
ਸਮੁੰਦਰੀ ਭੋਜਨ ਵਰਗੀਆਂ ਚੀਜ਼ਾਂ ਨੂੰ ਜ਼ਿਆਦਾ ਖਾਣ ਨਾਲ ਹੋ ਸਕਦੀ ਹੈ ਐਲਰਜੀ
ਮੁਹਾਲੀ: ਜਦੋਂ ਵੀ ਤੁਸੀਂ ਮਨਪਸੰਦ ਖਾਣ ਦੀ ਚੀਜ਼ ਵੇਖਦੇ ਹੋ ਤਾਂ ਖ਼ੁਦ ਨੂੰ ਰੋਕ ਨਹੀਂ ਪਾਉਂਦੇ ਅਤੇ ਖਾਂਦੇ ਹੀ ਜਾਂਦੇ ਹੋ। ਜ਼ਿਆਦਾ ਖਾਣ ਨਾਲ ਭਾਰ ਵਧਣ ਸਮੇਤ ਕਈ ਹੋਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨਾਲ ਦਿਮਾਗ਼ੀ ਅਤੇ ਭਾਵਨਾਤਮਕ ਤਣਾਅ ਵੀ ਪੈਦਾ ਹੁੰਦਾ ਹੈ। ਇਹ ਸਰੀਰ ਦੇ ਕਈ ਹਿੱਸਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ।
Eating
ਭੋਜਨ ਹਮੇਸ਼ਾ ਉਨਾ ਹੀ ਖਾਣਾ ਚਾਹੀਦਾ ਹੈ ਜਿੰਨਾ ਸਾਡਾ ਸਰੀਰ ਅਸਾਨੀ ਨਾਲ ਹਜ਼ਮ ਕਰ ਸਕੇ। ਜ਼ਿਆਦਾ ਖਾਣ ਨਾਲ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ ਦੀ ਸਮੱਸਿਆ ਹੋ ਸਕਦੀ ਹੈ। ਜ਼ਿਆਦਾ ਖਾਣ ਦਾ ਪਹਿਲਾ ਲੱਛਣ ਭਾਰ ਵਧਣਾ ਅਤੇ ਮੋਟਾਪਾ ਹੈ। ਭਾਰ ਵਧਣ ਨਾਲ ਸਰੀਰ ਦੇ ਕੰਮ ਕਰਨ ਦੀ ਸਮਰੱਥਾ ਘੱਟ ਹੋ ਜਾਂਦੀ ਹੈ ਅਤੇ ਵਿਅਕਤੀ ਜਲਦੀ ਥਕਣ ਲਗਦਾ ਹੈ। ਜ਼ਿਆਦਾ ਖਾਣ ਨਾਲ ਐਲਰਜੀ ਦਾ ਖ਼ਤਰਾ ਵੱਧ ਜਾਂਦਾ ਹੈ।
Eating
ਅੰਡਾ, ਦੁੱਧ, ਮੱਛੀ ਅਤੇ ਸਮੁੰਦਰੀ ਭੋਜਨ ਵਰਗੀਆਂ ਚੀਜ਼ਾਂ ਨੂੰ ਜ਼ਿਆਦਾ ਖਾਣ ਨਾਲ ਐਲਰਜੀ ਹੋ ਸਕਦੀ ਹੈ। ਕਈ ਚੀਜ਼ਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਜ਼ਿਆਦਾ ਖਾਣ ਨਾਲ ਕੈਲੇਸਟਰੋਲ ਵੱਧ ਜਾਂਦਾ ਹੈ। ਅਜਿਹੇ ਵਿਚ ਕਈ ਬੀਮਾਰੀਆਂ ਹੋ ਸਕਦੀਆਂ ਹਨ।
Eating
ਬਜ਼ੁਰਗ ਵਾਰ-ਵਾਰ ਚਰਬੀ ਵਾਲੀਆਂ ਚੀਜ਼ਾਂ ਜਾਂ ਜਿਨ੍ਹਾਂ ਵਿਚ ਜ਼ਿਆਦਾ ਮਾਤਰਾ ਵਿਚ ਤਾਂਬਾ ਹੁੰਦਾ ਹੈ, ਖਾਂਦੇ ਹਨ। ਜ਼ਿਆਦਾ ਖਾਣ ਨਾਲ ਯਾਦਦਾਸ਼ਤ ਵੀ ਕਮਜ਼ੋਰ ਹੁੰਦੀ ਹੈ ਅਤੇ ਦਿਮਾਗ਼ ਉਤੇ ਵੀ ਅਸਰ ਹੁੰਦਾ ਹੈ। ਜ਼ਰੂਰਤ ਤੋਂ ਜ਼ਿਆਦਾ ਮਿੱਠੀਆਂ ਜਾਂ ਨਮਕੀਨ ਚੀਜ਼ਾਂ ਖਾਣ ਨਾਲ ਸੋਜ ਆਉਣ ਦਾ ਵੀ ਖ਼ਤਰਾ ਰਹਿੰਦਾ ਹੈ।