ਰੋਜ਼ਾਨਾ ਦਾਲ-ਚੌਲ ਖਾਣ ਨਾਲ ਹੋਣਗੇ ਕਈ ਫ਼ਾਇਦੇ, ਆਓ ਜਾਣਦੇ ਹਾਂ
Published : Oct 17, 2022, 1:07 pm IST
Updated : Oct 17, 2022, 1:40 pm IST
SHARE ARTICLE
photo
photo

ਚੌਲ ਤੁਹਾਡੀ ਪਾਚਨ ਤੰਤਰ ਨੂੰ ਠੀਕ ਤਰ੍ਹਾਂ ਨਾਲ ਚਲਾਉਣ ਵਿਚ ਮਦਦਗਾਰ ਹੁੰਦਾ ਹੈ।

 

ਮੁਹਾਲੀ : ਦਾਲ ਅਤੇ ਚੌਲ ਨਾ ਸਿਰਫ਼ ਖਾਣ ’ਚ ਸਵਾਦਿਸ਼ਟ ਹੁੰਦੇ ਹਨ ਸਗੋਂ ਇਹ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੇ ਹਨ। ਅਸਲ ਵਿਚ ਦਾਲ ਪ੍ਰੋਟੀਨ, ਫ਼ਾਈਬਰ ਅਤੇ ਕੈਲੇਸਟਰੋਲ ਨਾਲ ਭਰਪੂਰ ਹੁੰਦੀ ਹੈ ਅਤੇ ਚੌਲ ਕਾਰਬੋਹਾਈਡਰੇਟ ਨਾਲ ਭਰਪੂਰ ਹੁੰਦੇ ਹਨ। ਆਉ ਜਾਣਦੇ ਹਾਂ ਰੋਜ਼ਾਨਾ ਦਾਲ ਅਤੇ ਚੌਲ ਖਾਣ ਦੇ ਫ਼ਾਇਦਿਆਂ ਬਾਰੇ:

ਦਾਲ ਅਤੇ ਚੌਲ ਤੁਹਾਡੇ ਪਾਚਨ ਤੰਤਰ ਨੂੰ ਆਰਾਮ ਦਿੰਦੇ ਹਨ। ਮਸੂਰ ਦੀ ਦਾਲ ਜਾਂ ਮੁੰਗ ਦੀ ਦਾਲ ਆਸਾਨੀ ਨਾਲ ਪਚ ਜਾਂਦੀ ਹੈ ਕਿਉਂਕਿ ਸਰੀਰ ਇਸ ਅੰਦਰ ਮੌਜੂਦ ਪ੍ਰੋਟੀਨ ਨੂੰ ਆਸਾਨੀ ਨਾਲ ਤੋੜ ਦਿੰਦਾ ਹੈ। ਚੌਲ ਪਚਣ ਵਿਚ ਵੀ ਆਸਾਨ ਹੁੰਦੇ ਹਨ। ਚੌਲ ਕਾਰਬੋਹਾਈਡ੍ਰੇਟਸ ਨਾਲ ਭਰਪੂਰ ਹੁੰਦੇ ਹਨ। ਇਸ ਲਈ ਇਹ ਐਨਰਜੀ ਵੀ ਦਿੰਦਾ ਹੈ। ਇਸ ਨਾਲ ਪਾਚਨ ਤੰਤਰ ’ਤੇ ਕੋਈ ਦਬਾਅ ਨਹੀਂ ਪੈਂਦਾ ਅਤੇ ਪਾਚਨ ਤੰਤਰ ਦੀ ਕਿਰਿਆ ਮਜ਼ਬੂਤ ਰਹਿੰਦੀ ਹੈ।

ਦਾਲ-ਚੌਲ ਇਕ ਹਲਕਾ ਭੋਜਨ ਹੈ, ਇਸ ਲਈ ਕਈ ਡਾਈਟ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਤੁਸੀਂ ਭਾਰ ਘਟਾਉਣ ਵਾਲੀ ਡਾਇਟ ਲੈ ਰਹੇ ਹੋ ਤਾਂ ਹਫ਼ਤੇ ਵਿਚ ਦੋ ਵਾਰ ਚੌਲ ਜ਼ਰੂਰ ਲਉ। ਸਬਜ਼ੀਆਂ ਵੀ ਜ਼ਰੂਰੀ ਲਉ। ਜੇਕਰ ਤੁਸੀਂ ਚਾਹੋ ਤਾਂ ਸਫ਼ੈਦ ਚੌਲਾਂ ਦੀ ਬਜਾਏ ਭੂਰੇ ਚੌਲਾਂ ਦੀ ਵੀ ਵਰਤੋਂ ਕਰ ਸਕਦੇ ਹੋ। ਦਾਲ ਅਤੇ ਚੌਲਾਂ ਵਿਚ ਕਾਫ਼ੀ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ ਜੋ ਤੁਹਾਡੀ ਪਾਚਨ ਤੰਤਰ ਨੂੰ ਠੀਕ ਤਰ੍ਹਾਂ ਨਾਲ ਚਲਾਉਣ ਵਿਚ ਮਦਦਗਾਰ ਹੁੰਦਾ ਹੈ। ਫ਼ਾਈਬਰ ਤੁਹਾਨੂੰ ਡਾਇਬਟੀਜ਼ ਵਰਗੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ ਅਤੇ ਤੁਹਾਡੇ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ’ਚ ਰਖਦਾ ਹੈ।

ਜੋ ਲੋਕ ਸ਼ਾਕਾਹਾਰੀ ਹਨ, ਉਨ੍ਹਾਂ ਲਈ ਦਾਲ ਪ੍ਰੋਟੀਨ ਦਾ ਬਹੁਤ ਵਧੀਆ ਸਰੋਤ ਹੈ। ਦਾਲ ਅਤੇ ਚੌਲਾਂ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਟੀਨ ਹੁੰਦੇ ਹਨ। ਇਸ ਲਈ ਜਦੋਂ ਇਨ੍ਹਾਂ ਨੂੰ ਮਿਲਾ ਕੇ ਖਾਧਾ ਜਾਵੇ ਤਾਂ ਇਹ ਪ੍ਰੋਟੀਨ ਦੇ ਚੰਗੇ ਸਰੋਤ ਸਾਬਤ ਹੁੰਦੇ ਹਨ। ਕਿਹਾ ਜਾਂਦਾ ਹੈ ਕਿ ਰਾਤ ਨੂੰ ਹਲਕਾ ਖਾਣਾ ਚਾਹੀਦਾ ਹੈ। ਇਸ ਨਾਲ ਚੰਗੀ ਨੀਂਦ ਆਉਂਦੀ ਹੈ। ਇਸ ਲਈ ਰਾਤ ਨੂੰ ਦਾਲ ਚੌਲ ਖਾਉ, ਭੋਜਨ ਜਲਦੀ ਪਚ ਜਾਵੇਗਾ ਅਤੇ ਨੀਂਦ ਦੀ ਗੁਣਵੱਤਾ ਵਿਚ ਵੀ ਸੁਧਾਰ ਹੋਵੇਗਾ। ਦਾਲ ਅਤੇ ਚੌਲ ਬਣਾਉਣ ਅਤੇ ਖਾਣਾ ਬਹੁਤ ਆਸਾਨ ਕੰਮ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement