ਰੋਜ਼ਾਨਾ ਖਾਣਾ ਚਾਹੀਦਾ ਹੈ 'ਸਾਬੂਦਾਣਾ'
Published : Sep 18, 2020, 6:25 pm IST
Updated : Sep 18, 2020, 6:25 pm IST
SHARE ARTICLE
Sabudana
Sabudana

ਸਰੀਰ ਲਈ ਗੁਣਕਾਰੀ ਮੰਨੀ ਜਾਂਦੀ ਹੈ ਸਾਬੂਦਾਣੇ ਦੀ ਖੀਰ

ਸਾਬੂਦਾਣੇ ਦੀ ਖੀਰ ਸਰੀਰ ਲਈ ਗੁਣਕਾਰੀ ਮੰਨੀ ਜਾਂਦੀ ਹੈ ਜਿਸ ਨੂੰ ਅਕਸਰ ਲੋਕ ਨਰਾਤਿਆਂ ਵਿਚ ਖਾਂਦੇ ਹਨ। ਸਾਬੂਦਾਣੇ ਦੀ ਬਣੀ ਖਿੱਚੜੀ ਫ਼ਾਇਦੇਮੰਦ ਹੋਣ ਦੇ ਨਾਲ-ਨਾਲ ਸਵਾਦ ਪੱਖੋਂ ਵੀ ਚੰਗੀ ਹੁੰਦੀ ਹੈ। ਇਸ ਨਾਲ ਨਾ ਸਿਰਫ਼ ਸਰੀਰ ਨੂੰ ਐਨਰਜੀ ਮਿਲਦੀ ਹੈ ਸਗੋਂ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।

Sago Sabudana

ਸਾਬੂਦਾਣੇ ਨੂੰ ਪਾਪੜਾਂ ਦੇ ਰੂਪ ਵਿਚ ਵੀ ਖਾ ਸਕਦੇ ਹਾਂ। ਸਾਬੂਦਾਣਾ ਫ਼ਾਈਬਰ ਅਤੇ ਕੈਲਸ਼ੀਅਮ ਦਾ ਭੰਡਾਰ ਹੈ। ਵਰਤ ਵਾਲੇ ਦਿਨ ਸਾਬੂਦਾਣਾ ਖਾਣ ਨਾਲ ਪੂਰਾ ਦਿਨ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ।

Healthy BonesHealthy Bones

ਹੱਡੀਆਂ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ: ਸਾਬੂਦਾਣੇ ਵਿਚ ਕੈਲਸ਼ੀਅਮ, ਆਇਰਨ ਤੇ ਵਿਟਾਮਿਨ ਦੇ ਤੱਤ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਹੱਡੀਆਂ ਨੂੰ ਮਜ਼ਬੂਤ ਕਰ ਕੇ ਉਨ੍ਹਾਂ ਵਿਚ ਲਚਕੀਲਾਪਣ ਲਿਆਉਂਦੇ ਹਨ।

Blood PressureBlood Pressure

ਬਲੱਡ ਪ੍ਰੈਸ਼ਰ ਦੀ ਸਮੱਸਿਆ: ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ 'ਤੇ ਸਾਬੂਦਾਣਾ ਖਾਣਾ ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ। ਸਾਬੂਦਾਣਾ ਸਰੀਰ ਵਿਚ ਬਲੱਡ ਸਰਕੁਲੇਸ਼ਨ ਨੂੰ ਵਧੀਆ ਬਣਾਉਂਦਾ ਹੈ। ਇਸ ਕਰ ਕੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਸਾਬੂਦਾਣਾ ਜ਼ਰੂਰ ਖਾਣਾ ਚਾਹੀਦਾ ਹੈ।

Home remedies for fatigueFatigue

ਥਕਾਵਟ ਦੂਰ ਕਰੇ: ਸਾਬੂਦਾਣਾ ਖਾਣ ਨਾਲ ਸਰੀਰ ਦੀ ਥਕਾਵਟ ਖ਼ਤਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਸ ਨਾਲ ਸਰੀਰ ਵਿਚ ਊਰਜਾ ਬਣੀ ਰਹਿੰਦੀ ਹੈ।

ਖ਼ੂਨ ਵਧਾਉਂਦਾ ਹੈ: ਸਾਬੂਦਾਣੇ ਵਿਚ ਆਇਰਨ ਭਰਪੂਰ ਹੁੰਦਾ ਹੈ ਜਿਸ ਨਾਲ ਸਰੀਰ ਵਿਚ ਸੈੱਲ ਵਧਦੇ ਹਨ। ਅਜਿਹੇ ਵਿਚ ਜੇਕਰ ਤੁਹਾਡੇ ਸਰੀਰ ਵਿਚ ਖ਼ੂਨ ਦੀ ਕਮੀ ਹੈ ਤਾਂ ਸਾਬੂਦਾਣਾ ਨੂੰ ਅਪਣੇ ਭੋਜਣ ਵਿਚ ਸ਼ਾਮਲ ਕਰੋ।

SkinSkin

ਚਮੜੀ ਲਈ ਲਾਹੇਵੰਦ: ਸਾਬੂਦਾਣਾ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਫ਼ੇਸਮਾਸਕ ਬਣਾ ਕੇ ਚਿਹਰੇ 'ਤੇ ਲਗਾਉਣ ਨਾਲ ਝੁਰੜੀਆਂ ਨਹੀਂ ਪੈਂਦੀਆਂ ਅਤੇ ਚਿਹਰਾ ਢਿੱਲਾ ਨਹੀਂ ਪੈਂਦਾ।

Weight GainWeight Gain

ਭਾਰ ਵਧਾਉਣ ਵਾਲਾ: ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸਾਬੂਦਾਣਾ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨੂੰ ਖਾਣ ਨਾਲ ਭਾਰ ਜਲਦੀ ਵਧਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement