Health News: ਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਖਾਉ ਕੱਚੀਆਂ ਸਬਜ਼ੀਆਂ ਦਾ ਸਲਾਦ
Published : Mar 19, 2024, 11:45 am IST
Updated : Mar 19, 2024, 11:45 am IST
SHARE ARTICLE
Eat raw vegetable salad daily to keep the body healthy
Eat raw vegetable salad daily to keep the body healthy

ਉਬਾਲਣ ਦੀ ਥਾਂ ਕੱਚੀਆਂ ਸਬਜ਼ੀਆਂ ਦਾ ਸੇਵਨ ਸਲਾਦ ਦੇ ਰੂਪ ’ਚ ਕਰਨ ਨਾਲ ਸਰੀਰ ਨੂੰ ਜ਼ਿਆਦਾ ਫ਼ਾਇਦੇ ਹੁੰਦੇ ਹਨ

 

Health News: ਸਰੀਰ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ ਲੋਕ ਤੇਲ, ਮਸਾਲੇਦਾਰ ਚੀਜ਼ਾਂ ਅਤੇ ਜੰਕ ਫ਼ੂਡ ਆਦਿ ਦਾ ਸੇਵਨ ਕਰਨ ਤੋਂ ਪਰਹੇਜ਼ ਕਰ ਰਹੇ ਹਨ। ਕਈ ਲੋਕ ਹਰੀਆਂ ਸਬਜ਼ੀਆਂ ਨੂੰ ਅਪਣੇ ਭੋਜਨ ’ਚ ਸ਼ਾਮਲ ਕਰਨਾ ਜ਼ਿਆਦਾ ਪਸੰਦ ਕਰਦੇ ਹਨ। ਲੋਕ ਅਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਘੱਟ ਮਸਾਲੇ ਵਾਲੀਆਂ ਸਬਜ਼ੀਆਂ ਨੂੰ ਉਬਾਲ ਕੇ ਖਾਂਦੇ ਹਨ।

ਦਸਣਯੋਗ ਹੈ ਕਿ ਉਬਾਲਣ ਦੀ ਥਾਂ ਕੱਚੀਆਂ ਸਬਜ਼ੀਆਂ ਦਾ ਸੇਵਨ ਸਲਾਦ ਦੇ ਰੂਪ ’ਚ ਕਰਨ ਨਾਲ ਸਰੀਰ ਨੂੰ ਜ਼ਿਆਦਾ ਫ਼ਾਇਦੇ ਹੁੰਦੇ ਹਨ। ਇਸ ਨਾਲ ਕੋਈ ਬੀਮਾਰੀ ਨਹੀਂ ਹੁੰਦੀ। ਸਲਾਦ ’ਚ ਕਿਹੜੀਆਂ-ਕਿਹੜੀਆਂ ਸਬਜ਼ੀਆਂ ਨੂੰ ਸ਼ਾਮਲ ਕੀਤਾ ਜਾਵੇ, ਆਉ ਜਾਣਦੇ ਹਾਂ... ਖੀਰੇ ਦਾ ਸੇਵਨ ਕਿਸੇ ਵੀ ਮੌਸਮ ’ਚ ਕੀਤਾ ਜਾ ਸਕਦਾ ਹੈ। ਲੋਕ ਖੀਰੇ ਨੂੰ ਸਲਾਦ ਦੇ ਰੂਪ ’ਚ ਖਾਣਾ ਜ਼ਿਆਦਾ ਪਸੰਦ ਕਰਦੇ ਹਨ। ਇਸ ’ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਰੀਰ ਨੂੰ ਹਾਈਡਰੇਟ ਰੱਖਣ ’ਚ ਮਦਦ ਕਰਦੀ ਹੈ। ਸਲਾਦ ਵਿਚ ਇਸ ਦਾ ਸੇਵਨ ਕਰਨ ਨਾਲ ਢਿੱਡ ਭਰਿਆ ਹੋਇਆ ਮਹਿਸੂਸ ਹੁੰਦਾ ਹੈ।

ਜੇਕਰ ਤੁਸੀਂ ਸਲਾਦ ਨੂੰ ਹੋਰ ਪੌਸ਼ਟਿਕ ਬਣਾਉਣਾ ਚਾਹੁੰਦੇ ਹੋ ਤਾਂ ਇਸ ਵਿਚ ਬ੍ਰੋਕਲੀ ਨੂੰ ਸ਼ਾਮਲ ਕਰੋ। ਇਹ ਪ੍ਰੋਟੀਨ, ਫ਼ਾਈਬਰ, ਵਿਟਾਮਿਨ-ਸੀ ਤੇ ਫ਼ਾਈਟੋਕੈਮੀਕਲਸ ਦਾ ਭਰਪੂਰ ਸਰੋਤ ਹੈ। ਸਲਾਦ ’ਚ ਬ੍ਰੋਕਲੀ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਉਬਾਲੋ ਤੇ ਬਰਫ਼ ਦੇ ਠੰਢੇ ਪਾਣੀ ਵਿਚ ਕੁੱਝ ਸਮੇਂ ਲਈ ਰੱਖ ਦਿਉ। ਫਿਰ ਇਸ ਨੂੰ ਕਿਚਨ ਟੌਵਲ ਨਾਲ ਦਬਾ ਕੇ ਸਾਰਾ ਪਾਣੀ ਕੱਢ ਲਵੋ ਅਤੇ ਇਸ ਨੂੰ ਸਲਾਦ ’ਚ ਸ਼ਾਮਲ ਕਰ ਲਵੋ।

 ਮੂਲੀ ਅਤੇ ਇਸ ਦੇ ਪੱਤੇ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਇਸ ਨੂੰ ਸਲਾਦ ’ਚ ਸ਼ਾਮਲ ਕਰਨ ਨਾਲ ਸਾਡੀ ਪਾਚਨ ਕਿਰਿਆ ਠੀਕ ਰਹਿੰਦੀ ਹੈ। ਇਸ ਤੋਂ ਇਲਾਵਾ ਇਹ ਸਰੀਰ ਨੂੰ ਸਰਦੀ, ਖੰਘ, ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਵੀ ਬਚਾਉਂਦੀ ਹੈ।  ਬੰਦ ਗੋਭੀ ਸਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਦਾ ਸੇਵਨ ਸਲਾਦ ਦੇ ਰੂਪ ’ਚ ਕਰਨ ਨਾਲ ਇਹ ਸਰੀਰ ’ਚ ਮੌਜੂਦ ਕਾਰਬੋਹਾਈਡਰੇਟਸ ਨੂੰ ਚਰਬੀ ’ਚ ਬਦਲਣ ਤੋਂ ਰੋਕਦੀ ਹੈ। ਇਸ ਨੂੰ ਖਾਣ ਨਾਲ ਸਾਡਾ ਭਾਰ ਕੰਟਰੋਲ ’ਚ ਰਹਿੰਦਾ ਹੈ। 

ਚੁਕੰਦਰ ਦਾ ਸੇਵਨ ਸਲਾਦ ਦੇ ਤੌਰ ’ਤੇ ਜ਼ਰੂਰ ਕਰਨਾ ਚਾਹੀਦਾ ਹੈ। ਇਸ ’ਚ ਭਰਪੂਰ ਮਾਤਰਾ ’ਚ ਵਿਟਾਮਿਨ ਸੀ ਅਤੇ ਫ਼ਾਈਬਰ ਹੁੰਦਾ ਹੈ, ਜੋ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਵਧਾਉਂਦਾ ਹੈ। ਇਸ ਨਾਲ ਸਰੀਰ ’ਚ ਕਦੇ ਖੂਨ ਦੀ ਕਮੀ ਨਹੀਂ ਹੁੰਦੀ ਅਤੇ ਬਲੱਡ ਸ਼ੂਗਰ ਕੰਟਰੋਲ ’ਚ ਰਹਿੰਦੀ ਹੈ। 

 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement