ਖ਼ੂਨ ਦੀ ਕਮੀ ਨੂੰ ਦੂਰ ਕਰਦੈ ਖੁਰਮਾਣੀ ਦਾ ਜੂਸ, ਜਾਣੋ ਹੋਰ ਫਾਇਦੇ
Published : Jan 17, 2023, 8:02 am IST
Updated : Jan 17, 2023, 8:55 am IST
SHARE ARTICLE
Apricot juice removes anemia
Apricot juice removes anemia

ਖੁਰਮਾਣੀ ਵਿਚ ਮੈਗਨੀਸ਼ੀਅਮ, ਆਇਰਨ, ਕਾਪਰ, ਪੋਟਾਸ਼ੀਅਮ, ਫ਼ਾਸਫ਼ੋਰਸ, ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਪੌਸ਼ਕ ਤੱਤ ਮਿਲਦੇ ਹਨ


ਖੁਰਮਾਣੀ ਇਕ ਅਜਿਹਾ ਫਲ ਹੈ ਜਿਸ ਨਾਲ ਖ਼ੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਖੁਰਮਾਣੀ ਵਿਚ ਮੈਗਨੀਸ਼ੀਅਮ, ਆਇਰਨ, ਕਾਪਰ, ਪੋਟਾਸ਼ੀਅਮ, ਫ਼ਾਸਫ਼ੋਰਸ, ਵਿਟਾਮਿਨ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਪੌਸ਼ਕ ਤੱਤ ਮਿਲਦੇ ਹਨ ਜੋ ਸਿਹਤ ਨੂੰ ਤੰਦਰੁਸਤ ਰੱਖਣ ਵਿਚ ਮਦਦ ਕਰਦੇ ਹਨ।

ਦਿਨ ਦੀ ਸ਼ੁਰੂਆਤ ਖੁਰਮਾਣੀ ਦੇ ਜੂਸ ਨਾਲ ਕਰਨ ਨਾਲ ਸਿਹਤ ਨੂੰ ਕਾਫ਼ੀ ਫ਼ਾਇਦਾ ਮਿਲਦਾ ਹੈ। ਇਹ ਕੇਵਲ ਸਿਹਤ ਨੂੰ ਤੰਦਰੁਸਤ ਰੱਖਣ ਲਈ ਹੀ ਨਹੀਂ ਸਗੋਂ ਚਮੜੀ ਅਤੇ ਵਾਲਾਂ ਦੀ ਖ਼ੂਬਸੂਰਤੀ ਵਧਾਉਣ ਵਿਚ ਵੀ ਮਦਦ ਕਰਦਾ ਹੈ। ਆਉ ਜਾਣਦੇ ਹਾਂ ਖ਼ੁਰਮਾਣੀ ਦਾ ਜੂਸ ਪੀਣ ਨਾਲ ਸਿਹਤ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ:

  • ਗ਼ਲਤ ਖਾਣ-ਪੀਣ ਅਤੇ ਬੁਰੀਆਂ ਆਦਤਾਂ ਕਾਰਨ ਲੋਕਾਂ ਦੀਆਂ ਅੱਖਾਂ ਦੀ ਰੋਸ਼ਨੀ ਘੱਟ ਹੁੰਦੀ ਜਾ ਰਹੀ ਹੈ। ਅਜਿਹੇ ਲੋਕਾਂ ਲਈ ਖੁਰਮਾਣੀ ਦਾ ਜੂਸ ਕਾਫ਼ੀ ਫ਼ਾਇਦੇਮੰਦ ਹੈ ਕਿਉਂਕਿ ਇਸ ਵਿਚ ਵਿਟਾਮਿਨ ਏ ਭਰਪੂਰ ਮਾਤਰਾ ਵਿਚ ਹੁੰਦਾ ਹੈ ਜੋ ਅੱਖਾਂ ਦੀ ਰੋਸ਼ਨੀ ਵਧਾਉਣ ਵਿਚ ਮਦਦ ਕਰਦਾ ਹੈ।
  • ਖੁਰਮਾਣੀ ਦਾ ਜੂਸ ਪੀਣ ਨਾਲ ਕਦੇ ਵੀ ਐਨੀਮਿਆ ਦੀ ਸ਼ਿਕਾਇਤ ਨਹੀਂ ਹੁੰਦੀ ਕਿਉਂਕਿ ਇਸ ਵਿਚ ਆਇਰਨ ਅਤੇ ਕਾਪਰ ਜਿਵੇਂ ਪੌਸ਼ਕ ਤੱਤ ਹੁੰਦੇ ਹਨ ਜੋ ਹੀਮੋਗਲੋਬਿਨ ਦਾ ਪੱਧਰ ਵਧਾਉਂਦੇ ਹਨ। ਇਸ ਨਾਲ ਸਰੀਰ ਵਿਚ ਖ਼ੂਨ ਦੀ ਕਮੀ ਨਹੀਂ ਹੁੰਦੀ।
  • ਖੁਰਮਾਣੀ ਦੇ ਜੂਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤੀ ਦੇਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਖ਼ੁਰਮਾਣੀ ਵਿਚ ਸਮਰੱਥ ਮਾਤਰਾ ਵਿਚ ਮੈਗਨੀਸ਼ੀੀਅਮ, ਕਾਪਰ, ਫ਼ਾਸਫੋਰਸ ਆਦਿ ਮਿਨਰਲਜ਼ ਹੁੰਦੇ ਹਨ ਜੋ ਸਰੀਰ ਨੂੰ ਆਸਟਯੋਪੋਰੋਸਿਸ ਵਰਗੀਆਂ ਬੀਮਾਰੀਆਂ ਤੋਂ ਬਚਾ ਕੇ ਰਖਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement