Auto Refresh

ਜੀਵਨ ਜਾਚ, ਸਿਹਤ

ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਕਰੇਲੇ ਦਾ ਜੂਸ

Published Apr 16, 2021, 3:24 pm IST | Updated Apr 16, 2021, 3:24 pm IST

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਕਰੇਲੇ ਦਾ ਜੂਸ

Bitter gourd i
Bitter gourd i

ਮੁਹਾਲੀ: ਕਰੇਲੇ ਸਾਡੇ ਸਰੀਰ ਲਈ ਬੇਹੱਦ ਲਾਭਕਾਰੀ ਹਨ। ਕਰੇਲਾ ਖਾਣ ਜਾਂ ਜੂਸ ਪੀਣ ਨਾਲ ਸਾਡੀ ਸਿਹਤ ਨੂੰ ਕਾਫ਼ੀ ਲਾਭ ਹੁੰਦਾ ਹੈ। ਇਹ ਸਾਡੇ ਖ਼ੂਨ ਤੋਂ ਲੈ ਕੇ ਲਿਵਰ ਤਕ ਠੀਕ ਰਖਦੇ ਹਨ। ਕਰੇਲਾ ਦਵਾਈਆਂ ਬਣਾਉਣ ਵਿਚ ਵਰਤਿਆਂ ਜਾਂਦਾ ਹੈ। ਹਾਲਾਂਕਿ ਇਹ ਸਵਾਦ ਵਿਚ ਕੌੜਾ ਹੁੰਦਾ ਹੈ ਪਰ ਰੋਜ਼ਾਨਾ ਇਕ ਗਲਾਸ ਕਰੇਲੇ ਦਾ ਜੂਸ ਪੀਣ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਕੱਚੇ ਕਰੇਲੇ ਦਾ ਜੂਸ ਬਹੁਤ ਲਾਭਕਾਰੀ ਹੈ ਕਿਉਂਕਿ ਇਸ ਵਿਚ ਸਾਰੇ ਵਿਟਾਮਿਨਜ਼ ਅਤੇ ਐਂਟੀ-ਆਕਸੀਡੈਂਟਸ ਹੁੰਦੇ ਹਨ ਜੋ ਕਿ ਸਰੀਰ ਨੂੰ ਚਾਹੀਦੇ ਹੁੰਦੇ ਹਨ। ਆਉ ਤੁਹਾਨੂੰ ਦਸਦੇ ਹਾਂ ਰੋਜ਼ ਸਵੇਰੇ ਕਰੇਲੇ ਦਾ ਜੂਸ ਪੀਣ ਦੇ ਫ਼ਾਇਦਿਆਂ ਬਾਰੇ:

Bitter Guard Juice Bitter gourd 

ਸ਼ੂਗਰ ਨੂੰ ਕੰਟਰੋਲ ਕਰਨ ਲਈ ਤੁਸੀਂ ਤਿੰਨ ਦਿਨਾਂ ਤਕ ਖ਼ਾਲੀ ਪੇਟ ਸਵੇਰੇ ਕਰੇਲੇ ਦਾ ਜੂਸ ਲੈ ਸਕਦੇ ਹੋ। ਕਰੇਲੇ ਦਾ ਜੂਸ ਬਲੱਡ ਸ਼ੂਗਰ ਲੈਵਲ ਨੂੰ ਘੱਟ ਕਰਦਾ ਹੈ।
 ਭੁੱਖ ਨਾ ਲੱਗਣ ਨਾਲ ਸਰੀਰ ਨੂੰ ਪੂਰਾ ਪੋਸ਼ਣ ਨਹੀਂ ਮਿਲ ਸਕਦਾ ਜਿਸ ਨਾਲ ਸਿਹਤ ਨਾਲ ਸਬੰਧਤ ਪ੍ਰੇਸ਼ਾਨੀਆਂ ਹੁੰਦੀਆਂ ਹਨ। ਇਸ ਲਈ ਕਰੇਲੇ ਦੇ ਜੂਸ ਨੂੰ ਰੋਜ਼ਾਨਾ ਪੀਣ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ, ਜਿਸ ਨਾਲ ਭੁੱਖ ਵਧਦੀ ਹੈ।

Bitter Guard Juice Bitter gourd 

ਇਕ ਕੱਪ ਕਰੇਲੇ ਦੇ ਜੂਸ ਵਿਚ ਇਕ ਚਮਚਾ ਨਿੰਬੂ ਦਾ ਜੂਸ ਮਿਲਾ ਲਉ। ਇਸ ਮਿਸ਼ਰਣ ਦੀ ਵਰਤੋਂ ਖ਼ਾਲੀ ਪੇਟ ਕਰੋ। ਤਿੰਨ ਤੋਂ ਛੇ ਮਹੀਨਿਆਂ ਤਕ ਇਸ ਦੀ ਵਰਤੋਂ ਕਰਨ ਨਾਲ ਚਮੜੀ ’ਤੇ ਸੋਰਾਈਸਿਸ ਦੇ ਲੱਛਣ ਦੂਰ ਹੁੰਦੇ ਹਨ। ਇਹ ਤੁਹਾਡੀ ਰੋਗ ਵਿਰੋਧੀ ਸਮਰੱਥਾ ਨੂੰ ਵੀ ਵਧਾਉਂਦਾ ਹੈ ਅਤੇ ਸੋਰਾਈਸਿਸ ਨੂੰ ਕੁਦਰਤੀ ਰੂਪ ਨਾਲ ਠੀਕ ਕਰਨ ਵਿਚ ਮਦਦ ਕਰਦਾ ਹੈ।

Bitter Guard Juice Bitter gourd 

 ਰੋਜ਼ਾਨਾ ਇਕ ਗਲਾਸ ਕਰੇਲੇ ਦਾ ਜੂਸ ਪੀਣ ਨਾਲ ਲਿਵਰ ਮਜ਼ਬੂਤ ਹੁੰਦਾ ਹੈ ਕਿਉਂਕਿ ਇਹ ਪੀਲੀਆ ਵਰਗੀਆਂ ਬੀਮਾਰੀਆਂ ਨੂੰ ਦੂਰ ਰਖਦਾ ਹੈ। ਨਾਲ ਹੀ ਇਹ ਲਿਵਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕਢਦਾ ਹੈ ਅਤੇ ਪੋਸ਼ਣ ਪ੍ਰਦਾਨ ਕਰਦਾ ਹੈ ਜਿਸ ਨਾਲ ਲਿਵਰ ਸਹੀ ਕੰਮ ਕਰਦਾ ਹੈ ਅਤੇ ਲਿਵਰ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ।

Bitter GuardBitter gourd 

ਕਰੇਲੇ ਦਾ ਜੂਸ ਕਮਜ਼ੋਰ ਪਾਚਨ ਤੰਤਰ ਨੂੰ ਠੀਕ ਕਰਦਾ ਹੈ। ਇਸ ਲਈ ਬਿਹਤਰ ਪਾਚਨ ਸਮਰੱਥਾ ਲਈ ਹਫ਼ਤੇ ਵਿਚ ਇਕ ਵਾਰ ਸਵੇਰੇ ਕਰੇਲੇ ਦਾ ਜੂਸ ਜ਼ਰੂਰ ਲਉ। ਕਰੇਲੇ ਦਾ ਜੂਸ ਸਰੀਰ ਵਿਚ ਇਕ ਕੁਦਰਤੀ ਖ਼ੂਨ ਸੋਧਕ ਦੇ ਰੂਪ ਵਿਚ ਕੰਮ ਕਰਦਾ ਹੈ। ਇਹ ਜ਼ਹਿਰੀਲੇ ਤੱਤਾਂ ਨੂੰ ਬਾਹਰ ਕਢਦਾ ਹੈ। ਇਸ ਲਈ ਖ਼ੂਨ ਨੂੰ ਸਾਫ਼ ਕਰਨ ਅਤੇ ਫਿਨਸੀਆਂ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਰੋਜ਼ ਇਕ ਗਲਾਸ ਕਰੇਲੇ ਦਾ ਜੂਸ ਜ਼ਰੂਰ ਪੀਉ।

ਸਪੋਕਸਮੈਨ ਸਮਾਚਾਰ ਸੇਵਾ

Location: India, Punjab

Advertisement

 

Advertisement

ਵੱਡੇ ਇਕੱਠ ‘ਚ ਬੱਬਰ ਸ਼ੇਰ ਵਾਂਗੂੰ ਗਰਜਿਆ Lakha Sidhana

16 Sep 2021 7:33 PM
ਕਰਨ ਔਜਲਾ ਨੂੰ ਮਨੀਸ਼ਾ ਗੁਲਾਟੀ ਨੇ ਜਾਰੀ ਕੀਤਾ ਨੋਟਿਸ

ਕਰਨ ਔਜਲਾ ਨੂੰ ਮਨੀਸ਼ਾ ਗੁਲਾਟੀ ਨੇ ਜਾਰੀ ਕੀਤਾ ਨੋਟਿਸ

ਨਵਜੋਤ ਸਿੱਧੂ ਦੀ ਚੰਡੀਗੜ੍ਹ ਦੀ ਧਰਤੀ ਤੋਂ ਵੱਡਾ ਧਮਾਕਾ,

ਨਵਜੋਤ ਸਿੱਧੂ ਦੀ ਚੰਡੀਗੜ੍ਹ ਦੀ ਧਰਤੀ ਤੋਂ ਵੱਡਾ ਧਮਾਕਾ,

ਜੈਪੁਰ ‘ਚ Kisan Sansad ਲਈ ਇਕੱਠੇ ਹੋਏ ਵੱਡੀ ਗਿਣਤੀ ‘ਚ ਕਿਸਾਨ

ਜੈਪੁਰ ‘ਚ Kisan Sansad ਲਈ ਇਕੱਠੇ ਹੋਏ ਵੱਡੀ ਗਿਣਤੀ ‘ਚ ਕਿਸਾਨ

Advertisement