Health News: ਚਮੜੀ ਰੋਗਾਂ ਤੋਂ ਛੁਟਕਾਰਾ ਚਾਹੁੰਦੇ ਹੋ ਤਾਂ ਵਰਤੋ ਕੱਚੇ ਪਪੀਤੇ ਦਾ ਦੁੱਧ
Published : Oct 20, 2024, 7:09 am IST
Updated : Oct 20, 2024, 7:09 am IST
SHARE ARTICLE
If you want to get rid of skin diseases, use raw papaya milk
If you want to get rid of skin diseases, use raw papaya milk

Health News: ਪਪੀਤੇ ਦਾ ਰਸ ਸੇਵਨ ਕਰਨ ਨਾਲ ਖੱਟੇ ਡਕਾਰ ਬੰਦ ਹੋ ਜਾਂਦੇ ਹਨ। 

 

Health News: ਪਪੀਤੇ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। ਪਪੀਤੇ ਦੇ ਸੇਵਨ ਨਾਲ ਪਾਚਨਤੰਤਰ ਠੀਕ ਹੁੰਦਾ ਹੈ। ਪਪੀਤੇ ਦਾ ਰਸ ਨੀਂਦ ਨਾ ਆਉਣਾ, ਸਿਰਦਰਦ, ਕਬਜ਼ ਆਦਿ ਰੋਗਾਂ ਨੂੰ ਠੀਕ ਕਰਦਾ ਹੈ। ਪਪੀਤੇ ਦਾ ਰਸ ਸੇਵਨ ਕਰਨ ਨਾਲ ਖੱਟੇ ਡਕਾਰ ਬੰਦ ਹੋ ਜਾਂਦੇ ਹਨ। 

ਕੱਚੇ ਪਪੀਤੇ ਦਾ ਦੁੱਧ ਚਮੜੀ ਰੋਗ ਲਈ ਬਹੁਤ ਲਾਭਕਾਰੀ ਹੁੰਦਾ ਹੈ। ਪਪੀਤੇ ਦਾ ਦੁੱਧ ਦਰਦ ਨੂੰ ਠੀਕ ਕਰਦਾ ਹੈ, ਕੋੜ੍ਹ ਨੂੰ ਖ਼ਤਮ ਕਰਦਾ ਹੈ ਅਤੇ ਛਾਤੀਆਂ ਵਿਚ ਦੁੱਧ ਨੂੰ ਵਧਾਉਂਦਾ ਹੈ। ਪਪੀਤਾ ਢਿੱਡ ਰੋਗ, ਹਿਰਦਾ ਰੋਗ, ਆਂਤੜਾਂ ਦੀ ਕਮਜ਼ੋਰੀ ਆਦਿ ਨੂੰ ਦੂਰ ਕਰਦਾ ਹੈ। ਪੱਕੇ ਜਾਂ ਕੱਚੇ ਪਪੀਤੇ ਦੀ ਸਬਜ਼ੀ ਬਣਾ ਕੇ ਖਾਣਾ ਢਿੱਡ ਲਈ ਲਾਭਕਾਰੀ ਹੁੰਦਾ ਹੈ। ਪਪੀਤੇ ਦੀਆਂ ਪੱਤੀਆਂ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਵਿਚ ਲਾਭ ਹੁੰਦਾ ਹੈ ਅਤੇ ਦਿਲ ਦੀ ਧੜਕਣ ਨਿਯਮਤ ਹੁੰਦੀ ਹੈ।

ਪਪੀਤੇ ਦੇ ਸੇਵਨ ਨਾਲ ਜ਼ਖ਼ਮ ਭਰਦਾ ਹੈ, ਦਸਤ ਅਤੇ ਪੇਸ਼ਾਬ ਦੀ ਰੁਕਾਵਟ ਦੂਰ ਹੁੰਦੀ ਹੈ। ਪਪੀਤੇ ਦੀ ਜੜ੍ਹ ਘਸਾ ਕੇ ਲਗਾਉਣ ਨਾਲ ਬਵਾਸੀਰ ਵਿਚ ਫ਼ਾਇਦਾ ਹੁੰਦਾ ਹੈ। ਮੂੰਹ ਦੇ ਛਾਲੇ, ਜੀਭ ਵਿਚ ਦਰਾੜਾਂ ਪੈਣ ’ਤੇ ਪਪੀਤੇ ਦਾ ਚੂਰਨ, ਗਿਲਸਰੀਨ ਮਿਲਾ ਕੇ ਜੀਭ ’ਤੇ ਲਗਾਉ। ਪਪੀਤੇ ਦਾ ਚੂਰਨ ਪਾਣੀ ਵਿਚ ਮਿਲਾ ਕੇ ਸੇਵਨ ਕਰਨ ਨਾਲ ਗਲੇ ਦੀ ਖ਼ਰਾਬੀ ਦੂਰ ਹੁੰਦੀ ਹੈ।

ਪਪੀਤੇ ਦਾ ਚੂਰਨ ਗਿਲਸਰੀਨ ਵਿਚ ਮਿਲਾ ਕੇ 5-5 ਮਿੰਟ ਦੇ ਵਕਫ਼ੇ ਬਾਅਦ ਗਲੇ ਵਿਚ ਲਗਾਉਣ ਨਾਲ ਗਲੇ ਦੀ ਸੋਜ ਦੂਰ ਹੁੰਦੀ ਹੈ। ਪਪੀਤੇ ਦਾ ਚੂਰਨ ਸਵੇਰੇ-ਸ਼ਾਮ 5-5 ਗਰਾਮ ਦੀ ਮਾਤਰਾ ਵਿਚ ਸੇਵਨ ਕਰਨ ਨਾਲ ਜਿਗਰ ਅਤੇ ਤਿੱਲੀ ਦੀ ਵਧੀ ਹੋਈ ਅਵਸਥਾ ਹੌਲੀ-ਹੌਲੀ ਅਪਣੀ ਸਥਿਤੀ ਵਿਚ ਆ ਜਾਂਦੀ ਹੈ। ਪਪੀਤੇ ਦੇ ਨਿਯਮਤ ਸੇਵਨ ਨਾਲ ਕਈ ਬੀਮਾਰੀਆਂ ਵਿਚ ਲਾਭ ਮਿਲਦਾ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement