Jaljeera Benefits : ਗਰਮੀਆਂ ਵਿਚ ਪੀਓ ਜਲਜੀਰਾ, ਹੋਣਗੇ ਕਈ ਫ਼ਾਇਦੇ
Published : Jul 17, 2024, 12:30 pm IST
Updated : Jul 17, 2024, 1:47 pm IST
SHARE ARTICLE
Jaljeera Benefits : Drink Jaljeera in summer, there will be many benefits
Jaljeera Benefits : Drink Jaljeera in summer, there will be many benefits

Jaljeera Benefits: ਅੱਜ ਅਸੀਂ ਤੁਹਾਨੂੰ ਜਲਜੀਰਾ ਪੀਣ ਦੇ ਫ਼ਾਇਦਿਆਂ ਬਾਰੇ ਦਸਾਂਗੇ

 

 Drink Jaljeera in summer, there will be many benefits: ਗਰਮੀ ਤੋਂ ਬਚਣ ਲਈ ਜਲਜੀਰਾ ਪੀਣਾ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ। ਇਸ ਨਾਲ ਸਰੀਰ ਵਿਚ ਨਮੀ ਬਣੀ ਰਹਿੰਦੀ ਹੈ ਜਿਸ ਨਾਲ ਗਰਮੀ ਦਾ ਅਸਰ ਘੱਟ ਹੁੰਦਾ ਹੈ। ਇਸ ਵਿਚ ਮੌਜੂਦ ਪੋਸ਼ਕ ਤੱਤ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਜਲਜੀਰਾ ਪੀਣ ਨਾਲ ਸਰੀਰ ਦੀ ਇਮਊਨਟੀ ਵਧਦੀ ਹੈ ਜਿਸ ਨਾਲ ਸਰਦੀ-ਖੰਘ ਤੋਂ ਬਚਾਅ ਰਹਿੰਦਾ ਹੈ। ਅੱਜ ਅਸੀਂ ਤੁਹਾਨੂੰ ਜਲਜੀਰਾ ਪੀਣ ਦੇ ਫ਼ਾਇਦਿਆਂ ਬਾਰੇ ਦਸਾਂਗੇ:

ਜਲਜੀਰਾ ਪੀਣ ਨਾਲ ਸਰੀਰ ਦੀ ਇਮਨਿਊਟੀ ਵਧਦੀ ਹੈ ਜਿਸ ਨਾਲ ਸਰਦੀ-ਜ਼ੁਕਾਮ ਤੋਂ ਬਚਾਅ ਰਹਿੰਦਾ ਹੈ।

ਪੜ੍ਹੋ ਇਹ ਖ਼ਬਰ :  Sidhu Moosewala Murder Case: ਸਬ ਇੰਸਪੈਕਟਰ ਨੇ ਗੈਂਗਸਟਰ ਨੂੰ ਭਜਾਉਣ 'ਚ ਕੀਤੀ ਸੀ ਮਦਦ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਜਲਜੀਰਾ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਜਿਸ ਨਾਲ ਚਮੜੀ ਦੀ ਚਮਕ ਵਧਦੀ ਹੈ।ਜਲਜੀਰੇ ਵਿਚ ਥਾਇਮਾਲ ਹੁੰਦਾ ਹੈ। ਇਸ ਨੂੰ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਵੀ ਦੂਰ ਹੁੰਦੀ ਹੈ। ਜਲਜੀਰਾ ਪੀਣ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੁੰਦੀ ਹੈ। ਜੀਰੇ ਵਿਚ ਲੋਹ ਪਦਾਰਥ ਕਾਫ਼ੀ ਮੌਜੂਦ ਹੁੰਦੇ ਹਨ। ਇਸ ਲਈ ਰੋਜ਼ਾਨਾ ਜਲਜੀਰਾ ਪੀਣ ਨਾਲ ਖ਼ੂਨ ਦੀ ਘਾਟ ਨਹੀਂ ਹੁੰਦੀ।

ਪੜ੍ਹੋ ਇਹ ਖ਼ਬਰ :  Punjab News: ਹੁਕਮਾਂ ਤੋਂ ਬਾਅਦ ਵੀ ਜੇਲ੍ਹਾਂ ਦੀ ਹਾਲਤ ਖ਼ਰਾਬ , ਪੰਜਾਬ ਸਰਕਾਰ ਨੂੰ ਕਿਉਂ ਨਾ ਲਾਇਆ ਜਾਵੇ ਭਾਰੀ ਜੁਰਮਾਨਾ: ਹਾਈਕੋਰਟ

ਜਲਜੀਰਾ ਪੀਣ ਨਾਲ ਭਾਰ ਘੱਟ ਹੁੰਦਾ ਹੈ। ਜਲਜੀਰੇ ਵਿਚ ਕੈਲੋਰੀ ਨਹੀਂ ਹੁੰਦੀ ਅਤੇ ਇਹ ਸਰੀਰ ਦੇ ਟਾਕਸਿੰਸ ਪਦਾਰਥਾਂ ਨੂੰ ਬਾਹਰ ਕਢਦਾ ਹੈ। ਇਸ ਨਾਲ ਸਾਡੇ ਸਰੀਰ ਦਾ ਭਾਰ ਘੱਟ ਹੁੰਦਾ ਹੈ।ਜਲਜੀਰੇ ਵਿਚ ਵਿਟਾਮਿਨ ਬੀ-6 ਹੁੰਦਾ ਹੈ। ਇਸ ਨੂੰ ਪੀਣ ਨਾਲ ਦਿਮਾਗ ਦੀ ਤਾਕਤ ਤੇਜ਼ ਹੁੰਦੀ ਹੈ।

ਪੜ੍ਹੋ ਇਹ ਖ਼ਬਰ :   Punjab News: ਆਸਟ੍ਰੇਲੀਆ ਵਿਚ ਪੰਜਾਬੀ ਗੁਰਸਿੱਖ ਬੱਚੇ ਦੀ ਸੜਕ ਹਾਦਸੇ ’ਚ ਹੋਈ ਮੌ.ਤ

ਗਰਮੀ ਵਿਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਹੁੰਦੀ ਹੈ ਜਿਸ ਨੂੰ ਜਲਜੀਰੇ ਰਾਹੀਂ ਠੀਕ ਕੀਤਾ ਜਾਂਦਾ ਹੈ। ਇਹ ਆਂਤੜੀਆਂ ਨੂੰ ਠੀਕ ਰਖਦਾ ਹੈ। ਇਸ ਵਿਚ ਵਿਟਾਮਿਨ-ਸੀ ਹੁੰਦਾ ਹੈ ਜਿਸ ਨਾਲ ਇਸ ਨੂੰ ਪੀਣ ’ਤੇ ਤੁਰਤ ਊਰਜਾ ਮਿਲਦੀ ਹੈ। ਜਲਜੀਰਾ ਪੀਣ ਨਾਲ ਸਰੀਰ ਵਿਚ ਨਮੀ ਬਣੀ ਰਹਿੰਦੀ ਹੈ ਜਿਸ ਨਾਲ ਗਰਮੀ ਦਾ ਅਸਰ ਘੱਟ ਜਾਂਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਲਜੀਰੇ ਵਿਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਵਧੇਰੇ ਮਿਲ ਜਾਂਦੀ ਹੈ। ਇਹ ਗਰਭਵਤੀ ਔਰਤਾਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।

​(For more Punjabi news apart from Drink Jaljeera in summer, there will be many benefits, stay tuned to Rozana Spokesman)

 

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement