Health News: ਕਣਕ ਦੀ ਰੋਟੀ ਦੀ ਥਾਂ ਮੱਕੀ ਦੇ ਆਟੇ ਦੀ ਰੋਟੀ ਹੈ ਸਰੀਰ ਲਈ ਜ਼ਿਆਦਾ ਫ਼ਾਇਦੇਮੰਦ
Published : Oct 19, 2024, 7:05 am IST
Updated : Oct 19, 2024, 7:05 am IST
SHARE ARTICLE
Instead of wheat bread, corn flour bread is more beneficial for the body
Instead of wheat bread, corn flour bread is more beneficial for the body

Health News: ਮੱਕੀ ਵਿਚ ਫ਼ਾਈਬਰ ਵੀ ਮਿਲ ਜਾਂਦਾ ਹੈ, ਜਿਸ ਨਾਲ ਸਰੀਰ ਦੀਆਂ ਕਈ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ।

 

Health News: ਬਹੁਤ ਸਾਰੇ ਲੋਕ ਕਣਕ ਦੇ ਆਟੇ ਦੇ ਨਾਲ-ਨਾਲ ਮੱਕੀ ਦੇ ਆਟੇ ਦੀ ਰੋਟੀ ਖਾਣਾ ਪਸੰਦ ਕਰਦੇ ਹਨ। ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਸਾਰੇ ਪੋਸ਼ਟਿਕ ਤੱਤ ਸਿਹਤ ਨੂੰ ਤੰਦਰੁਸਤ ਬਣਾਉਂਦੇ ਹਨ। ਮੱਕੀ ਦੇ ਆਟੇ ਵਿਚ ਵਿਟਾਮਿਨ ਏ,ਬੀ,ਈ, ਅਤੇ ਕਈ ਤਰ੍ਹਾਂ ਦੇ ਮਿਨਰਲਜ਼ ਜਿਵੇਂ ਆਇਰਨ, ਕਾਪਰ, ਜ਼ਿੰਕ, ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਮੱਕੀ ਵਿਚ ਫ਼ਾਈਬਰ ਵੀ ਮਿਲ ਜਾਂਦਾ ਹੈ, ਜਿਸ ਨਾਲ ਸਰੀਰ ਦੀਆਂ ਕਈ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ।

ਮੱਕੀ ਦਾ ਆਟਾ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਕਿਉਂਕਿ ਇਸ ਵਿਚ ਵਿਟਾਮਿਨ-ਏ ਹੁੰਦਾ ਹੈ।  ਜਿਹੜਾ ਕਿ ਅੱਖਾਂ ਦੀ ਰੋਸ਼ਨੀ ਤੇ ਅੱਖਾਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਠੀਕ ਕਰਨ ’ਚ ਲਾਭਕਾਰੀ ਹੁੰਦਾ ਹੈ। ਮੱਕੀ ਦੇ ਪ੍ਰਯੋਗ ਨਾਲ ਸਰੀਰ ਨੂੰ ਉੱਚੀ ਮਾਤਰਾ ਵਿਚ ਊਰਜਾ ਮਿਲਦੀ ਹੈ ਜਿਸ ਕਾਰਨ ਲੋਕਾਂ ਨੂੰ ਭਾਰ ਘੱਟ ਕਰਨ ਵਾਲੀਆਂ ਕਸਰਤਾਂ ਕਰਨ ਵਿਚ ਮਦਦ ਮਿਲਦੀ ਹੈ।  ਇਸ ਕਾਰਨ ਵਿਅਕਤੀ ਨੂੰ ਵਾਰ ਵਾਰ ਭੁੱਖ ਨਹੀਂ ਲਗਦੀ।

ਮੱਕੀ ਜਾਂ ਇਸ ਦੇ ਆਟੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਾਫ਼ੀ ਮਾਤਰਾ ਵਿਚ ਵਿਟਾਮਿਨ ਬੀ ਮਿਲਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ’ਚ ਰਹਿੰਦਾ ਹੈ ਅਤੇ ਵਿਅਕਤੀ ਨੂੰ ਹਾਈਪਰਟੇਂਸ਼ਨ ਵਰਗੀਆਂ ਸਮੱਸਿਆਵਾਂ ਨਹੀਂ ਹੁੰਦੀਆਂ।

ਮੱਕੀ ਦੇ ਆਟੇ ਵਿਚ ਫ਼ਾਈਬਰ ਦੀ ਭਰਪੂਰ ਮਾਤਰਾ ਮਿਲ ਜਾਂਦੀ ਹੈ ਜਿਸ ਨਾਲ ਸਰੀਰ ’ਚ ਮਾੜੇ ਕੈਲੇਸਟਰੋਲ ਦੀ ਮਾਤਰਾ ਘੱਟ ਜਾਂਦੀ ਹੈ। ਇਸ ਨਾਲ ਵਧੀਆ ਕੈਲੇਸਟਰੋਲ ਦੀ ਮਾਤਰਾ ਬਣੀ ਰਹਿੰਦੀ ਹੈ। ਇਸ ਨਾਲ ਪੇਟ ਸਬੰਧਤ ਸਮੱਸਿਆਵਾਂ ਵੀ ਠੀਕ ਹੋ ਜਾਂਦੀਆਂ ਹਨ।

ਮੱਕੀ ਦੇ ਆਟੇ ਵਿਚ ਪੋਸ਼ਟਿਕ ਤੱਤਾਂ ਦੇ ਨਾਲ-ਨਾਲ ਆਇਰਨ ਦਾ ਵੀ ਚੰਗਾ ਸ੍ਰੋਤ ਮਿਲ ਜਾਂਦਾ ਹੈ। ਇਸ ਨਾਲ ਅਨੀਮੀਆ ਵਰਗੇ ਰੋਗਾਂ ਦਾ ਖ਼ਤਰਾ ਘੱਟ ਹੁੰਦਾ ਹੈ। ਮੱਕੀ ਦੇ ਸੇਵਨ ਨਾਲ ਖ਼ੂਨ ਦੀ ਕਮੀ ਨਹੀਂ ਹੁੰਦੀ। ਕਣਕ ਦੀ ਰੋਟੀ ਦੀ ਥਾਂ ਮੱਕੀ ਦੇ ਆਟੇ ਦੀ ਰੋਟੀ ਪਚਣ ਵਿਚ ਕਾਫ਼ੀ ਆਸਾਨ ਹੁੰਦੀ ਹੈ। ਮੱਕੀ ‘ਚ ਮੌਜੂਦ ਫ਼ਾਈਬਰ ਪਾਚਨ ਨੂੰ ਸਹੀ ਰਖਦੇ ਹਨ, ਜੋ ਤੁਹਾਡੇ ਸਰੀਰ ਦੇ ਹਾਨੀਕਾਰਕ ਪਦਾਰਥਾਂ ਨੂੰ ਬਾਹਰ ਕੱਢਣ ਦਾ ਕੰਮ ਕਰਦੇ ਹਨ। ਮੱਕੀ ਦੀ ਰੋਟੀ ਖਾਣ ਨਾਲ ਐਸੀਡਿਟੀ, ਕਬਜ਼ ਤੋਂ ਇਲਾਵਾ ਪੇਟ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement