ਥਾਇਰਾਇਡ 'ਚ ਕੀ ਖਾਈਏ ਤੇ ਕੀ ਨਹੀਂ? ਆਉ ਜਾਣਦੇ ਹਾਂ
Published : Sep 16, 2022, 9:07 am IST
Updated : Sep 16, 2022, 9:07 am IST
SHARE ARTICLE
What to eat in thyroid and what not? Let's find out
What to eat in thyroid and what not? Let's find out

ਹਰੇ ਧਨੀਏ ਨੂੰ ਪੀਹ ਕੇ ਚਟਣੀ ਬਣਾ ਲਵੋ।  ਇਸ ਨੂੰ 1 ਗਲਾਸ ਪਾਣੀ ਵਿਚ ਘੋਲ ਕੇ ਰੋਜ਼ਾਨਾ ਪੀਣ ਨਾਲ ਥਾਇਰਾਇਡ ਕਾਬੂ ਵਿਚ ਰਹੇਗਾ।

 

ਥਾਇਰਾਇਡ ਰੋਗ ਅੱਜ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਆਦਮੀਆਂ ਦੇ ਮੁਕਾਬਲੇ ਔਰਤਾਂ ਇਸ ਜ਼ਿਆਦਾ ਸ਼ਿਕਾਰ ਹਨ। ਗ਼ਲਤ ਖਾਣ-ਪੀਣ ਅਤੇ ਬਦਲਦੀ ਜੀਵਨਸ਼ੈਲੀ ਕਾਰਨ ਇਹ ਸਮੱਸਿਆ ਅੱਜ ਬਹੁਤ ਆਮ ਹੋ ਗਈ ਹੈ। ਥਾਇਰਾਇਡ ਦਾ ਸਬੰਧ ਹਾਰਮੋਨਜ਼ ਦੇ ਵਿਗੜਦੇ ਸੰਤੁਲਨ ਨਾਲ ਹੈ। ਜਦੋਂ ਇਹ ਕਾਬੂ ਤੋਂ ਬਾਹਰ ਹੋ ਜਾਂਦੇ ਹਨ ਤਾਂ ਔਰਤਾਂ ਦੇ ਸਰੀਰ ਵਿਚ ਮੁਸ਼ਕਲਾਂ ਦਿਸਣੀਆਂ ਸ਼ੁਰੂ ਹੋ ਜਾਂਦੀਆਂ ਹਨ।

ਜੇਕਰ ਥਾਇਰਾਇਡ ਦੀ ਪ੍ਰੇਸ਼ਾਨੀ ਜ਼ਿਆਦਾ ਹੈ ਤਾਂ ਡਾਕਟਰ ਇਸ ਦੇ ਲਈ ਦਵਾਈ ਲੈਣ ਦੀ ਸਲਾਹ ਦਿੰਦੇ ਹਨ। ਉਥੇ ਹੀ ਠੀਕ ਖਾਣ-ਪੀਣ ਅਤੇ ਨੇਮਬੱਧ ਆਦਤਾਂ ਨਾਲ ਵੀ ਇਸ ਉੱਤੇ ਕਾਬੂ ਪਾਇਆ ਜਾ ਸਕਦਾ ਹੈ। ਥਾਇਰਾਇਡ ਨਾਲ ਪੀੜਤ ਔਰਤਾਂ ਅਪਣੀ ਖ਼ੁਰਾਕ ਵਿਚ ਗਿਰੀਆਂ, ਸੇਬ, ਦਾਲ, ਕੱਦੂ ਦੇ ਬੀਜ, ਦਹੀਂ, ਸੰਗਤਰੇ ਦਾ ਰਸ, ਆਇਉਡੀਨ ਯੁਕਤ ਚੀਜ਼ਾਂ, ਨਾਰੀਅਲ ਤੇਲ, ਅਦਰਕ, ਹਰੀਆਂ ਸਬਜ਼ੀਆਂ, ਸਾਬਤ ਅਨਾਜ, ਬਰਾਊਨ ਬਰੈੱਡ, ਜੈਤੂਨ ਦਾ ਤੇਲ, ਨਿੰਬੂ, ਹਰਬਲ ਅਤੇ ਗਰੀਨ ਟੀ, ਅਖ਼ਰੋਟ, ਜਾਮਣ, ਸਟਰਾਬੇਰੀ, ਗਾਜਰ, ਹਰੀ ਮਿਰਚ, ਬਦਾਮ, ਅਲਸੀ ਦੇ ਬੀਜ, ਸ਼ਹਿਦ ਸ਼ਾਮਲ ਕਰੋ।

ਕੀ ਨਹੀਂ ਖਾਣਾ? : ਸੋਇਆ ਉਤਪਾਦ, ਲਾਲ ਮੀਟ, ਪੈਕੇਜਡ ਫ਼ੂਡ, ਬੇਕਰੀ ਵਸਤਾਂ, ਜੰਕਫ਼ੂਡ, ਨਾਸ਼ਪਾਤੀ, ਮੂੰਗਫਲੀ, ਬਾਜਰਾ, ਫੁੱਲਗੋਭੀ, ਸ਼ਲਗਮ, ਪਾਸਤਾ, ਮੈਗੀ, ਵਾਈਟ ਬਰੈੱਡ, ਸਾਫ਼ਟ ਡਰਿੰਕ, ਅਲਕੋਹਲ, ਕੈਫ਼ੀਨ, ਜ਼ਿਆਦਾ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰੋ।
 

ਘਰੇਲੂ ਨੁਸਖ਼ੇ: ਰੋਜ਼ਾਨਾ ਹਲਦੀ ਵਾਲਾ ਦੁੱਧ ਪੀਣ ਨਾਲ ਵੀ ਥਾਇਰਾਇਡ ਕਾਬੂ ਵਿਚ ਰਹਿੰਦਾ ਹੈ। ਤੁਸੀਂ ਚਾਹੋ ਤਾਂ ਹਲਦੀ ਨੂੰ ਭੁੰਨ ਕੇ ਵੀ ਖਾ ਸਕਦੇ ਹੋ। ਪਿਆਜ਼ ਨੂੰ ਦੋ ਹਿੱਸਿਆਂ ਵਿਚ ਕੱਟ ਕੇ ਸੌਣ ਤੋਂ ਪਹਿਲਾਂ ਥਾਇਰਾਇਡ ਗ੍ਰੰਥੀ ਦੇ ਆਲੇ-ਦੁਆਲੇ ਸੱਜਿਉਂ ਖੱਬੇ ਪਾਸੇ ਮਾਲਿਸ਼ ਕਰੋ।  ਕੁੱਝ ਦਿਨ ਲਗਾਤਾਰ ਅਜਿਹਾ ਕਰਨ ਨਾਲ ਤੁਹਾਨੂੰ ਇਸ ਦੇ ਨਤੀਜੇ ਦਿਸਣੇ ਸ਼ੁਰੂ ਹੋ ਜਾਣਗੇ। ਹਰੇ ਧਨੀਏ ਨੂੰ ਪੀਹ ਕੇ ਚਟਣੀ ਬਣਾ ਲਵੋ।  ਇਸ ਨੂੰ 1 ਗਲਾਸ ਪਾਣੀ ਵਿਚ ਘੋਲ ਕੇ ਰੋਜ਼ਾਨਾ ਪੀਣ ਨਾਲ ਥਾਇਰਾਇਡ ਕਾਬੂ ਵਿਚ ਰਹੇਗਾ। ਇਸ ਤੋਂ ਇਲਾਵਾ ਖ਼ਾਲੀ ਪੇਟ ਸ਼ੀਸ਼ਮ, ਨਿੰਮ, ਤੁਲਸੀ, ਏਲੋਵੇਰਾ ਅਤੇ ਗਲੋਅ ਦੇ 5-7 ਪੱਤੇ ਚੱਬਣ ਨਾਲ ਵੀ ਥਾਇਰਾਇਡ ਕਾਬੂ ਵਿਚ ਰਹਿੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement