Health Tips: ਮਾਨਸੂਨ 'ਚ ਅਜ਼ਮਾਓ ਅਦਰਕ ਅਤੇ ਦਾਲਚੀਨੀ ਵਾਲੀ ਚਾਹ, ਇਨ੍ਹਾਂ ਬੀਮਾਰੀਆਂ ਤੋਂ ਰਹੋਗੇ ਦੂਰ
Published : Aug 15, 2024, 5:52 pm IST
Updated : Aug 15, 2024, 5:52 pm IST
SHARE ARTICLE
Try ginger and cinnamon tea in monsoon, you will stay away from these diseases
Try ginger and cinnamon tea in monsoon, you will stay away from these diseases

ਅਦਰਕ ਅਤੇ ਦਾਲਚੀਨੀ ਵਾਲੀ ਚਾਹ ਸਾਨੂੰ ਕਈ ਬਿਮਾਰੀਆਂ ਤੋਂ ਬਚਾਉਂਦੀ ਹੈ।

Health Tips: ਮੀਂਹ ਦੇ ਮੌਸਮ ਵਿੱਚ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਕੁਝ ਘੇਰਲੂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਆਯੁਰਵੇਦ ਵਿੱਚ ਦੱਸਿਆ ਗਿਆ ਹੈ ਕਿ ਸਾਡੇ ਘਰ ਦੇ ਮਸਾਲੇ ਹੀ ਸਾਨੂੰ ਕਈ ਤਰ੍ਹਾਂ ਦੀ ਬਿਮਾਰੀਆਂ ਤੋਂ ਬਚਾਉਂਦੇ ਹਨ। ਮਾਹਰਾਂ ਦਾ ਵੀ ਕਹਿਣਾ ਹੈ ਕਿ ਘਰ ਦੇ ਮਸਾਲਿਆਂ ਦੀ ਵਰਤੋਂ ਨਾਲ ਅਸੀਂ ਮੌਸਮੀ ਬਿਮਾਰੀਆਂ ਤੋਂ ਬਚਾਅ ਕਰ ਸਕਦੇ ਹਨ।

ਮੌਸਮ 'ਚ ਵਾਤਾਵਰਨ 'ਚ ਮੌਜੂਦ ਨਮੀ ਕਾਰਨ ਇਨਫੈਕਸ਼ਨ ਯਾਨੀ ਬੈਕਟੀਰੀਆ ਜ਼ਿਆਦਾ ਸਰਗਰਮ ਹੋ ਜਾਣਦੇ ਹਨ। ਇਹੀ ਕਾਰਨ ਹਾਂ ਕਿ ਬਰਸਾਤ ਦੇ ਮੌਸਮ 'ਚ ਛੂਤ ਦੀਆਂ ਬਿਮਾਰੀਆਂ ਜ਼ਿਆਦਾ ਵਧਦੀਆਂ ਹਨ ਅਤੇ ਤੇਜ਼ੀ ਨਾਲ ਫੈਲਦੀਆਂ ਹਨ। ਦਸ ਦਈਏ ਕਿ ਇਨ੍ਹਾਂ ਬੀਮਾਰੀਆਂ ਤੋਂ ਬੱਚਣ ਲਈ ਸਿਰਫ਼ ਸਾਫ਼-ਸਫ਼ਾਈ ਵੱਲ ਹੀ ਨਹੀਂ ਸਗੋਂ ਖਾਣ-ਪੀਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਅਜਿਹੇ 'ਚ ਜੇਕਰ ਤੁਸੀਂ ਕਦੇ ਵੀ ਮੀਂਹ ਦੇ ਪਾਣੀ 'ਚ ਭਿੱਜ ਜਾਂਦੇ ਹੋ ਤਾਂ ਤੁਹਾਨੂੰ ਆਪਣੇ ਆਪ ਨੂੰ ਬਿਮਾਰ ਹੋਣ ਤੋਂ ਬਚਾਉਣ ਲਈ ਦਾਲਚੀਨੀ ਅਤੇ ਅਦਰਕ ਦੀ ਚਾਹ ਪੀਣੀ ਚਾਹੀਦੀ ਹੈ ਕਿਉਂਕਿ ਇਹ ਚਾਹ ਕਈ ਬਿਮਾਰੀਆਂ ਤੋਂ ਬਚਾਉਂਦੀ ਹੈ ਅਤੇ ਖੰਘ ਅਤੇ ਜ਼ੁਕਾਮ ਦੇ ਖਤਰੇ ਨੂੰ ਘੱਟ ਕਰਦੀ ਹੈ।

ਦਾਲਚੀਨੀ ਅਤੇ ਅਦਰਕ ਦੀ ਚਾਹ ਬਣਾਉਣ ਦਾ ਤਰੀਕਾ

 ਇਸ ਲਈ ਤੁਹਾਨੂੰ ਸਭ ਤੋਂ ਪਹਿਲਾ 1 ਗਲਾਸ ਪਾਣੀ 'ਚ 1/2 ਚਮਚ ਸੁੱਕਾ ਅਦਰਕ ਪਾਊਡਰ ਅਤੇ 1/2 ਚਮਚ ਦਾਲਚੀਨੀ ਪਾਊਡਰ ਮਿਲਾ ਕੇ ਚੰਗੀ ਤਰ੍ਹਾਂ ਉਬਾਲ ਹੋਵੇਗਾ। ਇਸ ਤੋਂ ਬਾਅਦ ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਗੈਸ ਬੰਦ ਕਰ ਦਿਓ ਅਤੇ ਇਸ ਦਾ ਸੇਵਨ ਕਰੋ। ਅਜਿਹੇ 'ਚ ਜੇਕਰ ਤੁਹਾਡੇ ਕੋਲ ਦਾਲਚੀਨੀ ਅਤੇ ਅਦਰਕ ਪਾਊਡਰ ਨਹੀਂ ਹਨ, ਤਾਂ ਤੁਸੀਂ ਇਸ ਦੀ ਬਜਾਏ ਤਾਜ਼ਾ ਅਦਰਕ ਅਤੇ ਅੱਧਾ ਇੰਚ ਦਾਲਚੀਨੀ ਸਟਿੱਕ ਦੀ ਵਰਤੋਂ ਕਰ ਸਕਦੇ ਹੋ। ਦਸ ਦਈਏ ਕਿ ਇਸ ਦਾ ਸੇਵਨ ਨਾਲ ਨਾ ਸਿਰਫ ਤੁਰੰਤ ਊਰਜਾ ਮਿਲਦੀ ਹੈ ਸਗੋਂ ਬੀਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ।

ਦਾਲਚੀਨੀ ਅਤੇ ਅਦਰਕ ਦੀ ਚਾਹ ਪੀਣ ਦੇ ਫਾਇਦੇ ਰੋਜ਼ਾਨਾ ਸਵੇਰੇ ਖਾਲੀ ਪੇਟ ਅਤੇ ਰਾਤ ਦੇ ਖਾਣੇ ਤੋਂ ਬਾਅਦ ਇਸ ਚਾਹ ਦਾ ਸੇਵਨ ਕਰਨ ਨਾਲ ਵਿਅਕਤੀ ਨੂੰ ਕੈਲੋਰੀ ਬਰਨ ਕਰਨ 'ਚ ਮਦਦ ਮਿਲਦੀ ਹੈ। ਨਾਲ ਹੀ ਇਹ ਸਰੀਰ ਦਾ ਮੇਟਾਬੋਲਿਜ਼ਮ ਠੀਕ ਕਰਨ ਦੇ ਨਾਲ-ਨਾਲ ਭਾਰ ਘਟਾਉਣ 'ਚ ਵੀ ਮਦਦ ਕਰਦਾ ਹੈ। ਪੀਰੀਅਡ ਦੇ ਦਰਦ ਤੋਂ ਰਾਹਤ ਦਿਵਾਉਣ ਲਈ ਵੀ ਇਹ ਚਾਹ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਕਿਉਂਕਿ ਇਹ ਸੋਜ ਨੂੰ ਘਟਾ ਕੇ ਕੜਵੱਲ ਦੂਰ ਕਰਨ 'ਚ ਮਦਦ ਕਰਦੀ ਹੈ। ਇਹ ਚਾਹ ਪੇਟ ਦੇ ਐਸਿਡ ਨੂੰ ਸੰਤੁਲਿਤ ਕਰਕੇ ਬਦਹਜ਼ਮੀ ਦੀ ਸਮੱਸਿਆ ਨੂੰ ਵੀ ਦੂਰ ਕਰਦੀ ਹੈ। ਇਹ ਕੁਦਰਤੀ ਪੀਣ ਵਾਲਾ ਪਦਾਰਥ ਸਰੀਰ 'ਚ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਕੇ ਸ਼ੂਗਰ ਦੇ ਲੱਛਣਾਂ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਇਹ ਹਰਬਲ ਚਾਹ ਸਰੀਰ ਨੂੰ ਅੰਦਰੋਂ ਸਾਫ਼ ਕਰਦੀ ਹੈ।

Location: India, Chandigarh

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement