Health Benefits of Moong Dal: ਮੁੰਗੀ ਦੀ ਦਾਲ ਦਿਲ ਦੀ ਬੀਮਾਰੀ ਤੋਂ ਰਖਦੀ ਹੈ ਦੂਰ
Published : Nov 16, 2023, 8:30 am IST
Updated : Nov 16, 2023, 8:30 am IST
SHARE ARTICLE
Health Benefits of Moong Dal
Health Benefits of Moong Dal

ਅੱਜ ਅਸੀਂ ਤੁਹਾਨੂੰ ਮੁੰਗੀ ਦੀ ਦਾਲ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ :

Health Benefits of Moong Dal: ਮੁੰਗੀ ਦੀ ਵਰਤੋਂ ਭਾਰਤੀ ਭੋਜਨ ਵਿਚ ਵਿਆਪਕ ਤੌਰ ’ਤੇ ਕੀਤੀ ਜਾਂਦੀ ਹੈ। ਇਸ ਦੀ ਵਰਤੋਂ ਸਲਾਦ ਅਤੇ ਸੂਪ ਦਾਲ ਦੋਹਾਂ ਵਿਚ ਕੀਤੀ ਜਾਂਦੀ ਹੈ। ਇਸ ਦਾਲ ਵਿਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ। ਇਸ ਦਾਲ ਵਿਚ ਵਿਟਾਮਿਨ, ਪ੍ਰੋਟੀਨ, ਪੋਟਾਸ਼ੀਅਮ, ਮੈਗਨੀਸ਼ੀਅਮ, ਕਾਪਰ ਅਤੇ ਜ਼ਿੰਕ ਭਰਪੂਰ ਮਾਤਰਾ ਵਿਚ ਮੌਜੂਦ ਹੁੰਦੇ ਹਨ, ਜੋ ਸਰੀਰ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦੇ ਹਨ। ਮੁੰਗੀ ਦੀ ਦਾਲ ਨੂੰ ਕਈ ਤਰ੍ਹਾਂ ਦੇ ਪਕਵਾਨ ਬਣਾਉਣ ਲਈ ਵੀ ਵਰਤਿਆ ਜਾਂਦਾ ਹੈ। ਮੁੰਗੀ ਦੀ ਦਾਲ ਦੀ ਰੋਜ਼ਾਨਾ ਵਰਤੋਂ ਨਾਲ ਸਰੀਰ ਨੂੰ ਕਈ ਫ਼ਾਇਦੇ ਹੁੰਦੇ ਹਨ।

ਅੱਜ ਅਸੀਂ ਤੁਹਾਨੂੰ ਮੁੰਗੀ ਦੀ ਦਾਲ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦਸਾਂਗੇ :

  •  ਇਹ ਸਰੀਰ ਵਿਚ ਮਾੜੇ ਕੈਲੇਸਟਰੋਲ ਨੂੰ ਕੰਟਰੋਲ ਕਰਨ ਦੇ ਵੀ ਸਮਰੱਥ ਹੈ ਜੋ ਦਿਲ ਦੀਆਂ ਸਮੱਸਿਆਵਾਂ ਨੂੰ ਰੋਕ ਸਕਦਾ ਹੈ।
  • ਮੁੰਗੀ ਦੀ ਦਾਲ ਵਿਚ ਵਿਟਾਮਿਨ, ਪ੍ਰੋਟੀਨ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫ਼ਾਈਬਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਬਹੁਤ ਲਾਭਦਾਇਕ ਹੈ।
  • ਇਸ ਵਿਚ ਮੌਜੂਦ ਫ਼ਾਈਬਰ ਪੇਟ ਨੂੰ ਸਿਹਤਮੰਦ ਰਖਦਾ ਹੈ। ਇਸ ਵਿਚ ਮੌਜੂਦ ਕਾਰਬਜ਼ ਹੋਰ ਚੀਜ਼ਾਂ ਨਾਲੋਂ ਵੀ ਵਧੇਰੇ ਸਿਹਤਮੰਦ ਹਨ ਜੋ ਪੇਟ ਨੂੰ ਸਾਫ਼ ਕਰਨ ਵਿਚ ਮਦਦ ਕਰਦੇ ਹਨ।
  • ਮੁੰਗੀ ਦੀ ਦਾਲ ਸਰੀਰ ਵਿਚ ਇੰਸੁਲਿਨ ਦੀ ਮਾਤਰਾ ਨੂੰ ਵਧਾਉਣ ਵਿਚ ਮਦਦ ਕਰਦੀ ਹੈ। ਮੁੰਗੀ ਦੀ ਦਾਲ ਦੀ ਵਰਤੋਂ ਨਾਲ ਡਾਇਬਿਟੀਜ਼ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਮੁੰਗੀ ਦੀ ਦਾਲ ਨਾਲ ਕੈਲੇਸਟਰੋਲ ਘੱਟ ਹੁੰਦਾ ਹੈ।
  • ਮੁੰਗੀ ਦੀ ਦਾਲ ਖਾਣ ਨਾਲ ਲਿਵਰ ਖ਼ਰਾਬ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਮੁੰਗੀ ਦੀ ਦਾਲ ਵਿਚ ਮੌਜੂਦ ਤੱਤ ਲਿਵਰ ਨੂੰ ਠੀਕ ਤਰ੍ਹਾਂ ਨਾਲ ਕੰਮ ਕਰਨ ਵਿਚ ਮਦਦ ਕਰਦੇ ਹਨ।

Health Benefits of Moong Dal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement