
ਬਲੱਡ ਪ੍ਰੈਸ਼ਰ ਤਣਾਅ ਨਾਲ ਪੈਦਾ ਹੋਣ ਵਾਲੀ ਬੀਮਾਰੀ ਹੈ ਜਿਸ ਦਾ ਘੱਟਣਾ ਅਤੇ ਵਧਣਾ ਦੋਵੇਂ ਹੀ ਖ਼ਤਰਨਾਕ ਹਨ।
ਬਲੱਡ ਪ੍ਰੈਸ਼ਰ ਤਣਾਅ ਨਾਲ ਪੈਦਾ ਹੋਣ ਵਾਲੀ ਬੀਮਾਰੀ ਹੈ ਜਿਸ ਦਾ ਘੱਟਣਾ ਅਤੇ ਵਧਣਾ ਦੋਵੇਂ ਹੀ ਖ਼ਤਰਨਾਕ ਹਨ। ਬਲੱਡ ਪ੍ਰੈਸ਼ਰ ਵੱਧ ਜਾਵੇ ਤਾਂ ਇਹ ਦਿਲ ਅਤੇ ਕਈ ਅੰਗਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਜੇਕਰ ਘੱਟ ਜਾਵੇ ਤਾਂ ਦਿਲ ਦਾ ਦੌਰਾ ਤਕ ਪੈ ਸਕਦਾ ਹੈ। ਘੱਟ ਬਲੱਡ ਪ੍ਰੈਸ਼ਰ ਕਾਰਨ ਦਿਲ, ਦਿਮਾਗ਼ ਅਤੇ ਮਹੱਤਵਪੂਰਨ ਅੰਗਾਂ ਵਿਚ ਖ਼ੂਨ ਦਾ ਪ੍ਰਵਾਹ ਘੱਟ ਹੋ ਜਾਂਦਾ ਹੈ। ਚੱਕਰ ਆਉਣਾ ਜਾਂ ਦਿਲ ਕੱਚਾ ਹੋਣਾ ਜਿਹੀਆਂ ਪ੍ਰੇਸ਼ਾਨੀਆਂ ਵੀ ਘੱਟ ਬਲੱਡ ਪ੍ਰੈਸ਼ਰ ਕਾਰਨ ਹੁੰਦੀਆਂ ਹਨ।
Blood Pressure
ਬਲੱਡ ਪ੍ਰੈਸ਼ਰ ਵਿਚ ਕਮੀ ਆਉਣਾ ਲੋਕ ਹਲਕੇ ’ਚ ਲੈਂਦੇ ਹਨ ਅਤੇ ਉਸ ਦਾ ਕੋਈ ਇਲਾਜ ਨਹੀਂ ਕਰਦੇ। ਘੱਟ ਬਲੱਡ ਪ੍ਰੈਸ਼ਰ ਇਕ ਵੱਡੀ ਪ੍ਰੇਸ਼ਾਨੀ ਹੈ, ਜਿਸ ਦਾ ਇਲਾਜ ਜ਼ਰੂਰੀ ਹੈ। ਘੱਟ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਨਸ਼ਨ ਕਿਹਾ ਜਾਂਦਾ ਹੈ। ਇਹ ਇਕ ਅਜਿਹੀ ਸਥਿਤੀ ਹੈ, ਜਦੋਂ ਸਰੀਰ ਦੇ ਸਾਰੇ ਅੰਗਾਂ ਵਿਚ ਖ਼ੂਨ ਦਾ ਪ੍ਰਵਾਹ ਸਹੀ ਤਰੀਕੇ ਨਾਲ ਨਹੀਂ ਪਹੁੰਚ ਸਕਦਾ।
Blood pressure
ਅਜਿਹੀ ਸਥਿਤੀ ਉਸ ਸਮੇਂ ਪੈਦਾ ਹੁੰਦੀ ਹੈ, ਜਦੋਂ ਕਿਸੇ ਵਿਅਕਤੀ ਦਾ ਬਲੱਡ ਪ੍ਰੈਸ਼ਰ ਆਮ (80/120 ) ਤੋਂ ਘੱਟ ਹੋ ਜਾਂਦਾ ਹੈ ਜਿਸ ਕਾਰਨ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡਾ ਬਲੱਡ ਪ੍ਰੈਸ਼ਰ ਇਕਦਮ ਘੱਟ ਹੋ ਜਾਵੇ, ਦਿਲ ਘਬਰਾਉਣ ਤੇ ਚੱਕਰ ਆਉਣ ਲੱਗੇ ਤਾਂ ਤੁਸੀਂ ਕੈਫ਼ੀਨ ਦਾ ਸੇਵਨ ਕਰੋ।
Dizziness
ਚਾਹ ਅਤੇ ਕੌਫ਼ੀ ਕੈਫ਼ੀਨ ਦਾ ਚੰਗਾ ਸਰੋਤ ਹੈ ਜਿਸ ਦਾ ਸੇਵਨ ਕਰ ਕੇ ਤੁਸੀਂ ਜਲਦ ਹੀ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰ ਸਕਦੇ ਹੋ। ਘੱਟ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਨੂੰ ਅਪਣੀ ਡਾਈਟ ਵਿਚ ਤਰਲ ਚੀਜ਼ਾਂ ਦਾ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ। ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਉ। ਤੁਸੀਂ ਤਰਲ ਪਦਾਰਥਾਂ ਵਿਚ ਨਾਰੀਅਲ ਪਾਣੀ ਅਤੇ ਫ਼ਰੂਟ ਜੂਸ ਦਾ ਵੀ ਸੇਵਨ ਕਰ ਸਕਦੇ ਹੋ।
Coffee
ਘੱਟ ਬੀਪੀ ਦੇ ਮਰੀਜ਼ਾਂ ਨੂੰ ਚਾਹੀਦਾ ਹੈ ਕਿ ਉਹ ਸਵੇਰੇ-ਸਵੇਰੇ ਬਿਨਾਂ ਕੁੱਝ ਖਾਧੇ ਤੁਲਸੀ ਦੇ ਪੱਤਿਆਂ ਦਾ ਸੇਵਨ ਕਰਨ। ਤੁਲਸੀ ਦੇ ਪੱਤਿਆਂ ਵਿਚ ਪੋਟਾਸ਼ੀਅਮ, ਮੈਗਨੀਸ਼ੀਅਮ ਤੇ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਮਿਲਦਾ ਹੈ, ਜੋ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ਵਿਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਤੁਲਸੀ ਕੈਲੇਸਟਰੋਲ ਨੂੰ ਵੀ ਕੰਟਰੋਲ ਰਖਦੀ ਹੈ।
almond milk
ਬਾਦਾਮ ਵਾਲਾ ਦੁੱਧ ਸਰੀਰ ਦੇ ਨਾਲ-ਨਾਲ ਦਿਮਾਗ਼ ਲਈ ਫ਼ਾਇਦੇਮੰਦ ਹੁੰਦਾ ਹੈ, ਜੋ ਘੱਟ ਬਲੱਡ ਪ੍ਰੈਸ਼ਰ ਨੂੰ ਬਿਹਤਰ ਕਰਦਾ ਹੈ। ਘੱਟ ਬਲੱਡ ਪ੍ਰੈਸ਼ਰ ਦਾ ਇਲਾਜ ਕਸਰਤ ਕਰ ਕੇ ਵੀ ਕੀਤਾ ਜਾ ਸਕਦਾ ਹੈ ਤਾਕਿ ਸਰੀਰ ਦੇ ਸਾਰੇ ਅੰਗਾਂ ਤਕ ਖ਼ੂਨ ਦਾ ਪ੍ਰਵਾਹ ਪਹੁੰਚ ਸਕੇ ਅਤੇ ਬਲੱਡ ਪ੍ਰੈਸ਼ਰ ਵੱਧ ਸਕੇ।