
ਇਹ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰ ਕੇ ਤੁਹਾਡਾ ਭਾਰ ਸੁਧਾਰਨ ਵਿਚ ਵੀ ਮਦਦ ਕਰਦਾ
Include ripe jackfruit in your diet Health News: ਗਰਮੀਆਂ ਦੇ ਮੌਸਮ ਵਿਚ ਹਰ ਕੋਈ ਕਟਹਲ ਖਾਣਾ ਪਸੰਦ ਕਰਦਾ ਹੈ। ਇਹ ਫ਼ਾਈਬਰ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੈ। ਪੱਕੇ ਹੋਏ ਕਟਹਲ ਵਿਚ ਪ੍ਰੋਟੀਨ ਵੀ ਬਹੁਤ ਜ਼ਿਆਦਾ ਮਾਤਰਾ ਵਿਚ ਮਿਲ ਜਾਂਦਾ ਹੈ। ਇਸ ਤੋਂ ਇਲਾਵਾ ਇਸ ਵਿਚ ਮਿਲਣ ਵਾਲਾ ਪੋਟਾਸ਼ੀਅਮ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਰੱਖਣ ਵਿਚ ਮਦਦ ਕਰਦਾ ਹੈ। ਆਉ ਜਾਣਦੇ ਹਾਂ ਪੱਕੇ ਹੋਏ ਕਟਹਲ ਨੂੰ ਖਾਣ ਨਾਲ ਤੁਹਾਡੀ ਸਿਹਤ ਨੂੰ ਹੋਰ ਕਿਹੜੇ-ਕਿਹੜੇ ਫ਼ਾਇਦੇ ਹੋ ਸਕਦੇ ਹਨ।
ਸਿਰਫ਼ ਕਟਹਲ ਹੀ ਨਹੀਂ ਸਗੋਂ ਇਸ ਦੇ ਪੱਤੇ ਵੀ ਤੁਹਾਡੀ ਚੰਗੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਜਿਨ੍ਹਾਂ ਲੋਕਾਂ ਦੇ ਮੂੰਹ ਵਿਚ ਛਾਲਿਆਂ ਦੀ ਸਮੱਸਿਆ ਹੈ ਉਨ੍ਹਾਂ ਨੂੰ ਕਟਹਲ ਦੇ ਪੱਤੇ ਚਬਾਉਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਮੂੰਹ ਦੇ ਛਾਲਿਆਂ ਤੋਂ ਬਹੁਤ ਰਾਹਤ ਮਿਲੇਗੀ। ਜੇਕਰ ਗਰਮੀਆਂ ਵਿਚ ਤੁਹਾਡਾ ਭੋਜਨ ਹਜ਼ਮ ਨਹੀਂ ਹੋ ਪਾਉਂਦਾ ਤਾਂ ਤੁਸੀਂ ਅਪਣੀ ਡਾਈਟ ’ਚ ਪੱਕੇ ਹੋਏ ਕਟਹਲ ਨੂੰ ਸ਼ਾਮਲ ਕਰ ਸਕਦੇ ਹੋ। ਇਹ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰ ਕੇ ਤੁਹਾਡਾ ਭਾਰ ਸੁਧਾਰਨ ਵਿਚ ਵੀ ਮਦਦ ਕਰਦਾ ਹੈ।
ਪੱਕੇ ਹੋਏ ਕਟਹਲ ਦਾ ਸੇਵਨ ਕਰਨ ਨਾਲ ਤੁਹਾਡਾ ਲਿਵਰ ਵੀ ਸਿਹਤਮੰਦ ਰਹਿੰਦਾ ਹੈ। ਇਸ ਵਿਚ ਮਿਲਣ ਵਾਲੇ ਪੋਸ਼ਕ ਤੱਤ ਤੁਹਾਡੇ ਲਿਵਰ ਨੂੰ ਮਜ਼ਬੂਤ ਬਣਾਉਂਦੇ ਹਨ। ਪੱਕੇ ਹੋਏ ਕਟਹਲ ਨੂੰ ਤੁਹਾਡੇ ਦਿਲ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿਚ ਮਿਲਣ ਵਾਲਾ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿਚ ਮਦਦ ਕਰਦਾ ਹੈ। ਪੱਕੇ ਹੋਏ ਕਟਹਲ ਵਿਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਵਿਟਾਮਿਨ-ਸੀ ਤੁਹਾਡੇ ਸਰੀਰ ਵਿਚ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਹੁੰਦੀ ਹੈ।
(For more news apart from “Include ripe jackfruit in your diet Health News, ” stay tuned to Rozana Spokesman.)