ਚੁਟਕੀਭਰ ਹੀਂਗ ਤੋਂ ਮਿਲਣਗੇ ਇਹ ਲਾਜਵਾਬ ਫਾਇਦੇ  
Published : Jun 19, 2020, 1:43 pm IST
Updated : Jun 19, 2020, 1:43 pm IST
SHARE ARTICLE
Hing
Hing

ਹੀਂਗ ਇੱਕ ਮਸਾਲਾ ਹੈ ਜੋ ਭਾਰਤੀ ਰਸੋਈਆਂ ਵਿੱਚ ਵਰਤਿਆ ਜਾਂਦਾ ਹੈ।

 ਚੰਡੀਗੜ੍ਹ: ਹੀਂਗ ਇੱਕ ਮਸਾਲਾ ਹੈ ਜੋ ਭਾਰਤੀ ਰਸੋਈਆਂ ਵਿੱਚ ਵਰਤੀ ਜਾਂਦੀ ਹੈ। ਇਹ ਸਬਜ਼ੀਆਂ ਜਾਂ ਦਾਲ ਦੇ ਸੁਆਦ ਨੂੰ ਵਧਾਉਂਦੀ ਹੈ ਅਤੇ ਖੁਸ਼ਬੂ ਲਈ ਵੀ ਵਰਤੀ ਜਾਂਦੀ ਹੈ। ਇਸ ਦੇ ਸੇਵਨ ਨਾਲ ਸਰੀਰ ਦੀ ਪ੍ਰਤੀਰੋਧਕ  ਸਮਰੱਥਾ ਵੱਧ ਜਾਂਦੀ ਹੈ।

HingHing

ਇਸ ਤੋਂ ਇਲਾਵਾ ਦਮਾ ਨਾਲ ਜੂਝ ਰਹੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਹੀਂਗ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਚੁਟਕੀਭਰ ਹੀਂਗ ਦੀ ਵਰਤੋਂ ਕਰਨ ਨਾਲ ਹੀ ਸਿਹਤ ਤੰਦਰੁਸਤ ਬਣੀ ਰਹਿੰਦੀ ਹੈ। ਤਾਂ ਆਓ ਜਾਣਦੇ ਹਾਂ ਹੀਂਗ ਦੇ ਅਣਗਿਣਤ ਫਾਇਦਿਆਂ ਬਾਰੇ…

HingHing

ਪਾਚਨ ਪ੍ਰਣਾਲੀ ਨੂੰ ਮਜ਼ਬੂਤ ​​ਬਣਾਓ
ਰੋਜ਼ ਦੀ ਖੁਰਾਕ ਵਿੱਚ ਹੀਂਗ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਪਾਚਨ ਪ੍ਰਣਾਲੀ ਇਸ ਦੀ ਵਰਤੋਂ ਨਾਲ ਵਧੀਆ ਕੰਮ ਕਰਦੀ ਹੈ। ਐਸਿਡਿਟੀ, ਪੇਟ ਦਰਦ, ਬਦਹਜ਼ਮੀ ਤੋਂ ਰਾਹਤ ਮਿਲਦੀ ਹੈ। ਖਾਂਦਾ -ਪੀਤਾ ਚੰਗੀ ਤਰ੍ਹਾਂ ਹਜ਼ਮ ਹੁੰਦਾ ਹੈ। ਇਸ ਦੇ ਲਈ, 1 ਕੱਪ ਪਾਣੀ ਵਿੱਤ ਥੋੜ੍ਹੀ ਜਿਹੀ ਹੀਂਗ ਮਿਲਾ ਕੇ ਪੀਣ ਨਾਲ ਲਾਭ ਹੁੰਦਾ ਹੈ। 

Stone in human body becomes due to only wrong life styleStomach

ਸਾਹ ਦੀ ਸਮੱਸਿਆ ਦੂਰ ਹੋ ਜਾਂਦੀ ਹੈ
ਹੀਂਗ ਵਿਚ ਐਂਟੀ-ਵਾਇਰਲ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਾਹ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਅਜਿਹੀ ਸਥਿਤੀ ਵਿੱਚ, ਦਮਾ ਦੇ ਮਰੀਜ਼ਾਂ ਨੂੰ ਜ਼ਰੂਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਬਲਗਮ, ਛਾਤੀ ਦੇ ਦਰਦ ਤੋਂ ਰਾਹਤ ਮਿਲਦੀ ਹੈ।

breathbreath

ਪ੍ਰਤੀਰੋਧਕ ਸਮਰੱਥਾ ਵਧਾਓ
ਹੀਂਗ ਵਿਚ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਆ ਗੁਣ ਹੁੰਦੇ ਹਨ। ਇਸ ਦਾ ਸੇਵਨ ਸਰੀਰ ਦੀ ਪ੍ਰਤੀਰੋਧੀ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦਾ ਹੈ। ਇਸ ਸਥਿਤੀ ਵਿੱਚ, ਮੌਸਮੀ ਰੋਗ ਹੋਣ ਦੀ ਸੰਭਾਵਨਾ ਘੱਟ ਹੁੰਦੀ ਹੈ। 

Healthy LifeHealthy 

ਬਲੱਡ ਪ੍ਰੈਸ਼ਰ ਨੂੰ ਕਾਬੂ ਵਿਚ ਰੱਖੋ
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ।  ਉਨ੍ਹਾਂ ਨੂੰ ਜ਼ਰੂਰ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਵਿਚ ਕੈਮਰਿਨ ਨਾਂ ਦਾ ਤੱਤ ਹੋਣ ਨਾਲ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ। ਨਾਲ ਹੀ, ਸਰੀਰ ਵਿਚ ਖੂਨ ਦਾ ਪ੍ਰਵਾਹ ਬਿਹਤਰ ਹੁੰਦਾ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement