Punjab News : ਜੇਕਰ ਕਿਸਾਨ ਦਿੱਲੀ ’ਚ ਵਿਰੋਧ ਪ੍ਰਦਰਸ਼ਨ ਕਰਦੇ ਹਨ, ਤਾਂ ਅਸੀਂ ਉਨ੍ਹਾਂ ਦਾ ਸਮਰਥਨ ਕਰਾਂਗੇ : ਡਾ. ਬਲਬੀਰ ਸਿੰਘ

By : BALJINDERK

Published : Mar 20, 2025, 4:14 pm IST
Updated : Mar 20, 2025, 4:14 pm IST
SHARE ARTICLE
ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ

Punjab News : ਕਿਹਾ -ਆਮ ਆਦਮੀ ਪਾਰਟੀ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ 

Punjab News in Punjabi : ਬੀਤੇ ਦਿਨੀਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਪੁਲਿਸ ਵਲੋਂ ਹਟਾਏ ਜਾਣ ਅਤੇ ਉਨ੍ਹਾਂ ਦੇ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਨੂੰ ਲੈ ਕੇ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਲਗਾਤਾਰ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਕਿਸਾਨਾਂ ਦੀ ਮਦਦ ਕਰਦੇ ਆ ਰਹੇ ਹਾਂ। ਜ਼ਖ਼ਮੀ ਹੋਏ ਧਰਨਾਕਾਰੀਆਂ ਦੇ ਇਲਾਜ ਵੀ ਕਰਵਾਏ। ਪਿਛਲੇ ਇਕ ਸਾਲ ਤੋਂ ਅਸੀਂ ਉਨ੍ਹਾਂ ਨੂੰ ਹਰ ਸਹੂਲਤ ਦਿੱਤੀ ਹੈ।  ਆਮ ਆਦਮੀ ਪਾਰਟੀ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ।  ਜੇਕਰ ਕਿਸਾਨ ਦਿੱਲੀ ’ਚ ਵਿਰੋਧ ਪ੍ਰਦਰਸ਼ਨ ਕਰਦੇ ਹਨ, ਤਾਂ ਅਸੀਂ ਉਨ੍ਹਾਂ ਦਾ ਸਮਰਥਨ ਕਰਾਂਗੇ, ਅਸੀਂ ਲਗਾਤਾਰ ਕਿਸਾਨਾਂ ਦੇ ਨਾਲ ਰਹੇ ਖੜ੍ਹੇ ਹਾਂ। 

ਬੀਤੇ ਕੱਲ੍ਹ ਦੇ ਘਟਨਾਕ੍ਰਮ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸੂਬੇ ਆਰਥਿਕ ਵਿਕਾਸ ਰੁਕਿਆ ਹੋਇਆ ਹੈ। ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਇੰਡਸਟਰੀ ਖੇਤੀਬਾੜੀ ਵਰਗੇ ਕਿੱਤਿਆਂ ਨਾਲ ਮਿਲੇਗਾ। ਦਿੱਲੀ ਧਰਨੇ ਦੌਰਾਨ ਸੂਬੇ ਦੇ ਸਾਰੇ ਕਿਸਾਨਾਂ ਨੂੰ ਹਰ ਵਰਗ ਵਲੋਂ ਸਮਰਥਨ ਦਿੱਤਾ ਗਿਆ ਅਤੇ ਉਹ ਕਾਮਯਾਬ ਵੀ ਹੋਏ। ਅੱਜ ਇਹ ਆਪਸ ’ਚ ਵੰਡੇ ਹੋਏ ਹਨ ਅਤੇ ਜਿੱਦ ਕਰ ਕੇ ਪੰਜਾਬ ਦੀ ਤਰੱਕੀ ਦਾ ਰਾਹ ਰੋਕ ਕੇ ਬੈਠੇ ਹੋਏ ਹਨ। ਸੂਬੇ ਨੂੰ ਹੀ ਨੁਕਸਾਨ ਪਹੁੰਚ ਰਿਹਾ ਸੀ।

ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਮ 'ਤੇ ਦਿਖਾਵਾ ਕਰ ਰਹੀ ਹੈ। ਕਾਂਗਰਸ ਨੇ ਆਰਡੀਐਫ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਇਸਨੂੰ ਬੰਦ ਕਰ ਦਿੱਤਾ।ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।

(For more news apart from If farmers protest in Delhi, we will support them : Dr. Balbir Singh News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement