ਪੰਜਾਬ 'ਚ ਕੋਰੋਨਾ ਦੇ 270 ਨਵੇਂ ਮਾਮਲੇ ਆਏ ਸਾਹਮਣੇ: ਐਕਟਿਵ ਕੇਸਾਂ ਦੀ ਗਿਣਤੀ 1500 ਦੇ ਕਰੀਬ ਪਹੁੰਚੀ
Published : Apr 17, 2023, 10:51 am IST
Updated : Apr 17, 2023, 10:51 am IST
SHARE ARTICLE
photo
photo

ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ

 

ਮੁਹਾਲੀ : ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ 4600 ਲੋਕਾਂ ਦੇ ਸੈਂਪਲ ਲਏ ਹਨ। ਇਨ੍ਹਾਂ ਵਿੱਚੋਂ 3000 ਦੇ ਕਰੀਬ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 270 ਮਰੀਜ਼ਾਂ ਦੇ ਨਤੀਜੇ ਪਾਜ਼ੇਟਿਵ ਆਏ ਹਨ। 270 ਨਵੇਂ ਕੇਸਾਂ ਨਾਲ ਸੂਬੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 1550 ਦੇ ਕਰੀਬ ਹੋ ਗਈ ਹੈ।

ਸਿਹਤ ਵਿਭਾਗ ਮੁਤਾਬਕ ਸੂਬੇ 'ਚ 29 ਕੋਰੋਨਾ ਪੀੜਤ ਲਾਈਫ ਸਪੋਰਟ ਸਿਸਟਮ 'ਤੇ ਹਨ। ਲੈਵਲ-2 ਦੇ 20 ਕੋਰੋਨਾ ਪੀੜਤ ਆਕਸੀਜਨ ਸਪੋਰਟ 'ਤੇ ਹਨ, ਜਦਕਿ ਲੈਵਲ-3 ਦੇ 9 ਕੋਰੋਨਾ ਮਰੀਜ਼ ਵੈਂਟੀਲੇਟਰ 'ਤੇ ਹਨ। ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਜਲੰਧਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖਲ ਹਨ।

ਸ਼ੁਰੂ ਤੋਂ ਹੀ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਮੋਹਾਲੀ ਸੂਬੇ 'ਚ ਪਹਿਲੇ ਨੰਬਰ 'ਤੇ ਰਿਹਾ ਹੈ ਪਰ ਜਲੰਧਰ 'ਚ ਕੁਝ ਰਾਹਤ ਮਿਲਣ ਤੋਂ ਬਾਅਦ ਹੁਣ ਲੁਧਿਆਣਾ ਅਤੇ ਪਟਿਆਲਾ 'ਚ ਵੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੁਹਾਲੀ ਵਿੱਚ 338 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 69 ਦੇ ਨਤੀਜੇ ਪਾਜ਼ੇਟਿਵ ਆਏ ਹਨ।

ਲੁਧਿਆਣਾ ਵਿੱਚ 998 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 43 ਵਿਅਕਤੀਆਂ ਦੇ ਨਮੂਨੇ ਪਾਜ਼ੇਟਿਵ ਆਏ ਹਨ, ਜਦਕਿ ਪਟਿਆਲਾ ਵਿੱਚ 210 ਸੈਂਪਲਾਂ ਵਿੱਚੋਂ 43 ਦੇ ਨਤੀਜੇ ਪਾਜ਼ੇਟਿਵ ਆਏ ਹਨ। ਜਲੰਧਰ 'ਚ 250 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ 8 ਦਾ ਨਤੀਜਾ ਪਾਜ਼ੀਟਿਵ ਆਇਆ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਪੰਜ ਜ਼ਿਲ੍ਹਿਆਂ ਤੋਂ ਵੀ ਰਾਹਤ ਦੀ ਖ਼ਬਰ ਹੈ। ਇੱਥੇ ਇੱਕ ਵੀ ਕੋਰੋਨਾ ਪੀੜਤ ਨਹੀਂ ਮਿਲਿਆ ਹੈ। ਮਾਨਸਾ ਤੋਂ 26, ਮੁਕਤਸਰ ਤੋਂ 51, ਰੋਪੜ ਤੋਂ 58, ਸੰਗਰੂਰ ਤੋਂ 36, ਤਰਨਤਾਰਨ ਤੋਂ 38 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਸਾਰਿਆਂ ਦੇ ਨਤੀਜੇ ਨੈਗੇਟਿਵ ਆਏ ਹਨ। ਜਦੋਂਕਿ ਮਾਲੇਰਕੋਟਲਾ ਵਿੱਚ 64 ਵਿੱਚੋਂ ਸਿਰਫ਼ ਇੱਕ ਸੈਂਪਲ ਪਾਜ਼ੇਟਿਵ ਪਾਇਆ ਗਿਆ ਹੈ।

SHARE ARTICLE

ਏਜੰਸੀ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement