Health News: ਅਨਾਰ ਦੇ ਦਾਣੇ ਅਤੇ ਜੂਸ ਦੋਵੇਂ ਸਿਹਤ ਲਈ ਹਨ ਬਹੁਤ ਫ਼ਾਇਦੇਮੰਦ
Published : Apr 19, 2025, 7:32 am IST
Updated : Apr 19, 2025, 7:32 am IST
SHARE ARTICLE
Both pomegranate seeds and juice are very beneficial for health
Both pomegranate seeds and juice are very beneficial for health

ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

 

Health News: ਅਨਾਰ ਖਾਣਾ ਸੱਭ ਨੂੰ ਬਹੁਤ ਪਸੰਦ ਹੁੰਦਾ ਹੈ ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫ਼ਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇੰਨਾ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾਂ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ:

ਸ਼ੂਗਰ ਦੇ ਮਰੀਜ਼ਾਂ ਲਈ : ਸ਼ੂਗਰ ਦੇ ਮਰੀਜ਼ਾਂ ਨੂੰ ਲਗਦਾ ਹੈ ਕਿ ਅਨਾਰ ਵਿਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ ਵਿਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।

ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

ਮੋਟਾਪਾ ਕਰੇ ਕਾਬੂ: ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ ਵਿਚ ਰਹਿੰਦਾ ਹੈ।

ਕੈਂਸਰ ਤੋਂ ਬਚਾਅ: ਅਨਾਰ ਵਿਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ ਵਿਚ ਕੈਂਸਰ ਸੈੱਲਜ਼ ਨੂੰ ਵਧਣ ਤੋਂ ਰੋਕਦੇ ਹਨ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ ਵਿਚ ਪੀ.ਐਸ.ਏ.ਦਾ ਪੱਧਰ ਘੱਟ ਜਾਂਦਾ ਹੈ ਜਿਸ ਨਾਲ ਕੈਂਸਰ ਨਾਲ ਲੜਨ ਵਿਚ ਮਦਦ ਮਿਲਦੀ ਹੈ।

ਜੋੜਾਂ ਵਿਚ ਦਰਦ ਤੋਂ ਰਾਹਤ: ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

ਖ਼ੂਨ ਦੇ ਥੱਕੇ ਬਣਨਾ: ਅਨਾਰ ਦਾ ਸੇਵਨ ਖ਼ੂਨ ਨੂੰ ਪਤਲਾ ਬਣਾਉਂਦਾ ਹੈ ਜਿਸ ਨਾਲ ਖ਼ੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ ਵਿਚ ਸੇਵਨ ਸਰੀਰ ਵਿਚ ਖ਼ੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ।

ਐਂਟੀ-ਏਜਿੰਗ ਗੁਣ: ਅਨਾਰ ਵਿਚ ਜ਼ਿਆਦਾ ਮਾਤਰਾ ਵਿਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ ਵਿਚ ਮਦਦ ਕਰਦਾ ਹੈ।

ਗਰਭ ਅਵਸਥਾ ਵਿਚ ਫ਼ਾਇਦੇਮੰਦ: ਇਸ ਵਿਚ ਵਿਟਾਮਿਨ, ਮਿਨਰਲਜ਼ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ ਵਿਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ। 

ਕੈਲੇਸਟਰੋਲ ਲੈਵਲ ਨੂੰ ਕਰੇ ਕੰਟਰੋਲ: ਅਨਾਰ ਖਾਣ ਨਾਲ ਸਰੀਰ ਵਿਚ ਕੈਲੇਸਟਰੋਲ ਲੈਵਲ ਨਹੀਂ ਵਧਦਾ। 

ਟੈਨਸ਼ਨ ਤੋਂ ਰਖਦਾ ਹੈ ਦੂਰ: ਜੇਕਰ ਤੁਹਾਨੂੰ ਵੀ ਦਫ਼ਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਨਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਉ। 


 

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement