
90 ਦਿਨ ਜਿਮੀਕੰਦ ਖਾਣ ਨਾਲ ਖ਼ੂਨ ਵਿਚ ਸ਼ੂਗਰ ਦਾ ਲੈਵਲ ਘਟਦਾ
ਮੁਹਾਲੀ: ਜਿਮੀਕੰਦ ਇਕ ਸਬਜ਼ੀ ਨਹੀਂ ਸਗੋਂ ਇਕ ਬਹੁਮੁਲੀ ਜੜ੍ਹੀ-ਬੂਟੀ ਮੰਨੀ ਗਈ ਹੈ। ਜਿਮੀਕੰਦ ਵਿਚ ਫ਼ਾਈਬਰ, ਵਿਟਾਮਿਨ ਸੀ, ਬੀ-6, ਬੀ-1 ਤੋਂ ਇਲਾਵਾ ਪੋਟਾਸ਼ੀਅਮ, ਆਈਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਮਿਲਦਾ ਹੈ।
Jimikand
ਧਰਤੀ ਦੇ ਅੰਦਰ ਉਗਣ ਕਰ ਕੇ ਜਿਮੀਕੰਦ ਦੀਆਂ ਜੜ੍ਹਾਂ ਦੀ ਵਰਤੋਂ ਦਵਾਈ ਦੇ ਰੂਪ ਵਿਚ ਕੀਤੀ ਜਾਂਦੀ ਹੈ। ਪੇਟ ਸਬੰਧੀ ਬੀਮਾਰੀਆਂ ਹੋਣ 'ਤੇ ਇਸ ਦੀ ਵਰਤੋਂ ਕਰਨਾ ਕਾਫ਼ੀ ਫਾਇੰਦੇਮੰਦ ਹੁੰਦਾ ਹੈ।
stomach
ਸ਼ੂਗਰ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੂੰ ਜਿਮੀਕੰਦ ਦਾ ਸੇਵਨ ਕਰਨਾ ਚਾਹੀਦਾ ਹੈ। ਉਕਤ ਲੋਕਾਂ ਲਈ ਜਿਮੀਕੰਦ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਲਗਾਤਾਰ 90 ਦਿਨ ਜਿਮੀਕੰਦ ਖਾਣ ਨਾਲ ਖ਼ੂਨ ਵਿਚ ਸ਼ੂਗਰ ਦਾ ਲੈਵਲ ਘਟਦਾ ਹੈ।
asthma
ਅਸਥਮਾ ਦੇ ਮਰੀਜ਼ਾਂ ਲਈ ਜਿਮੀਕੰਦ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਭਰਪੂਰ ਮਾਤਰਾ 'ਚ ਕੁਝ ਅਜਿਹੇ ਪੌਸ਼ਟਿਕ ਤੱਤ ਮੌਜੂਦ ਹੁੰਦੇ ਹਨ, ਜੋ ਅਸਥਮਾ ਦੇ ਨਾਲ-ਨਾਲ ਗਠੀਆ ਦੀ ਬੀਮਾਰੀ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦੇ ਹਨ।
ਜਿਨ੍ਹਾਂ ਲੋਕਾਂ ਨੂੰ ਲਿਵਰ ਜਾਂ ਜਿਗਰ ਦੀ ਸਮੱਸਿਆ ਹੈ, ਉਨ੍ਹਾਂ ਲੋਕਾਂ ਨੂੰ ਜਿਮੀਕੰਦ ਦੀ ਵਰਤੋਂ ਕਰਨੀ ਚਾਹੀਦੀ ਹੈ। ਉਕਤ ਲੋਕਾਂ ਲਈ ਜਿਮੀਕੰਦ ਇਕ ਵਰਦਾਨ ਹੈ, ਜਿਸ ਨਾਲ ਇਹ ਸਮੱਸਿਆ ਬਹੁਤ ਜਲਦ ਠੀਕ ਹੋ ਜਾਂਦੀ ਹੈ। ਜਿਮੀਕੰਦ ਵਿਚ ਪੋਟਾਸ਼ੀਅਮ ਦੀ ਮਾਤਰਾ ਮਿਲਦੀ ਹੈ। ਇਸ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਜਿਮੀਕੰਦ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।