ਗਰਦਨ ਦੇ ਦਰਦ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
Published : Oct 15, 2019, 2:17 pm IST
Updated : Oct 15, 2019, 2:17 pm IST
SHARE ARTICLE
Neck Pain
Neck Pain

ਆਏ ਦਿਨ ਅਸੀਂ ਕਿਸੇ ਨਾ ਕਿਸੇ ਪ੍ਰਕਾਰ ਦੇ ਦਰਦ ਨਾਲ ਜੂਝਦੇ ਰਹਿੰਦੇ ਹਾਂ ਪਰ ਗਰਦਨ ਦਾ ਦਰਦ ਇੱਕ ਅਜਿਹਾ ਦਰਦ ਹੈ

ਨਵੀਂ ਦਿੱਲੀ : ਆਏ ਦਿਨ ਅਸੀਂ ਕਿਸੇ ਨਾ ਕਿਸੇ ਪ੍ਰਕਾਰ ਦੇ ਦਰਦ ਨਾਲ ਜੂਝਦੇ ਰਹਿੰਦੇ ਹਾਂ ਪਰ ਗਰਦਨ ਦਾ ਦਰਦ ਇੱਕ ਅਜਿਹਾ ਦਰਦ ਹੈ ਜਿਸਦੇ ਨਾਲ ਜ਼ਿਆਦਾਤਰ ਲੋਕ ਪ੍ਰੇਸ਼ਾਨ ਹਨ। ਖਾਸ ਤੌਰ 'ਤੇ ਅਜਿਹੇ ਲੋਕ ਜਿਨ੍ਹਾਂ ਦਾ ਕੰਮ ਘੰਟਿਆਂ ਤੱਕ ਕੁਰਸੀ 'ਤੇ ਬੈਠਣ ਦਾ ਹੈ। ਹਾਲਾਂਕਿ ਇਹ ਕੋਈ ਗੰਭੀਰ ਸਮੱਸਿਆ ਨਹੀਂ ਹੈ ਪਰ ਜੇਕਰ ਇਸਨੂੰ ਨਜ਼ਰ ਅੰਦਾਜ਼ ਕਰ ਦਿੱਤਾ ਗਿਆ ਤਾਂ ਭਵਿੱਖ ਵਿੱਚ ਇਹ ਗੰਭੀਰ ਸਮੱਸਿਆ ਦਾ ਰੂਪ ਵੀ ਲੈ ਸਕਦੀ ਹੈ। ਗ਼ਲਤ ਸਾਈਡ ਸੌਣ, ਦੇਰ ਤਕ ਇੱਕੋ ਪੁਜ਼ੀਸ਼ਨ 'ਚ ਬੈਠਣ, ਟੇਢੇ-ਮੇਢੇ ਲੰਮੇ ਪੈਣ ਜਾਂ ਨੱਸ ਚੜ੍ਹ ਜਾਣ ਕਾਰਨ ਗਰਦਨ 'ਚ ਦਰਦ ਹੁੰਦਾ ਹੈ। 

Neck PainNeck Pain

ਕਈ ਵਾਰ ਮਾਸਪੇਸ਼ੀਆਂ 'ਚ ਖਿਚਾਅ ਕਾਰਨ ਜਾਂ ਲਿਗਾਮੈਂਟਸ 'ਤੇ ਜ਼ੋਰ ਪੈਣ ਕਾਰਨ ਵੀ ਇਹ ਸਮੱਸਿਆ ਸਾਹਮਣੇ ਆਉਂਦੀ ਹੈ। ਆਮ ਤੌਰ 'ਤੇ ਗਰਦਨ 'ਚ ਹੋਣ ਵਾਲੀ ਦਰਦ ਤੁਹਾਡੇ ਲਈ ਪਰੇਸ਼ਾਨੀ ਦਾ ਸਬੱਬ ਬਣਦੀ ਹੈ ਕਿਉਂਕਿ ਇਸ ਦਾ ਅਸਰ ਤੁਹਾਡੇ ਰੂਟੀਨ ਦੇ ਕੰਮਾਂ 'ਤੇ ਵੀ ਪੈਂਦਾ ਹੈ। ਕਈ ਵਾਰ ਤਾਂ ਸਿਰ ਘੁਮਾਉਣ ਤੇ ਗੱਲ ਕਰਨ 'ਚ ਵੀ ਪਰੇਸ਼ਾਨੀ ਹੁੰਦੀ ਹੈ। ਜੇਕਰ ਤੁਹਾਨੂੰ ਵੀ ਅਕਸਰ ਜਾਂ ਕਦੀ-ਕਦਾਈਂ ਇਹ ਸਮੱਸਿਆ ਆਉਂਦੀ ਹੈ ਤਾਂ ਇਹ ਤਰੀਕੇ ਅਪਣਾਉਣ ਨਾਲ ਤੁਹਾਨੂੰ ਇਸ ਤੋਂ ਛੁਟਕਾਰਾ ਮਿਲ ਜਾਵੇਗਾ। 

Neck PainNeck Pain

ਦਰਦ ਦੀ ਵਜ੍ਹਾ
ਪੜ੍ਹਨ ਵੇਲੇ, ਟੀਵੀ ਦੇਖਣ, ਫੋਨ 'ਤੇ ਗੱਲਬਾਤ ਕਰਨ ਵੇਲੇ ਜਾਂ ਕੰਮ ਕਰਦੇ ਸਮੇਂ ਜਦੋਂ ਗਰਦਨ ਗਲ਼ਤ ਦਿਸ਼ਾ 'ਚ ਰੱਖਦੇ ਹਾਂ ਤਾਂ ਦਰਦ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਇਲਾਵਾ ਜਦੋਂ ਅਸੀਂ ਕੋਈ ਅਜਿਹੇ ਸਿਰਹਾਣੇ ਦਾ ਇਸਤੇਮਾਲ ਕਰਦੇ ਹਾਂ ਜਿਹੜਾ ਬਹੁਤ ਜ਼ਿਆਦਾ ਉੱਚਾ ਜਾਂ ਨੀਵਾਂ ਹੁੰਦਾ ਹੈ ਤਾਂ ਵੀ ਇਹ ਸਮੱਸਿਆ ਆਉਂਦੀ ਹੈ। ਪੇਟ ਦੇ ਭਾਰ ਸੌਂਦੇ ਸਮੇਂ ਗਰਦਨ ਗ਼ਲਤ ਤਰੀਕੇ ਨਾਲ ਮੋੜਨ ਕਾਰਨ ਵੀ ਦਰਦ ਹੋ ਸਕਦੀ ਹੈ। ਤਣਾਅ ਵੀ ਗਰਦਨ ਦਰਦ ਦਾ ਇਕ ਕਾਰਨ ਹੋ ਸਕਦਾ ਹੈ।

Neck PainNeck Pain

ਦਰਦ ਦਾ ਹੱਲ
ਗਰਦਨ ਦਰਦ ਦੇ ਹੱਲ ਦੇ ਬਹੁਤ ਤਰੀਕੇ ਹਨ ਜਿਵੇਂ ਆਈਸ ਪੈਕ ਲਾਉਣਾ, ਮਸਾਜ ਕਰਨੀ ਪਰ ਇਸ ਤਰ੍ਹਾਂ ਦੇ ਦਰਦ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਹੈ ਬਚਾਅ ਕਰਨਾ। ਇਸ ਲਈ ਘਰ ਤੇ ਆਫਿਸ 'ਚ ਸਹੀ ਪੋਸਚਰ ਬਣਾਈ ਰੱਖੋ।

ਆਪਣੀ ਕੁਰਸੀ 'ਤੇ ਸਿੱਧੇ ਬੈਠੋ ਤੇ ਲੋਅਰ ਬੈਕ ਨੂੰ ਸਪਰੋਟ ਦਿਉ। ਪੈਰਾਂ ਨੂੰ ਜ਼ਮੀਨ 'ਤੇ ਰੱਖੋ ਤੇ ਮੋਢਿਆਂ ਨੂੰ ਆਰਾਮ ਦਿਉ। ਜ਼ਿਆਦਾ ਸਮੇਂ ਤਕ ਇੱਕੋ ਪੁਜ਼ੀਸ਼ਨ 'ਚ ਨਾ ਬੈਠੋ। ਗਰਦਨ ਦੀਆਂ ਮਾਸਪੇਸ਼ੀਆਂ ਨੂੰ ਅਰਾਮ ਦੇਣ ਲਈ ਛੋਟੀ-ਮੋਟੀ ਬ੍ਰੇਕ ਲੈਂਦੇ ਰਹੋ।

Neck PainNeck Pain

ਕੰਪਿਊਟਰ 'ਤੇ ਕੰਮ ਕਰਨ ਵਾਲੇ ਆਪਣਾ ਵਰਕ ਸਟੇਸ਼ਨ ਠੀਕ ਰੱਖੋ।

ਕੰਪਿਊਟਰ ਨੂੰ ਇਸ ਤਰ੍ਹਾਂ ਰੱਖੋ ਕਿ ਮੌਨੀਟਰ ਦਾ ਟੌਪ ਅੱਖਾਂ ਦੀ ਸੇਧ 'ਚ ਆਵੇ। ਅਜਿਹੇ ਡਾਕਿਊਮੈਂਟ ਹੋਲਡਰ ਦਾ ਇਸਤੇਮਾਲ ਕਰੋ ਜਿਸ ਨੂੰ ਤੁਸੀਂ ਸਕ੍ਰੀਨ ਦੀ ਸੇਧ 'ਚ ਰੱਖ ਸਕੋ।

ਟੈਲੀਫੋਨ ਦੀ ਜਗ੍ਹਾ ਹੈੱਡ ਜਾਂ ਸਪੀਕਰ ਫੋਨ ਦਾ ਇਸਤੇਮਾਲ ਕਰੋ।

ਫੋਨ ਨੂੰ ਮੋਢੇ 'ਤੇ ਰੱਖ ਕੇ ਗੱਲ ਕਰਨ ਦੀ ਜ਼ਹਿਮਤ ਨਾ ਉਠਾਓ।

ਆਪਣੀ ਕਾਰ ਦੀ ਸੀਟ ਨੂੰ ਅਪਰਾਈਟ ਪੁਜ਼ੀਸ਼ਨ 'ਚ ਰੱਖੋ।

ਸਟਿਅਰਿੰਗ ਵ੍ਹੀਲ ਤਕ ਪਹੁੰਚਣ 'ਚ ਜ਼ਿਆਦਾ ਤਕਲੀਫ਼ ਨਾ ਉਠਾਓ ਤੇ ਆਪਣੇ ਹੱਥਾਂ ਨੂੰ ਅਰਾਮਦਾਇਕ ਪੁਜ਼ੀਸ਼ਨ 'ਚ ਰੱਖੋ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement