Health Tip: ਛਿਲਕੇ ਸਮੇਤ ਸੇਬ ਖਾਣ ਨਾਲ ਦੂਰ ਹੁੰਦੀਆਂ ਹਨ ਕਈ ਬੀਮਾਰੀਆਂ
Published : Sep 16, 2021, 11:13 am IST
Updated : Sep 16, 2021, 11:13 am IST
SHARE ARTICLE
Eating apples with peels cures many diseases
Eating apples with peels cures many diseases

ਛਿਲਕੇ ਸਮੇਤ ਸੇਬ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਆਉ ਜਾਣਦੇ ਹਾਂ ਛਿਲਕੇ ਸਮੇਤ ਸੇਬ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ

ਚੰਡੀਗੜ੍ਹ: ਅੱਜ ਅਸੀਂ ਤੁਹਾਨੂੰ ਸੇਬ ਦੇ ਛਿਲਕਿਆਂ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ। ਛਿਲਕੇ ਸਮੇਤ ਸੇਬ ਖਾਣ ਨਾਲ ਤੁਸੀਂ ਕਈ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹੋ। ਆਉ ਜਾਣਦੇ ਹਾਂ ਛਿਲਕੇ ਸਮੇਤ ਸੇਬ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ:

Eating apples with peels cures many diseasesEating apples with peels cures many diseases

  • ਸ਼ੂਗਰ ਦੇ ਰੋਗੀਆਂ ਲਈ ਸੇਬ ਨੂੰ ਛਿਲਕੇ ਸਣੇ ਖਾਣਾ ਲਾਭਕਾਰੀ ਹੁੰਦਾ ਹੈ। ਇਹ ਬਲੱਡ ਸ਼ੂਗਰ ਦੇ ਵਧਦੇ ਹੋਏ ਲੈਵਲ ਨੂੰ ਕੰਟਰੋਲ ਵਿਚ ਕਰਦਾ ਹੈ।
  • ਸੇਬ ਦਾ ਛਿਲਕੇ ਬਹੁਤ ਗੁਣਕਾਰੀ ਹੁੰਦਾ ਹੈ। ਇਸ ਵਿਚ ਮੌਜੂਦ ਤੱਤ ਦਿਮਾਗ਼ ਦੇ ਸੈੱਲ ਨੂੰ ਖ਼ਤਮ ਹੋਣ ਤੋਂ ਬਚਾਉਂਦੇ ਹਨ।
  • ਇਹ ਫੇਫੜਿਆਂ ਨੂੰ ਸਹੀ ਢੰਗ ਨਾਲ ਕੰਮ ਕਰਨ ਵਿਚ ਮਦਦ ਕਰਦੇ ਹਨ। ਇਸ ਨਾਲ ਫੇਫੜਿਆਂ ਨਾਲ ਸਬੰਧੀ ਕਿਸੇ ਵੀ ਤਰ੍ਹਾਂ ਦਾ ਰੋਗ ਦੂਰ ਹੋ ਜਾਂਦਾ ਹੈ।
  • ਇਹ ਅੱਖਾਂ ਦੀਆਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।

Eating apples with peels cures many diseasesEating apples with peels cures many diseases

  • ਇਸ ਵਿਚ ਕੈਲਸ਼ੀਅਮ ਕਾਫ਼ੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਹੱਡੀਆਂ ਲਈ ਬੇਹੱਦ ਜ਼ਰੂਰੀ ਹੁੰਦਾ ਹੈ।
  • ਸੇਬ ਦੇ ਛਿਲਕੇ ਵਿਚ ਘੁਲਣਸ਼ੀਲ ਰੇਸ਼ੇ ਹੁੰਦੇ ਹਨ, ਜੋ ਸਰੀਰ ਵਿਚ ਕੈਲੇਸਟਰੋਲ ਲੈਵਲ ਨੂੰ ਕੰਟਰੋਲ ਕਰਦਾ ਹੈ ਅਤੇ ਦਿਲ ਦੇ ਰੋਗਾਂ ਤੋਂ ਬਚਾਅ ਕਰਦਾ ਹੈ।
  • ਸੇਬ ਦੇ ਛਿਲਕੇ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ, ਜੋ ਸਾਨੂੰ ਕਬਜ਼ ਤੋਂ ਬਚਾਉਂਦਾ ਹੈ। ਇਸ ਨਾਲ ਢਿੱਡ ਨਾਲ ਸਬੰਧੀ ਸਮੱਸਿਆਵਾਂ ਜਿਵੇਂ ਗੈਸ, ਐਸੀਡਿਟੀ ਆਦਿ ਨਹੀਂ ਹੁੰਦੀ।

Eating apples with peels cures many diseasesEating apples with peels cures many diseases

  • ਇਸ ਵਿਚ ਬਹੁਤ ਸਾਰਾ ਆਇਰਨ ਅਤੇ ਫ਼ੋਲਿਕ ਐਸਿਡ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਜਿੰਕ ਮੌਜੂਦ ਹੁੰਦਾ ਹੈ, ਜੋ ਖ਼ੂਨ ਦੀ ਘਾਟ ਨੂੰ ਦੂਰ ਕਰਨ ਲਈ ਮਦਦ ਕਰਦਾ ਹੈ।
  • ਇਸ ਵਿਚ ਅੰਜ਼ਾਇਮ ਕਾਫ਼ੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਭਾਰ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement