onion is very beneficial for the body Health News

Health News: ਹਰੇ ਪਿਆਜ਼ ਵਿਚ ਘੱਟ ਕੈਲੋਰੀ ਹੁੰਦੀ ਹੈ ਜਿਸ ਕਾਰਨ ਇਸ ਨੂੰ ਭਾਰ ਘਟਾਉਣ ਵਿਚ ਫ਼ਾਇਦੇਮੰਦ ਮੰਨਿਆ ਜਾਂਦਾ ਹੈ

Green onion is very beneficial for the body Health News: ਹਰਾ ਪਿਆਜ਼ ਜ਼ਿਆਦਾਤਰ ਸਬਜ਼ੀ ਬਣਾਉਣ ਵਿਚ ਇਸਤੇਮਾਲ ਕੀਤਾ ਜਾਂਦਾ ਹੈ। ਇਹ ਜਿੰਨਾ ਸਵਾਦੀ ਹੁੰਦਾ ਹੈ, ਉਸ ਤੋਂ ਕਈ ਗੁਣਾਂ ਜ਼ਿਆਦਾ ਇਸ ਦੇ ਸਰੀਰਕ ਫ਼ਾਇਦੇ ਵੀ ਹੁੰਦੇ ਹਨ। ਇਸ ਵਿਚ ਕਈ ਤਰ੍ਹਾਂ ਦੇ ਨਿਊਟਰੀਐਂਟਸ ਹੁੰਦੇ ਹਨ ਜੋ ਸਰੀਰ ਲਈ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। 

ਇਹ ਵੀ ਪੜ੍ਹੋ: Household Tips: ਸਜਾਵਟੀ ਮੱਛੀਆਂ ਦੇ ਸਫ਼ਲ ਉਤਪਾਦਨ ਲਈ ਕੁੱਝ ਨੁਸਖ਼ੇ

ਹਰੇ ਪਿਆਜ਼ ਵਿਚ ਘੱਟ ਕੈਲੋਰੀ ਹੁੰਦੀ ਹੈ ਜਿਸ ਕਾਰਨ ਇਸ ਨੂੰ ਭਾਰ ਘਟਾਉਣ ਵਿਚ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਫ਼ੂਡ ਐਂਡ ਨਿਊਟਰੀਸ਼ਨ ਮਾਹਰਾਂ  ਦਾ ਕਹਿਣਾ ਹੈ ਕਿ ਹਰੇ ਪਿਆਜ਼ ਵਿਚ ਸਮਰੱਥ ਮਾਤਰਾ ਵਿਚ ਵਿਟਾਮਿਨ , ਵਿਟਾਮਿਨ 2, ਵਿਟਾਮਿਨ  ਅਤੇ ਵਿਟਾਮਿਨ  ਮਿਲਦਾ ਹੈ ਜੋ ਸਰੀਰ ਲਈ ਕਾਫ਼ੀ ਜ਼ਰੂਰੀ ਹਨ।

ਇਹ ਵੀ ਪੜ੍ਹੋ: TRAI News: 'ਲੋਕਾਂ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ'.. 1 ਤੋਂ ਵੱਧ ਸਿਮ ਰੱਖਣ 'ਤੇ ਚਾਰਜ ਲੈਣ ਦਾ ਟਰਾਈ ਨੇ ਕੀਤਾ ਖੰਡਨ

ਇਹ ਤਾਂਬਾ, ਫ਼ਾਸਫ਼ੋਰਸ, ਮੈਗਨੀਸ਼ੀਅਮ, ਪੋਟਾਸ਼ੀਅਮ, ਕਰੋਮੀਅਮ ਅਤੇ ਰੇਸ਼ਾ ਵੀ ਵਧੀਆ ਸਰੋਤ ਹੁੰਦਾ ਹੈ। ਜੇਕਰ ਅਸੀਂ ਅਪਣੀ ਡਾਈਟ ਵਿਚ ਇਸ ਨੂੰ ਰੋਜ਼ ਸ਼ਾਮਲ ਕਰਦੇ ਹਾਂ ਤਾਂ ਇਸ ਜ਼ਰੀਏ ਦਿਲ ਦੇ ਦੌਰੇ ਤੋਂ ਲੈ ਕੇ ਕੈਂਸਰ ਵਰਗੀਆਂ ਬੀਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟ ਡੀਐਨਏ ਨੁਕਸਾਨ ਪਹੁੰਚਣ ਤੋਂ ਰੋਕਦੇ ਹਨ। ਇਸ ਵਿਚ ਮਿਲਣ ਵਾਲਾ ਵਿਟਾਮਿਨ ਸੀ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ ਜਿਸ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਸਰਦੀ- ਜ਼ੁਕਾਮ ਤੋਂ ਰਾਹਤ ਪਾਉਣ ਲਈ ਹਰੇ ਪਿਆਜ਼ ਦਾ ਇਸਤੇਮਾਲ ਲਾਭਦਾਇਕ ਮੰਨਿਆ ਜਾਂਦਾ ਹੈ। ਹਰੇ ਪਿਆਜ਼ ਵਿਚ ਵਿਟਾਮਿਨ ਸੀ ਅਤੇ ਕੇ ਵੱਡੀ ਮਾਤਰਾ ਵਿਚ ਹੁੰਦੇ ਹਨ। ਇਹ ਹੱਡੀਆਂ ਦੀ ਕਿਰਿਆਸ਼ੀਲਤਾ ਨੂੰ ਬਣਾਈ ਰੱਖਣ ਲਈ ਵੀ ਫ਼ਾਇਦੇਮੰਦ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Green onion is very beneficial for the body Health News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement