ਅੱਜ ਅਸੀਂ ਤੁਹਾਨੂੰ ਅਨਾਰ ਦੇ ਛਿਲਕਿਆਂ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸਾਂਗੇ
ਅਨਾਰ ਖਾਣ ਨਾਲ ਜਿੰਨੇ ਫਾਇਦੇ ਹੁੰਦੇ ਹਨ, ਓਨੇ ਹੀ ਫਾਇਦੇ ਇਸ ਦੇ ਛਿਲਕਿਆਂ ਦੇ ਹਨ। ਤੁਸੀ ਅਨਾਰ ਤਾਂ ਖਾ ਲੈਂਦੇ ਹੋ ਪਰ ਇਸ ਦੇ ਛਿਲਕੇ ਸੁੱਟ ਦਿੰਦੇ ਹੋ। ਅੱਜ ਅਸੀਂ ਤੁਹਾਨੂੰ ਅਨਾਰ ਦੇ ਛਿਲਕਿਆਂ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸਾਂਗੇ। ਅਨਾਰ ਦੇ ਛਿਲਕਿਆਂ ਨੂੰ ਸੁਕਾ ਕੇ ਉਸ ਦਾ ਪਾਊਡਰ ਬਣਾ ਲਓ ਅਤੇ ਫਿਰ ਇੱਕ ਸ਼ੀਸ਼ੀ 'ਚ ਭਰ ਕੇ ਰੱਖ ਲਓ। ਅਨਾਰ ਦੇ ਛਿਲਕੇ ਸਿਹਤ ਦੇ ਨਾਲ-ਨਾਲ ਸੁੰਦਰਤਾ ਨੂੰ ਵੀ ਬਣਾਈ ਰੱਖਦੇ ਹਨ।
* ਅਨਾਰ ਦਾ ਛਿਲਕਾ ਗਲੇ ਦੇ ਟੋਨਸਿਲ, ਦਿਲ ਦੇ ਰੋਗ, ਝੁਰੜੀਆਂ, ਮੂੰਹ ਦੀ ਬਦਬੂ, ਬਵਾਸੀਰ, ਖਾਂਸੀ ਅਤੇ ਨਕਸੀਰ ਜਿਹੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ।
* ਜੇਕਰ ਤੁਹਾਡੇ ਗਲੇ 'ਚ ਦਰਦ ਹੈ ਤਾਂ ਅਨਾਰ ਦੇ ਛਿਲਕੇ ਦੇ ਪਾਊਡਰ ਨੂੰ ਥੋੜਾ ਜਿਹੇ ਪਾਣੀ 'ਚ ਉਬਾਲ ਲਓ, ਫਿਰ ਇਸ ਪਾਣੀ ਛਾਨ ਕੇ ਛੰਡਾ ਕਰਕੇ ਗਰਾਰੇ ਕਰੋ। ਅਜਿਹਾ ਦਿਨ 'ਚ ਕਈ ਵਾਰ ਕਰੋ। ਇਸ ਨਾਲ ਤੁਹਾਡੇ ਗਲੇ ਦਾ ਦਰਦ ਅਤੇ ਖਾਰਿਸ਼ ਦੂਰ ਹੋਵੇਗੀ।
* ਅਨਾਰ ਦੇ ਛਿਲਕੇ 'ਚ ਬਹੁਤ ਸਾਰਾ ਐਂਟੀਆਕਸੀਡੈਂਟ ਹੁੰਦਾ ਹੈ, ਜਿਹੜਾ ਦਿਲ ਦੀ ਬੀਮਾਰੀ ਨੂੰ ਦੂਰ ਕਰਦਾ ਹੈ ਅਤੇ ਨਾਲ ਹੀ ਕੋਲੈਸਟਰੋਲ ਨੂੰ ਵੀ ਦੂਰ ਕਰਦਾ ਹੈ। ਇੱਕ ਚਮਚ ਅਨਾਰ ਦੇ ਛਿਲਕੇ ਦੇ ਪਾਊਡਰ ਨੂੰ ਗਰਮ ਪਾਣੀ 'ਚ ਮਿਲਾ ਕੇ ਰੋਜ਼ ਪੀਓ। ਇਸ ਦੇ ਨਾਲ ਹੀ ਆਪਣੇ ਭੋਜਨ 'ਚ ਸੁਧਾਰ ਕਰੋ।
* ਅਨਾਰ ਦੇ ਛਿਲਕਿਆਂ ਦੇ ਪਾਊਡਰ ਨੂੰ ਗੁਲਾਬ ਜਲ 'ਚ ਮਿਲਾ ਕੇ ਫੇਸਪੈਕ ਬਣਾ ਲਓ। ਇਸ ਪੈਕ ਨੂੰ ਚਿਹਰੇ 'ਤੇ ਲਗਾਉਣ ਨਾਲ ਚਿਹਰੇ 'ਤੇ ਰੰਗਤ ਆਉਂਦੀ ਹੈ ਅਤੇ ਝੁਰੜੀਆਂ ਦੀ ਸਮੱਸਿਆ ਦੂਰ ਹੁੰਦੀ ਹੈ।
* ਜਿਹੜੀਆਂ ਔਰਤਾਂ ਨੂੰ ਪੀਰੀਅਡਸ 'ਚ ਜ਼ਿਆਦਾ ਬਲੀਡਿੰਗ ਹੁੰਦੀ ਹੈ, ਉਹ ਅਨਾਰ ਦੇ ਛਿਲਕੇ ਦੇ ਪਾਊਡਰ ਨੂੰ ਰੋਜ਼ਾਨਾ ਪਾਣੀ 'ਚ ਮਿਲਾ ਕੇ ਪੀਓ। ਇਸ ਨਾਲ ਤੁਹਾਡੀ ਇਹ ਸਮੱਸਿਆ ਦੂਰ ਹੋ ਜਾਵੇਗੀ।
* ਇੱਕ ਗਲਾਸ ਪਾਣੀ 'ਚ ਛਿਲਕਿਆਂ ਦੇ ਪਾਊਡਰ ਨੂੰ ਮਿਲਾਓ। ਉਸ਼ ਤੋਂ ਬਾਅਦ ਇਸ ਪਾਣੀ ਨਾਲ ਦੇ ਵਾਰ ਕੁੱਲਾ ਕਰੋ। ਇਸ਼ ਨਾਲ ਤੁਹਾਡੇ ਮੂੰਹ 'ਚੋਂ ਬਦਬੂ ਆਉਣੀ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਮਸੂੜਿਆਂ ਨੂੰ ਮਜ਼ਬੂਤ ਬਣਾਉਣ ਲਈ ਕਾਲੀ ਮਿਰਚ 'ਚ ਇਹ ਪਾਊਡਰ ਮਿਕਸ ਕਰਕੇ ਦੰਦਾਂ ਅਤੇ ਮਸੂੜਿਆਂ 'ਤੇ ਲਗਾਓ।
* ਹੱਡੀਆਂ ਦੀ ਮਜ਼ਬੂਤੀ ਲਈ ਵੀ ਇਹ ਛਿਲਕੇ ਕਾਫੀ ਲਾਭਦਾਇਕ ਹੁੰਦੇ ਹਨ। ਇਸ 'ਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ, ਖਾਸ ਕਰਕੇ ਔਰਤਾਂ ਨੂੰ। ਇੱਕ ਗਲਾਸ ਪਾਣੀ 'ਚ 2 ਚਮਚ ਛਿਲਕੇ ਦਾ ਪਾਊਡਰ ਮਿਲਾਓ। ਇਸ ਨੂੰ ਸਵਾਦੀ ਬਣਾਉਣ ਲਈ ਤੁਸੀ ਇਸ 'ਚ ਨਿੰਬੂ ਅਤੇ ਹਲਕਾ ਜਿਹਾ ਨਮਕ ਵੀ ਮਿਲਾ ਸਕਦੇ ਹੋ। ਇਸ ਕਾਹੜੇ ਨੂੰ ਤੁਸੀ ਰਾਤੇ ਦੇ ਸਮੇਂ ਸੌਣ ਤੋਂ ਪਹਿਲਾਂ ਪੀਓ।
* ਬਵਾਸੀਰ ਤੋਂ ਪਰੇਸ਼ਾਨ ਹੋ ਤਾਂ ਘਬਰਾਓ ਨਾ। 19 ਗ੍ਰਾਮ ਅਨਾਰ ਦੇ ਛਿਲਕਿਆਂ ਦਾ ਪਾਊਡਰ ਲਓ ਅਤੇ ਇਸ 'ਚ 100 ਗ੍ਰਾਮ ਦਹੀਂ ਮਿਲਾ ਕੇ ਖਾਓ। ਇਸ ਤਰ੍ਹਾਂ ਕਰਨ ਨਾਲ ਤੁਹਾਡੀ ਇਹ ਸਮੱਸਿਆ ਦੂਰ ਹੋ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਜਗਤ ’ਚ ਸੋਗ ਦੀ ਲਹਿਰ : ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
* ਖਾਂਸੀ ਤੋਂ ਪਰੇਸ਼ਾਨ ਲੋਕ ਅਨਾਕ ਦੇ ਛਿਲਕਿਆਂ ਦੇ 5 ਗ੍ਰਾਮ ਪਾਊਡਰ ਨੂੰ 0.10 ਗ੍ਰਾਮ ਕਪੂਰ 'ਚ ਮਿਲਾਓ। ਇਸ ਚੂਰਨ ਨੂੰ ਦਿਨ 'ਚ 2 ਵਾਰ ਪਾਣੀ 'ਚ ਮਿਲਾ ਕੇ ਪੀਓ। ਖਾਂਸੀ ਦੀ ਸਮੱਸਿਆਂ ਦੂਰ ਹੋ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਹਵਾਈ ਸੈਨਾ ਦਾ ਜਹਾਜ਼ ਦੱਖਣੀ ਅਫਰੀਕਾ ਤੋਂ 12 ਚੀਤਿਆਂ ਨੂੰ ਲੈ ਕੇ ਗਵਾਲੀਅਰ ਪਹੁੰਚਿਆ