
ਲੁਕਾਟ ਫਲ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਫ਼ਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਜ਼ਿੰਕ ਆਦਿ ਤੱਤਾਂ ਨਾਲ ਭਰਪੂਰ ਹੁੰਦਾ ਹੈ
ਲੁਕਾਟ ਫਲ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਫ਼ਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਜ਼ਿੰਕ ਆਦਿ ਤੱਤਾਂ ਨਾਲ ਭਰਪੂਰ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਨਾਲ ਇਮਿਊਨਿਟੀ ਵਧਣ ਦੇ ਨਾਲ ਦਿਲ ਨੂੰ ਸਿਹਤਮੰਦ ਰੱਖਣ ’ਚ ਮਦਦ ਮਿਲਦੀ ਹੈ। ਆਉ ਜਾਣਦੇ ਹਾਂ ਲੁਕਾਟ ਖਾਣ ਦੇ ਫ਼ਾਇਦਿਆਂ ਬਾਰੇ:
ਲੁਕਾਟ ਦੀ ਵਰਤੋਂ ਕਰਨ ਨਾਲ ਕੈਲੇਸਟਰੋਲ ਲੈਵਲ ਕੰਟਰੋਲ ’ਚ ਰਹਿੰਦਾ ਹੈ। ਨਾਲ ਹੀ ਇਹ ਦਿਲ ਦੀਆਂ ਕੋਸ਼ਿਕਾਵਾਂ ’ਚੋਂ ਸੋਜ ਘੱਟ ਕਰ ਕੇ ਇਸ ਨੂੰ ਸਿਹਤਮੰਦ ਰੱਖਣ ’ਚ ਮਦਦ ਕਰਦੀ ਹੈ। ਅਜਿਹੇ ’ਚ ਦਿਲ ਸਿਹਤਮੰਦ ਰਹਿਣ ਦੇ ਨਾਲ ਇਸ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ।
ਜਿਗਰ ’ਚ ਗੜਬੜੀ ਹੋਣ ’ਤੇ ਪੀਲੀਆ ਅਤੇ ਹੋਰ ਬੀਮਾਰੀਆਂ ਦੀ ਲਪੇਟ ’ਚ ਆਉਣ ਦਾ ਖ਼ਤਰਾ ਹੁੰਦਾ ਹੈ। ਅਜਿਹੇ ’ਚ ਲੁਕਾਟ ਦੇ ਪੱਤਿਆਂ ਨਾਲ ਤਿਆਰ ਕਾੜ੍ਹਾ ਪੀਣ ਨਾਲ ਜਿਗਰ ਸਿਹਤਮੰਦ ਰਹਿੰਦਾ ਹੈ।
ਲੁਕਾਟ ’ਚ ਵਿਟਾਮਿਨ ਈ, ਸੀ ਹੋਣ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ’ਚ ਮਦਦ ਮਿਲਦੀ ਹੈ। ਅਜਿਹੇ ’ਚ ਕਮਜ਼ੋਰ ਅੱਖਾਂ ਵਾਲੇ ਲੁਕਾਟ ਨੂੰ ਅਪਣੀ ਰੋਜ਼ਾਨਾ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨ।
ਲੁਕਾਟ ’ਚ ਐਂਟੀ-ਆਕਸੀਡੈਂਟ ਗੁਣ ਹੋਣ ਦੇ ਨਾਲ ਕੈਲਸ਼ੀਅਮ ਵੀ ਭਰਪੂਰ ਮਾਤਰਾ ’ਚ ਹੁੰਦਾ ਹੈ। ਅਜਿਹੇ ’ਚ ਇਸ ਦੀ ਵਰਤੋਂ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ’ਚ ਮਜ਼ਬੂਤੀ ਆਉਂਦੀ ਹੈ।
ਪੋਸ਼ਕ ਤੱਤਾਂ ਨਾਲ ਭਰਪੂਰ ਲੁਕਾਟ ਦੀ ਵਰਤੋਂ ਕਰਨ ਨਾਲ ਭਾਰ ਘੱਟ ਕਰਨ ’ਚ ਮਦਦ ਮਿਲਦੀ ਹੈ। ਅਜਿਹੇ ’ਚ ਮੋਟਾਪੇ ਤੋਂ ਪ੍ਰੇਸ਼ਾਨ ਲੋਕ ਇਸ ਨੂੰ ਅਪਣੀ ਖ਼ੁਰਾਕ ’ਚ ਜ਼ਰੂਰ ਸ਼ਾਮਲ ਕਰਨ।
ਲੁਕਾਟ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਬਿਹਤਰ ਤਰੀਕੇ ਨਾਲ ਕੰਮ ਕਰਦੀ ਹੈ। ਅਜਿਹੇ ’ਚ ਢਿੱਡ ਦਰਦ, ਕਬਜ਼, ਦਸਤ, ਐਸੀਡਿਟੀ, ਸੋਜ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਦੇ ਪੱਤਿਆਂ ਨੂੰ ਪਾਣੀ ’ਚ ਉਬਾਲ ਕੇ ਕਾੜ੍ਹਾ ਬਣਾ ਕੇ ਪੀਣ ਨਾਲ ਜੀ ਮਚਲਾਉਣਾ, ਉਲਟੀ ਆਉਣ ਦੀ ਸਮੱਸਿਆ ’ਚ ਫ਼ਾਇਦਾ ਹੁੰਦਾ ਹੈ।