
Health News: ਗਾਜਰ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ, ਜੋ ਤੁਹਾਡੀਆਂ ਅੰਤੜੀਆਂ ਦੀਆਂ ਗਤੀਵਿਧੀਆਂ ਵਿਚ ਬਹੁਤ ਮਦਦਗਾਰ ਹੁੰਦਾ ਹੈ।
Carrots beneficial for health in winter latest news in punjabi :ਗਾਜਰ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮਿਲ ਜਾਂਦੇ ਹਨ, ਜੋ ਸਰੀਰ ਲਈ ਬਹੁਤ ਜ਼ਰੂਰੀ ਹਨ। ਗਾਜਰ ਕਰੀ ਤੋਂ ਇਲਾਵਾ ਹਲਵਾ, ਅਚਾਰ, ਜੈਮ, ਪਾਕ, ਸਲਾਦ, ਜੂਸ ਅਤੇ ਕੇਕ ਵੀ ਬਣਾਇਆ ਜਾ ਸਕਦਾ ਹੈ। ਗਾਜਰ ਵਿਚ ਬੀਟਾ ਕੈਰੋਟੀਨ ਅਤੇ ਐਂਟੀਆਕਸੀਡੈਂਟ ਵੀ ਭਰਪੂਰ ਮਾਤਰਾ ਵਿਚ ਮਿਲ ਜਾਂਦੇ ਹਨ। ਗਾਜਰ ਦੇ ਅੱਧੇ ਕੱਪ ਵਿਚ 25 ਗ੍ਰਾਮ ਕੈਲੋਰੀ, 6 ਗ੍ਰਾਮ ਕਾਰਬੋਹਾਈਡਰੇਟ, 2 ਗ੍ਰਾਮ ਫ਼ਾਈਬਰ, 3 ਗ੍ਰਾਮ ਚੀਨੀ ਅਤੇ 0.5 ਗ੍ਰਾਮ ਪ੍ਰੋਟੀਨ ਹੁੰਦਾ ਹੈ।
ਗਾਜਰ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ, ਜੋ ਤੁਹਾਡੀਆਂ ਅੰਤੜੀਆਂ ਦੀਆਂ ਗਤੀਵਿਧੀਆਂ ਵਿਚ ਬਹੁਤ ਮਦਦਗਾਰ ਹੁੰਦਾ ਹੈ। ਇਹ ਤੁਹਾਡੀ ਪਾਚਨ ਕਿਰਿਆ ਨੂੰ ਬਿਹਤਰ ਬਣਾਉਂਦਾ ਹੈ। ਇਸ ਤੋਂ ਇਲਾਵਾ ਇਹ ਭੋਜਨ ਨੂੰ ਪਚਾਉਣ ਵਿਚ ਵੀ ਮਦਦਗਾਰ ਹੈ। ਇਸ ਲਈ ਤੁਸੀਂ ਗਾਜਰ ਦਾ ਸੇਵਨ ਭੋਜਨ ਦੇ ਨਾਲ ਕਰ ਸਕਦੇ ਹੋ। ਇਸ ਨਾਲ ਹੀ ਗਾਜਰ ਖਾਣ ਨਾਲ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਭਾਰ ਘਟਾਉਣ ਅਤੇ ਚਮੜੀ ਨੂੰ ਚਮਕਦਾਰ ਬਣਾਉਣ ਲਈ ਵੀ ਗਾਜਰ ਦਾ ਸੇਵਨ ਕੀਤਾ ਜਾ ਸਕਦਾ ਹੈ।
ਗਾਜਰ ਵਿਚ ਬੀਟਾ ਕੈਰੋਟੀਨ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ। ਇਹ ਤੁਹਾਡੀਆਂ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਵਧਦੀ ਉਮਰ ਦੇ ਕਾਰਨ ਅੱਖਾਂ ਦੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲ ਸਕਦੀ ਹੈ। ਬੀਟਾ-ਕੈਰੋਟੀਨ ਦੇ ਨਾਲ, ਗਾਜਰ ਵਿਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿਚ ਮਿਲ ਜਾਂਦਾ ਹੈ, ਜੋ ਤੁਹਾਨੂੰ ਮੈਕੂਲਰ ਡੀਜਨਰੇਸ਼ਨ ਤੋਂ ਰਾਹਤ ਦਿਵਾਉਣ ਵਿਚ ਮਦਦਗਾਰ ਹੋ ਸਕਦਾ ਹੈ। ਗਾਜਰ ਵਿਚ ਮਿਲਣ ਵਾਲਾ ਕੈਰੋਟੀਨ ਨਾਂ ਦਾ ਪੋਸ਼ਕ ਤੱਤ ਤੁਹਾਨੂੰ ਰਾਤ ਨੂੰ ਨਜ਼ਰ ਖ਼ਰਾਬ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਦਿਵਾ ਸਕਦਾ ਹੈ।
ਗਾਜਰ ਦਾ ਸੇਵਨ ਕਰਨ ਨਾਲ ਦਿਲ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਦਿਲ ਦੇ ਰੋਗ ਹੋਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ। ਗਾਜਰ ਵਿਚ ਮਿਲਣ ਵਾਲਾ ਪੋਟਾਸ਼ੀਅਮ, ਸਰੀਰ ਵਿਚ ਸੋਡੀਅਮ ਦੇ ਪੱਧਰ ਨੂੰ ਸੰਤੁਲਿਤ ਕਰਨ ਅਤੇ ਇਸ ਨੂੰ ਖ਼ਤਮ ਕਰਨ ਵਿਚ ਮਦਦ ਕਰਦਾ ਹੈ। ਇਹ ਖ਼ੂਨ ਵਿਚ ਕੈਲੇਸਟਰੋਲ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿਚ ਮਦਦ ਕਰਦਾ ਹੈ। ਇਸ ਤਰ੍ਹਾਂ ਦਿਲ ਨਾਲ ਸਬੰਧਤ ਬੀਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਗਾਜਰ ਖਾਣ ਨਾਲ ਸਰੀਰ ਵਿਚ ਐਂਟੀਆਕਸੀਡੈਂਟਸ ਦਾ ਪ੍ਰਭਾਵ ਵੱਧ ਸਕਦਾ ਹੈ।