ਰਾਤ ਨੂੰ ਰੋਜ਼ਾਨਾ ਗਰਮ ਦੁੱਧ ਪੀਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਫ਼ਾਇਦੇ
Published : Jan 20, 2023, 7:25 am IST
Updated : Jan 20, 2023, 9:03 am IST
SHARE ARTICLE
Drinking warm milk daily at night has many health benefits
Drinking warm milk daily at night has many health benefits

ਮੰਨਿਆ ਜਾਂਦਾ ਹੈ ਕਿ ਦਿਨ ਦੇ ਮੁਕਾਬਲੇ ਰਾਤ ਨੂੰ ਦੁੱਧ ਪੀਣਾ ਸਿਹਤ ਲਈ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।

 

ਕੁੱਝ ਲੋਕ ਦੁੱਧ ਪੀਣਾ ਬਹੁਤ ਪਸੰਦ ਕਰਦੇ ਹਨ, ਜਦਕਿ ਕੁੱਝ ਲੋਕ ਅਜਿਹੇ ਹੁੰਦੇ ਹਨ ਜੋ ਦੁੱਧ ਨੂੰ ਦੇਖ ਕੇ ਨੱਕ ਚਾੜ੍ਹਦੇ ਹਨ। ਹਾਲਾਂਕਿ ਅੱਜ ਦੇ ਸਮੇਂ ਵਿਚ ਬਾਜ਼ਾਰ ’ਚ ਕਈ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਦਾ ਸੇਵਨ ਦੁੱਧ ਨਾਲ ਕੀਤਾ ਜਾਂਦਾ ਹੈ ਜਿਸ ਦੁਆਰਾ ਬੱਚਿਆਂ ਨੂੰ ਦੁੱਧ ਵਲ ਆਸਾਨੀ ਨਾਲ ਆਕਰਸ਼ਿਤ ਕੀਤਾ ਜਾ ਸਕਦਾ ਹੈ ਜਾਂ ਜਿਸ ਦੁਆਰਾ ਬੱਚੇ ਦੁੱਧ ਪੀਣ ਤੋਂ ਸੰਕੋਚ ਨਹੀਂ ਕਰਦੇ। ਮੰਨਿਆ ਜਾਂਦਾ ਹੈ ਕਿ ਦਿਨ ਦੇ ਮੁਕਾਬਲੇ ਰਾਤ ਨੂੰ ਦੁੱਧ ਪੀਣਾ ਸਿਹਤ ਲਈ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਆਉ ਜਾਣਦੇ ਹਾਂ ਰਾਤ ਨੂੰ ਦੁੱਧ ਪੀਣ ਦੇ ਕੀ ਫ਼ਾਇਦੇ ਹਨ:

ਹੱਡੀਆਂ ਅਤੇ ਦੰਦਾਂ ਦੇ ਵਾਧੇ ਅਤੇ ਮਜ਼ਬੂਤੀ ਲਈ ਸਾਡੇ ਸਰੀਰ ਨੂੰ ਕੈਲਸ਼ੀਅਮ ਦੀ ਲੋੜ ਹੁੰਦੀ ਹੈ। ਅਜਿਹੇ ਵਿਚ ਰੋਜ਼ ਰਾਤ ਨੂੰ ਗਰਮ ਦੁੱਧ ਦਾ ਸੇਵਨ ਕਰਨ ਨਾਲ ਸਾਡੇ ਦੰਦ ਅਤੇ ਹੱਡੀਆਂ ਮਜ਼ਬੂਤ ਬਣ ਜਾਂਦੀਆਂ ਹਨ। ਦੁੱਧ ਵਿਚ ਪ੍ਰੋਟੀਨ ਦੀ ਮਾਤਰਾ ਬਹੁਤ ਹੁੰਦੀ ਹੈ। ਇਸ ਲਈ ਰੋਜ਼ਾਨਾ ਦੁੱਧ ਪੀਣ ਦੀ ਸਲਾਹ ਦਿਤੀ ਜਾਂਦੀ ਹੈ। ਰੋਜ਼ ਰਾਤ ਨੂੰ ਇਕ ਗਲਾਸ ਗਰਮ ਦੁੱਧ ਪੀਣ ਨਾਲ ਅਗਲੇ ਦਿਨ ਲਈ ਊਰਜਾ ਬਣੀ ਰਹਿੰਦੀ ਹੈ। ਇਸ ਨਾਲ ਹੀ ਦੁੱਧ ਪੀਣ ਨਾਲ ਮਾਸਪੇਸ਼ੀਆਂ ਦਾ ਵਿਕਾਸ ਵੀ ਹੁੰਦਾ ਹੈ। ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਦੁੱਧ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਸਾਬਤ ਹੋਵੇਗਾ। ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਲਈ ਗਰਮ ਦੁੱਧ ਦਵਾਈ ਦੇ ਰੂਪ ਵਿਚ ਕਾਰਗਰ ਮੰਨਿਆ ਜਾਂਦਾ ਹੈ।

ਅੱਜ ਦੇ ਸਮੇਂ ਵਿਚ ਲੋਕ ਕੰਮ ਵਿਚ ਇੰਨੇ ਰੁਝੇ ਹੋਏ ਹਨ ਕਿ ਉਹ ਅਪਣੇ ਵਲ ਧਿਆਨ ਨਹੀਂ ਦੇ ਪਾ ਰਹੇ ਹਨ। ਅਜਿਹੀ ਸਥਿਤੀ ਵਿਚ, ਥਕਾਵਟ ਅਤੇ ਚਿੜਚਿੜਾਪਨ ਹੋਣਾ ਲਾਜ਼ਮੀ ਹੈ। ਅਜਿਹੀ ਸਥਿਤੀ ਵਿਚ, ਤੁਹਾਨੂੰ ਗਰਮ ਦੁੱਧ ਨੂੰ ਅਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਨਾਲ ਤੁਹਾਡੀ ਸਮੱਸਿਆ ਦੂਰ ਹੋ ਜਾਵੇਗੀ। ਰੋਜ਼ਾਨਾ ਰਾਤ ਨੂੰ ਕੋਸੇ ਦੁੱਧ ਦਾ ਸੇਵਨ ਕਰਨ ਨਾਲ ਗਲੇ ਨਾਲ ਜੁੜੀ ਕੋਈ ਸਮੱਸਿਆ ਨਹੀਂ ਹੁੰਦੀ।

ਇਸ ਨਾਲ ਹੀ ਜੇਕਰ ਤੁਹਾਨੂੰ ਗਲੇ ਵਿਚ ਕਿਸੇ ਤਰ੍ਹਾਂ ਦੀ ਸਮੱਸਿਆ ਹੈ ਤਾਂ ਦੁੱਧ ਵਿਚ ਇਕ ਚੁਟਕੀ ਕਾਲੀ ਮਿਰਚ ਮਿਲਾ ਕੇ ਪੀਣਾ ਸ਼ੁਰੂ ਕਰ ਦਿਉ। ਅਕਸਰ ਅਜਿਹਾ ਹੁੰਦਾ ਹੈ ਕਿ ਦਫ਼ਤਰ ਤੋਂ ਘਰ ਪਰਤਣ ਤੋਂ ਬਾਅਦ ਵੀ ਅਸੀਂ ਤਣਾਅ ਵਿਚ ਰਹਿੰਦੇ ਹਾਂ। ਅਜਿਹੇ ’ਚ ਹਲਕਾ ਗਰਮ ਦੁੱਧ ਤੁਹਾਨੂੰ ਤਣਾਅ ਤੋਂ ਮੁਕਤ ਕਰੇਗਾ ਅਤੇ ਤੁਸੀਂ ਰਾਹਤ ਮਹਿਸੂਸ ਕਰੋਗੇ।

Tags: health

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement