ਪਾਲਕ ਦੇ ਫ਼ਾਇਦੇ
Published : Dec 18, 2018, 4:58 pm IST
Updated : Dec 18, 2018, 4:58 pm IST
SHARE ARTICLE
Spinach benefits
Spinach benefits

ਸਰਦੀਆਂ ਵਿਚ ਮਿਲਣ ਵਾਲੀ ਪਾਲਕ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਪਾਲਕ ਹਰੀ -ਭਰੀ ਸਬਜ਼ੀਆਂ ਵਿਚ ਸ਼ਾਮਿਲ ਸਭ ਤੋਂ ਗੁਣਕਾਰੀ ਹੈ।  ਪਾਲਕ ਦੀ ਕਈ ਤਰ੍ਹਾਂ ਦੀਆਂ ...

ਸਰਦੀਆਂ ਵਿਚ ਮਿਲਣ ਵਾਲੀ ਪਾਲਕ ਦੇ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਪਾਲਕ ਹਰੀ -ਭਰੀ ਸਬਜ਼ੀਆਂ ਵਿਚ ਸ਼ਾਮਿਲ ਸਭ ਤੋਂ ਗੁਣਕਾਰੀ ਹੈ।  ਪਾਲਕ ਦੀ ਕਈ ਤਰ੍ਹਾਂ ਦੀਆਂ ਸਬਜ਼ੀਆਂ ਬਣਾਈਆਂ ਜਾਂਦੀਆਂ ਹਨ। ਪਾਲਕ ਦਾ ਸੂਪ ਵੀ ਲੈ ਸਕਦੇ ਹੋ। ਪਾਲਕ ਅਜਿਹੀ ਸਬਜ਼ੀ ਹੈ, ਜਿਸ ਵਿਚ ਵਿਟਾਮਿਨ ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। 

Spinach benefitsSpinach benefits

ਇਸ ਨੂੰ ਤੁਸੀਂ ਕੱਚਾ ਜਾਂ ਪਕਾ ਕੇ ਦੋਹਾਂ ਤਰੀਕਿਆਂ ਨਾਲ ਖਾ ਸਕਦੇ ਹੋ ਪਰ ਬਹੁਤ ਸਾਰੇ ਲੋਕ ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ, ਕਿਉਂਕਿ ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲਗਦਾ ਹੈ ਪਰ ਇਹ ਤੁਹਾਡੀ ਸਿਹਤ ਲਈ ਬਹੁਤ ਹੀ ਗੁਣਕਾਰੀ ਹੈ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫਾਈ ਕਰਦਾ ਹੈ। ਉਥੇ ਹੀ ਇਹ ਤੁਹਾਡੇ ਸਰੀਰ ਵਿਚ ਖਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ। ਵਾਲ ਝੜਨ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬੀਮਾਰੀਆਂ ਵਿਚ ਇਹ ਕਾਫੀ ਫਾਇਦੇਮੰਦ ਸਾਬਤ ਹੁੰਦੀ ਹੈ।

Spinach benefitsSpinach benefits

ਪਾਲਕ ਹੱਡੀਆਂ ਅਤੇ ਦੰਦਾਂ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਵਿਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ ਵਿਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ ਵਿਚ ਪਾਲਕ ਨੂੰ ਜ਼ਰੂਰ ਸ਼ਾਮਲ ਕਰੋ। ਜੇ ਉਹ ਪਾਲਕ ਦਾ ਜੂਸ ਨਹੀਂ ਪੀਂਦੇ ਤਾਂ ਉਨ੍ਹਾਂ ਨੂੰ ਪਾਲਕ-ਪਨੀਰ ਦੀ ਸਬਜ਼ੀ, ਰਾਇਤਾ ਜਾਂ ਪਾਲਕ ਸਨੈਕਸ ਦੇ ਤੌਰ 'ਤੇ ਖਾਣ ਨੂੰ ਦੇ ਸਕਦੇ ਹੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਪੇਟ ਪਾਲਕ ਦੇ ਰਸ ਦਾ ਸੇਵਨ ਕਰੋ। ਇਸ ਵਿਚ ਤੁਸੀਂ ਗਾਜਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ। ਮਸੂੜਿਆਂ 'ਚੋਂ ਨਿਕਲਣ ਵਾਲੇ ਖੂਨ ਦੀ ਸਮੱਸਿਆ ਬੰਦ ਹੋ ਜਾਵੇਗੀ।

Spinach benefitsSpinach benefits

ਆਇਰਨ ਦੀ ਕਮੀ ਕਾਰਨ ਸਰੀਰ ਵਿਚ ਖੂਨ ਦੀ ਕਮੀ ਹੋ ਜਾਂਦੀ ਹੈ। ਪਾਲਕ ਵਿਚ ਆਇਰਨ ਦੀ ਮਾਤਰਾ ਬਹੁਤ ਵੱਧ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਜੇ ਕੋਈ ਵਿਅਕਤੀ ਐਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸ ਦੇ ਆਹਾਰ ਵਿਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਨੂੰ ਆਹਾਰ ਵਿਚ ਪਾਲਕ ਦਿੰਦੇ ਰਹਿਣ ਨਾਲ ਉਨ੍ਹਾਂ ਦੇ ਸਰੀਰ ਵਿਚ ਖੂਨ ਦੀ ਕਮੀ ਨਹੀਂ ਹੁੰਦੀ। ਗਰਭਵਤੀ ਔਰਤਾਂ ਸਰੀਰ ਵਿਚ ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਖਾਣ।

Spinach benefitsSpinach benefits

ਅੱਧੇ ਗਿਲਾਸ ਪਾਲਕ ਦੇ ਰਸ ਵਿਚ ਦੋ ਚਮਚ ਸ਼ਹਿਦ ਮਿਲਾ ਕੇ 50 ਦਿਨ ਪੀਓ, ਇਸ ਨਾਲ ਸਰੀਰ ਵਿਚ ਖੂਨ ਦਾ ਵਾਧਾ ਹੁੰਦਾ ਹੈ ਪਰ ਸੇਵਨ ਕਰਨ ਤੋਂ ਪਹਿਲਾਂ ਇਕ ਵਾਰ ਮਾਹਿਰ ਦੀ ਸਲਾਹ ਜ਼ਰੂਰ ਲਓ। ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।  ਪਾਲਕ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਪ੍ਰੋਟੀਨ ਭਰਪੂਰ ਤੱਤ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ।

Spinach benefitsSpinach benefits

ਇਸ ਨਾਲ ਰੋਗ ਰੋਕੂ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰੀਰ ਅੰਦਰੂਨੀ ਤੌਰ 'ਤੇ ਮਜ਼ਬੂਤ ਰਹਿੰਦਾ ਹੈ। ਮਾਸਪੇਸ਼ੀਆਂ ਮਜ਼ਬੂਤ ਹੋਣ ਨਾਲ ਤੰਦਰੁਸਤੀ ਬਣੀ ਰਹਿੰਦੀ ਹੈ। ਇਹ ਭੁੱਖ ਵਧਾਉਣ ਵਿਚ ਸਹਾਇਕ ਹੈ। ਪਾਲਕ ਖਾਣ ਨਾਲ ਮੋਟਾਪਾ ਦੂਰ ਹੁੰਦਾ ਹੈ। ਪਾਲਕ ਵਿਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਬੌਡੀ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ। ਪੇਟ ਖਰਾਬ ਹੋਵੇ ਤਾਂ ਸਰੀਰ ਨੂੰ ਬੀਮਾਰੀਆਂ ਛੇਤੀ ਘੇਰ ਲੈਂਦੀਆਂ ਹਨ।

ਇਸ ਤੋਂ ਬਚਣ ਲਈ ਪੌਸ਼ਟਿਕ ਆਹਾਰ ਨੂੰ ਡਾਈਟ ਵਿਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਪਾਲਕ ਖਾਣ ਨਾਲ ਪਾਚਨ ਕਿਰਿਆ 'ਚ ਸੁਧਾਰ ਰਹਿੰਦਾ ਹੈ। ਇਸ ਨਾਲ ਖਾਣਾ ਆਸਾਨੀ ਨਾਲ ਪਚਣਾ ਸ਼ੁਰੂ ਹੋ ਜਾਂਦਾ ਹੈ। ਪਾਲਕ ਵਿਚ ਵਿਟਾਮਿਨ ਏ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ। ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ, ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇ ਤੁਸੀਂ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਪਾਲਕ ਦੇ ਜੂਸ ਦਾ ਸੇਵਨ ਕਰੋ।

ਇਸ ਨਾਲ ਸਰੀਰ ਵਿਚ ਖੂਨ ਸੰਚਾਰ ਤੇਜ਼ ਹੁੰਦਾ ਹੈ ਅਤੇ ਸਰੀਰ ਵਿਚ ਚੁਸਤੀ-ਫੁਰਤੀ ਤੇ ਚਿਹਰੇ 'ਤੇ ਲਾਲੀ ਆ ਜਾਂਦੀ ਹੈ। ਜੇ ਤੁਸੀਂ ਰੋਜ਼ਾਨਾ ਪਾਲਕ ਜੂਸ ਦਾ ਸੇਵਨ ਕਰੋ ਤਾਂ ਚਿਹਰੇ ਦੀ ਰੰਗਤ ਵਿਚ ਨਿਖਾਰ ਵੱਧ ਜਾਂਦਾ ਹੈ। ਜੇ ਤੁਹਾਡੀ ਚਮੜੀ ਬਹੁਤ ਜ਼ਿਆਦਾ ਡ੍ਰਾਈ ਹੈ ਤਾਂ ਉਹ ਵੀ ਠੀਕ ਹੋਵੇਗੀ। ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ। ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਵਿਟਾਮਿਨ ਏ ਦੀ ਕਮੀ ਪੂਰੀ ਹੁੰਦੀ ਹੈ ਅਤੇ ਵਾਲ ਝੜਨੇ ਆਪਣੇ-ਆਪ ਬੰਦ ਹੋ ਜਾਂਦੇ ਹਨ ਅਤੇ ਗ੍ਰੋਥ ਵੀ ਤੇਜ਼ੀ ਨਾਲ ਹੁੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement