ਡਾਇਬਿਟੀਜ਼ ਕੰਟਰੋਲ ਕਰਨ ਵਿਚ ਮਦਦਗਾਰ ਹਨ ਸ਼ਹਿਤੂਤ ਦੇ ਪੱਤੇ
Published : Jun 17, 2023, 12:36 pm IST
Updated : Jun 17, 2023, 12:36 pm IST
SHARE ARTICLE
photo
photo

ਆਉ ਜਾਣਦੇ ਹਾਂ ਸ਼ਹਿਤੂਤ ਦੇ ਪੱਤਿਆਂ ਦੇ ਫ਼ਾਇਦਿਆਂ ਬਾਰੇ…:

 

ਅੱਜ ਦੇ ਸਮੇਂ ਵਿਚ ਸ਼ੂਗਰ ਦੀ ਸਮੱਸਿਆ ਆਮ ਹੋ ਗਈ ਹੈ। ਸਿਹਤ ਮਾਹਰਾਂ ਦਾ ਮੰਨਣਾ ਹੈ ਕਿ ਗ਼ਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਲੋਕਾਂ ਵਿਚ ਇਹ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜੇਕਰ ਤੁਸੀਂ ਇਕ ਵਾਰ ਸ਼ੂਗਰ ਦਾ ਸ਼ਿਕਾਰ ਹੋ ਜਾਂਦੇ ਹੋ ਤਾਂ ਇਹ ਬੀਮਾਰੀ ਤੁਹਾਡਾ ਜਲਦੀ ਪਿੱਛਾ ਨਹੀਂ ਛੱਡਦੀ ਅਤੇ ਤੁਹਾਨੂੰ ਸਾਰੀ ਉਮਰ ਦਵਾਈਆਂ ਦੇ ਸਹਾਰੇ ਗੁਜ਼ਾਰਨੀ ਪੈਂਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਕੁੱਝ ਘਰੇਲੂ ਨੁਸਖ਼ਿਆਂ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਜੀ ਹਾਂ ਉਨ੍ਹਾਂ ਵਿਚੋਂ ਇਕ ਹੈ ਸ਼ਹਿਤੂਤ ਦੇ ਪੱਤੇ। ਇਸ ਦੇ ਸੇਵਨ ਨਾਲ ਡਾਇਬਟੀਜ਼ ਤੋਂ ਲੈ ਕੇ ਮੋਟਾਪੇ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ, ਆਉ ਜਾਣਦੇ ਹਾਂ ਸ਼ਹਿਤੂਤ ਦੇ ਪੱਤਿਆਂ ਦੇ ਫ਼ਾਇਦਿਆਂ ਬਾਰੇ…:

ਸ਼ਹਿਤੂਤ ਦੇ ਪੱਤਿਆਂ ਵਿਚ ਫ਼ਿਨੋਲਿਕਸ ਅਤੇ ਫਲੇਵੋਨੋਇਡ ਨਾਮ ਦੇ ਤੱਤ ਮਿਲ ਜਾਂਦੇ ਹਨ ਜੋ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਇਸ ਵਿਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਕੈਲੇਸਟਰੋਲ ਨੂੰ ਕੰਟਰੋਲ ਕਰਨ ਵਿਚ ਮਦਦ ਕਰਦੇ ਹਨ।

ਸ਼ਹਿਤੂਤ ਦੇ ਪੱਤਿਆਂ ਵਿਚ ਐਂਟੀ-ਐਲਰਜੀ ਗੁਣ ਹੁੰਦੇ ਹਨ ਜੋ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦੇ ਹਨ। ਇਸ ਦੇ ਪੱਤਿਆਂ ਤੋਂ ਬਣੀ ਚਾਹ ਪੀਣ ਨਾਲ ਖ਼ੂਨ ਸਾਫ਼ ਹੁੰਦਾ ਹੈ। ਇਸ ਦਾ ਸੇਵਨ ਖ਼ੂਨ ਵਿਚ ਮੌਜੂਦ ਅਸ਼ੁਧੀਆਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਸ ਵਿਚ ਕਈ ਪੋਸ਼ਕ ਤੱਤ ਹੁੰਦੇ ਹਨ ਜੋ ਪਾਚਨ ਸ਼ਕਤੀ ਨੂੰ ਵਧੀਆ ਬਣਾਉਣ ਵਿਚ ਮਦਦ ਕਰਦੇ ਹਨ। ਮਾਹਰਾਂ ਅਨੁਸਾਰ ਕੱਚੇ ਸ਼ਹਿਤੂਤ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਠੀਕ ਹੁੰਦਾ ਹੈ। ਸਫੇਦ ਸ਼ਹਿਤੂਤ ਵਿਚ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਕੈਲਸ਼ੀਅਮ ਨਵੀਆਂ ਹੱਡੀਆਂ ਅਤੇ ਟਿਸ਼ੂ ਬਣਾਉਣ ਵਿਚ ਮਦਦ ਕਰਦਾ ਹੈ। ਜੇਕਰ ਤੁਹਾਨੂੰ ਵੀ ਹੱਡੀਆਂ ਨਾਲ ਜੁੜੀ ਸਮੱਸਿਆ ਹੈ ਤਾਂ ਅਪਣੀ ਡਾਈਟ ਵਿਚ ਸ਼ਹਿਤੂਤ ਨੂੰ ਜ਼ਰੂਰ ਸ਼ਾਮਲ ਕਰੋ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement