
ਆਉ ਜਾਣਦੇ ਹਾਂ ਬਾਜਰੇ ਦੀ ਰੋਟੀ ਖਾਣ ਦੇ ਫ਼ਾਇਦਿਆਂ ਬਾਰੇ:
ਬਾਜਰੇ ਦੀ ਰੋਟੀ ਵਿਚ ਮੈਗਨੀਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਫ਼ਾਸਫ਼ੋਰਸ, ਫ਼ਾਈਬਰ, ਵਿਟਾਮਿਨ ਬੀ, ਐਂਟੀਆਕਸੀਡੈਂਟਸ ਆਦਿ ਪੋਸ਼ਕ ਤੱਤ ਮਿਲ ਜਾਂਦੇ ਹਨ ਜੋ ਕਿ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਆਉ ਜਾਣਦੇ ਹਾਂ ਬਾਜਰੇ ਦੀ ਰੋਟੀ ਖਾਣ ਦੇ ਫ਼ਾਇਦਿਆਂ ਬਾਰੇ:
ਜੇਕਰ ਤੁਹਾਨੂੰ ਹਾਈਪਰਟੈਨਸ਼ਨ ਹੈ ਤਾਂ ਬਾਜਰੇ ਦੀ ਰੋਟੀ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਕਿਉਂਕਿ ਇਸ ਵਿਚ ਮਿਲਣ ਵਾਲਾ ਮੈਗਨੀਸ਼ੀਅਮ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਤੇ ਹਾਈ ਬਲੱਡ ਪ੍ਰੈਸ਼ਰ ਨੂੰ ਕਾਬੂ ਕਰਨ ਦਾ ਕੰਮ ਕਰਦਾ ਹੈ। ਇਸ ਲਈ ਤੁਸੀਂ ਕਣਕ ਦੀ ਬਜਾਏ ਬਾਜਰੇ ਦੀ ਵਰਤੋਂ ਕਰ ਸਕਦੇ ਹੋ।
ਬਾਜਰੇ ਵਿਚ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ ਜੋ ਸਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦਾ ਹੈ। ਇਸ ਦੇ ਸੇਵਨ ਨਾਲ ਕੈਲਸ਼ੀਅਮ ਦੀ ਕਮੀ ਨਾਲ ਹੋਣ ਵਾਲੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਬਾਜਰੇ ਦੀ ਰੋਟੀ ਖਾਂਦੇ ਹੋ, ਤਾਂ ਤੁਸੀਂ ਕਿਸੇ ਵੀ ਤਰ੍ਹਾਂ ਦੇ ਇਨਫ਼ੈਕਸ਼ਨ ਤੋਂ ਬਚੋਗੇ। ਦੂਜੇ ਪਾਸੇ, ਬਾਜਰੇ ਦੀ ਰੋਟੀ ਤੁਹਾਡੇ ਸਰੀਰ ਨੂੰ ਗਰਮ ਰਖਦੀ ਹੈ। ਇਸ ਕਾਰਨ ਤੁਹਾਨੂੰ ਸਰਦੀ-ਜ਼ੁਕਾਮ ਵਰਗੀ ਐਲਰਜੀ ਨਹੀਂ ਹੁੰਦੀ।
ਪਾਚਨ ਤੰਤਰ ਨੂੰ ਠੀਕ ਰੱਖਣ ਦੇ ਨਾਲ-ਨਾਲ ਕਬਜ਼ ਅਤੇ ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਬਾਜਰੇ ਦੀ ਰੋਟੀ ਬਹੁਤ ਫ਼ਾਇਦੇਮੰਦ ਹੁੰਦੀ ਹੈ।
ਅੱਜਕਲ ਲੋਕ ਬਹੁਤ ਛੋਟੀ ਉਮਰ ਵਿਚ ਹੀ ਦਿਲ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹੇ ਵਿਚ ਬਾਜਰੇ ’ਚ ਮਿਲਣ ਵਾਲਾ ਨਿਆਸਿਨ ਵਿਟਾਮਿਨ ਸਰੀਰ ਵਿਚ ਕੈਲੇਸਟਰੋਲ ਦੇ ਪੱਧਰ ਨੂੰ ਘਟਾ ਕੇ ਦਿਲ ਦੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ ਅਤੇ ਦਿਲ ਨੂੰ ਤਾਕਤ ਦਿੰਦਾ ਹੈ।
ਇਸ ਵਿਚ ਫ਼ਾਈਬਰ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ, ਇਸ ਲਈ ਸ਼ੂਗਰ ਦੇ ਰੋਗੀਆਂ ਨੂੰ ਬਾਜਰੇ ਦੀ ਰੋਟੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਤੁਹਾਡੀ ਬਲੱਡ ਸ਼ੂਗਰ ਕੰਟਰੋਲ ਵਿਚ ਰਹੇਗੀ।