ਥਾਇਰਾਇਡ 'ਚ ਕੀ ਖਾਈਏ ਅਤੇ ਕੀ ਨਹੀਂ?
Published : Nov 15, 2020, 3:17 pm IST
Updated : Nov 15, 2020, 3:17 pm IST
SHARE ARTICLE
thyroid
thyroid

ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਵੀ ਥਾਇਰਾਇਡ ਕਾਬੂ ਵਿਚ ਰਹਿੰਦਾ ਹੈ।

ਮੁਹਾਲੀ: ਥਾਇਰਾਇਡ ਰੋਗ ਅੱਜ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਆਦਮੀਆਂ ਦੇ ਮੁਕਾਬਲੇ ਔਰਤਾਂ ਇਸ ਜ਼ਿਆਦਾ ਸ਼ਿਕਾਰ ਹਨ। ਗ਼ਲਤ ਖਾਣ-ਪੀਣ ਅਤੇ ਬਦਲਦੀ ਜੀਵਨਸ਼ੈਲੀ ਕਾਰਨ ਇਹ ਸਮੱਸਿਆ ਅੱਜ ਬਹੁਤ ਆਮ ਹੋ ਗਈ ਹੈ। ਥਾਇਰਾਇਡ ਦਾ ਸਬੰਧ ਹਾਰਮੋਨਜ਼ ਦੇ ਵਿਗੜਦੇ ਸੰਤੁਲਨ ਨਾਲ ਹੈ। ਜਦੋਂ ਇਹ ਕਾਬੂ ਤੋਂ ਬਾਹਰ ਹੋ ਜਾਂਦੇ ਹਨ ਤਾਂ ਔਰਤਾਂ ਦੇ ਸਰੀਰ ਵਿਚ ਮੁਸ਼ਕਲਾਂ ਦਿਸਣੀਆਂ ਸ਼ੁਰੂ ਹੋ ਜਾਂਦੀਆਂ ਹਨ।

thyroid signsthyroid 

ਜੇਕਰ ਥਾਇਰਾਇਡ ਦੀ ਪ੍ਰੇਸ਼ਾਨੀ ਜ਼ਿਆਦਾ ਹੈ ਤਾਂ ਡਾਕਟਰ ਇਸ ਦੇ ਲਈ ਦਵਾਈ ਲੈਣ ਦੀ ਸਲਾਹ ਦਿੰਦੇ ਹਨ। ਉਥੇ ਹੀ ਠੀਕ ਖਾਣ-ਪੀਣ ਅਤੇ ਨੇਮਬੱਧ ਆਦਤਾਂ ਨਾਲ ਵੀ ਇਸ ਉੱਤੇ ਕਾਬੂ ਪਾਇਆ ਜਾ ਸਕਦਾ ਹੈ।

ThyroidThyroid

ਥਾਇਰਾਇਡ ਨਾਲ ਪੀੜਤ ਔਰਤਾਂ ਅਪਣੀ ਖ਼ੁਰਾਕ ਵਿਚ ਗਿਰੀਆਂ, ਸੇਬ, ਦਾਲ, ਕੱਦੂ ਦੇ ਬੀਜ, ਦਹੀਂ, ਸੰਗਤਰੇ ਦਾ ਰਸ, ਆਇਉਡੀਨ ਯੁਕਤ ਚੀਜ਼ਾਂ, ਨਾਰੀਅਲ ਤੇਲ, ਅਦਰਕ, ਹਰੀਆਂ ਸਬਜ਼ੀਆਂ, ਸਾਬੁਤ ਅਨਾਜ, ਬਰਾਊਨ ਬਰੈੱਡ, ਜੈਤੂਨ ਦਾ ਤੇਲ, ਨਿੰਬੂ, ਹਰਬਲ ਅਤੇ ਗਰੀਨ ਟੀ, ਅਖ਼ਰੋਟ, ਜਾਮਣ, ਸਟਰਾਬੇਰੀ, ਗਾਜਰ, ਹਰੀ ਮਿਰਚ, ਬਦਾਮ, ਅਲਸੀ ਦੇ ਬੀਜ, ਸ਼ਹਿਦ ਸ਼ਾਮਲ ਕਰੋ।

Vegetable pricesVegetable

ਕੀ ਨਹੀਂ ਖਾਣਾ? : ਸੋਇਆ ਉਤਪਾਦ, ਲਾਲ ਮੀਟ, ਪੈਕੇਜਡ ਫ਼ੂਡ, ਬੇਕਰੀ ਵਸਤਾਂ, ਜੰਕਫ਼ੂਡ, ਨਾਸ਼ਪਾਤੀ, ਮੂੰਗਫਲੀ, ਬਾਜਰਾ, ਫੁੱਲਗੋਭੀ, ਸ਼ਲਗਮ, ਪਾਸਤਾ, ਮੈਗੀ, ਵਾਇਟ ਬਰੈੱਡ, ਸਾਫ਼ਟ ਡਰਿੰਕ, ਅਲਕੋਹਲ, ਕੈਫ਼ੀਨ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰੋ।

Golden MilkGolden Milk

ਘਰੇਲੂ ਨੁਸਖ਼ੇ: ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਵੀ ਥਾਇਰਾਇਡ ਕਾਬੂ ਵਿਚ ਰਹਿੰਦਾ ਹੈ। ਤੁਸੀਂ ਚਾਹੋ ਤਾਂ ਹਲਦੀ ਨੂੰ ਭੁੰਨ ਕੇ ਵੀ ਖਾ ਸਕਦੇ ਹੋ। ਪਿਆਜ਼ ਨੂੰ ਦੋ ਹਿੱਸਿਆਂ ਵਿਚ ਕੱਟ ਕੇ ਸੌਣ ਤੋਂ ਪਹਿਲਾਂ ਥਾਇਰਾਇਡ ਗ੍ਰੰਥੀ ਦੇ ਆਲੇ-ਦੁਆਲੇ ਸੱਜਿਉਂ ਖੱਬੇ ਪਾਸੇ ਮਾਲਿਸ਼ ਕਰੋ।  ਕੁੱਝ ਦਿਨ ਲਗਾਤਾਰ ਅਜਿਹਾ ਕਰਨ ਨਾਲ ਤੁਹਾਨੂੰ ਇਸ ਦੇ ਨਤੀਜੇ ਦਿਸਣੇ ਸ਼ੁਰੂ ਹੋ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement