ਸਿਹਤ ਸੰਭਾਲ:ਅਚਾਨਕ ਬਲੱਡ ਪ੍ਰੈਸ਼ਰ ਘੱਟ ਜਾਵੇ ਤਾਂ ਅਪਣਾਉ ਇਹ ਉਪਾਅ
Published : Jan 18, 2021, 5:31 pm IST
Updated : Jan 18, 2021, 5:31 pm IST
SHARE ARTICLE
blood pressure
blood pressure

ਚੱਕਰ ਆਉਣਾ ਜਾਂ ਦਿਲ ਕੱਚਾ ਹੋਣਾ ਜਿਹੀਆਂ ਪ੍ਰੇਸ਼ਾਨੀਆਂ ਵੀ ਘੱਟ ਬਲੱਡ ਪ੍ਰੈਸ਼ਰ ਕਾਰਨ ਹੁੰਦੀਆਂ ਹਨ।

ਨਵੀਂ ਦਿੱਲੀ: ਬਲੱਡ ਪ੍ਰੈਸ਼ਰ ਤਣਾਅ ਨਾਲ ਪੈਦਾ ਹੋਣ ਵਾਲੀ ਬੀਮਾਰੀ ਹੈ ਜਿਸ ਦਾ ਘੱਟਣਾ ਅਤੇ ਵਧਣਾ ਦੋਵੇਂ ਹੀ ਖ਼ਤਰਨਾਕ ਹਨ। ਬਲੱਡ ਪ੍ਰੈਸ਼ਰ ਵੱਧ ਜਾਵੇ ਤਾਂ ਇਹ ਦਿਲ ਅਤੇ ਕਈ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਜੇਕਰ ਘੱਟ ਜਾਵੇ ਤਾਂ ਦਿਲ ਦਾ ਦੌਰਾ ਤਕ ਪੈ ਸਕਦਾ ਹੈ। ਘੱਟ ਬਲੱਡ ਪ੍ਰੈਸ਼ਰ ਕਾਰਨ ਦਿਲ, ਦਿਮਾਗ਼ ਅਤੇ ਮਹੱਤਵਪੂਰਨ ਅੰਗਾਂ ਵਿਚ ਖ਼ੂਨ ਦਾ ਪ੍ਰਵਾਹ ਘੱਟ ਹੋ ਜਾਂਦਾ ਹੈ। ਚੱਕਰ ਆਉਣਾ ਜਾਂ ਦਿਲ ਕੱਚਾ ਹੋਣਾ ਜਿਹੀਆਂ ਪ੍ਰੇਸ਼ਾਨੀਆਂ ਵੀ ਘੱਟ ਬਲੱਡ ਪ੍ਰੈਸ਼ਰ ਕਾਰਨ ਹੁੰਦੀਆਂ ਹਨ।

 High Blood Pressure

ਬਲੱਡ ਪ੍ਰੈਸ਼ਰ ਵਿਚ ਕਮੀ ਆਉਣਾ ਲੋਕ ਹਲਕੇ ’ਚ ਲੈਂਦੇ ਹਨ ਅਤੇ ਉਸ ਦਾ ਕੋਈ ਇਲਾਜ ਨਹੀਂ ਕਰਦੇ। ਘੱਟ ਬਲੱਡ ਪ੍ਰੈਸ਼ਰ ਇਕ ਵੱਡੀ ਪ੍ਰੇਸ਼ਾਨੀ ਹੈ, ਜਿਸ ਦਾ ਇਲਾਜ ਜ਼ਰੂਰੀ ਹੈ। ਘੱਟ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਨਸ਼ਨ ਕਿਹਾ ਜਾਂਦਾ ਹੈ। ਇਹ ਇਕ ਅਜਿਹੀ ਸਥਿਤੀ ਹੈ, ਜਦੋਂ ਸਰੀਰ ਦੇ ਸਾਰੇ ਅੰਗਾਂ ਵਿਚ ਖ਼ੂਨ ਦਾ ਪ੍ਰਵਾਹ ਸਹੀ ਤਰੀਕੇ ਨਾਲ ਨਹੀਂ ਪਹੁੰਚ ਸਕਦਾ। ਅਜਿਹੀ ਸਥਿਤੀ ਉਸ ਸਮੇਂ ਪੈਦਾ ਹੁੰਦੀ ਹੈ, ਜਦੋਂ ਕਿਸੇ ਵਿਅਕਤੀ ਦਾ ਬਲੱਡ ਪ੍ਰੈਸ਼ਰ ਆਮ (80/120 ) ਤੋਂ ਘੱਟ ਹੋ ਜਾਂਦਾ ਹੈ ਜਿਸ ਕਾਰਨ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

High Blood Pressure

ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਇਕਦਮ ਘੱਟ ਹੋ ਜਾਵੇ, ਦਿਲ ਘਬਰਾਉਣ ਤੇ ਚੱਕਰ ਆਉਣ ਲੱਗੇ ਤਾਂ ਤੁਸੀਂ ਕੈਫ਼ੀਨ ਦਾ ਸੇਵਨ ਕਰੋ। ਚਾਹ ਅਤੇ ਕੌਫ਼ੀ ਕੈਫ਼ੀਨ ਦਾ ਚੰਗਾ ਸਰੋਤ ਹੈ ਜਿਸ ਦਾ ਸੇਵਨ ਕਰ ਕੇ ਤੁਸੀਂ ਜਲਦ ਹੀ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰ ਸਕਦੇ ਹੋ।

Tea Stall

ਘੱਟ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਨੂੰ ਅਪਣੀ ਡਾਈਟ ਵਿਚ ਤਰਲ ਚੀਜ਼ਾਂ ਦਾ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ। ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਉ। ਤੁਸੀਂ ਤਰਲ ਪਦਾਰਥਾਂ ਵਿਚ ਨਾਰੀਅਲ ਪਾਣੀ ਅਤੇ ਫ਼ਰੂਟ ਜੂਸ ਦਾ ਵੀ ਸੇਵਨ ਕਰ ਸਕਦੇ ਹੋ। ਲੋਅ ਬੀਪੀ ਦੇ ਮਰੀਜ਼ਾਂ ਨੂੰ ਚਾਹੀਦਾ ਹੈ ਕਿ ਉਹ ਸਵੇਰੇ-ਸਵੇਰੇ ਬਿਨਾਂ ਕੁੱਝ ਖਾਧੇ ਤੁਲਸੀ ਦੇ ਪੱਤਿਆਂ ਦਾ ਸੇਵਨ ਕਰਨ।

Tulsi milk

ਤੁਲਸੀ ਦੇ ਪੱਤਿਆਂ ਵਿਚ ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲਦਾ ਹੈ, ਜੋ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ਵਿਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਤੁਲਸੀ ਕੈਲੇਸਟਰੋਲ ਨੂੰ ਵੀ ਕੰਟਰੋਲ ਰਖਦੀ ਹੈ। ਬਾਦਾਮ ਵਾਲਾ ਦੁੱਧ ਸਰੀਰ ਦੇ ਨਾਲ-ਨਾਲ ਦਿਮਾਗ਼ ਲਈ ਫ਼ਾਇਦੇਮੰਦ ਹੁੰਦਾ ਹੈ, ਜੋ ਘੱਟ ਬਲੱਡ ਪ੍ਰੈਸ਼ਰ ਨੂੰ ਬਿਹਤਰ ਕਰਦਾ ਹੈ। ਘੱਟ ਬਲੱਡ ਪ੍ਰੈਸ਼ਰ ਦਾ ਇਲਾਜ ਕਸਰਤ ਕਰ ਕੇ ਵੀ ਕੀਤਾ ਜਾ ਸਕਦਾ ਹੈ ਤਾਕਿ ਸਰੀਰ ਦੇ ਸਾਰੇ ਅੰਗਾਂ ਤਕ ਖ਼ੂਨ ਦਾ ਪ੍ਰਵਾਹ ਪਹੁੰਚ ਸਕੇ ਅਤੇ ਬਲੱਡ ਪ੍ਰੈਸ਼ਰ ਵੱਧ ਸਕੇ।

almonds

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement