Health News : ਕੇਂਦਰ ਨੇ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ, ਕੈਂਸਰ, ਬੀਪੀ ਤੇ ਸ਼ੂਗਰ ਦੀ ਘਰ-ਘਰ ਜਾ ਕੇ ਕੀਤੀ ਜਾਵੇਗੀ ਜਾਂਚ
Published : Feb 21, 2025, 1:59 pm IST
Updated : Feb 21, 2025, 1:59 pm IST
SHARE ARTICLE
Center launches nationwide campaign for cancer, BP and diabetes screening Latest News in Punjabi
Center launches nationwide campaign for cancer, BP and diabetes screening Latest News in Punjabi

Health News : ਵੱਖ-ਵੱਖ ਰਾਜਾਂ ਦੇ ਨਾਲ ਹੀ ਪੰਜਾਬ ’ਚ ਵੀ ਮੁਹਿੰਮ ਦੀ ਸ਼ੁਰੂਆਤ

Center launches nationwide campaign for cancer, BP and diabetes screening Latest News in Punjabi : ਨਵੀਂ ਦਿੱਲੀ: ਜੇ ਤੁਹਾਡੀ ਉਮਰ 30 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਕੋਈ ਤੁਹਾਡਾ ਦਰਵਾਜ਼ਾ ਖੜਕਾਉਂਦਾ ਹੈ ਅਤੇ ਤੁਹਾਨੂੰ ਸਿਹਤ ਜਾਂਚ ਕਰਵਾਉਣ ਲਈ ਕਹਿੰਦਾ ਹੈ, ਤਾਂ ਬਿਲਕੁਲ ਵੀ ਘਬਰਾਉ ਨਾ। ਦਰਅਸਲ, ਇਹ ਬਿਨ ਬੁਲਾਏ ਮਹਿਮਾਨ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਆਸ਼ਾ ਵਰਕਰ ਜਾਂ ANM ਜਾਂ ਫ਼ਰੰਟ ਲਾਈਨ ਹੈਲਥ ਵਰਕਰ ਹਨ। ਜੋ ਤੁਹਾਡੀ ਸਿਹਤ ਦੀ ਜਾਂਚ ਕਰਨ ਲਈ ਆਏ ਹਨ ਕਿ ਕੀ ਤੁਸੀਂ ਬਲੱਡ ਪ੍ਰੈੱਸ਼ਰ, ਸ਼ੂਗਰ ਜਾਂ ਮੂੰਹ, ਛਾਤੀ ਜਾਂ ਸਰਵਾਈਕਲ ਕੈਂਸਰ ਤੋਂ ਪੀੜਤ ਹੋ ਜਾਂ ਨਹੀਂ?

ਦਰਅਸਲ, ਕੇਂਦਰੀ ਸਿਹਤ ਮੰਤਰਾਲੇ ਨੇ 30 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ 100 ਫ਼ੀ ਸਦੀ ਘਰ-ਘਰ ਜਾ ਕੇ ਜਾਂਚ ਯਕੀਨੀ ਬਣਾਉਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ 20 ਫ਼ਰਵਰੀ ਤੋਂ 30 ਮਾਰਚ ਤਕ ਚੱਲੇਗੀ। ਇਸ ਮੁਹਿੰਮ ਦਾ ਉਦੇਸ਼ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਸਮੇਤ ਗ਼ੈਰ-ਸੰਚਾਰੀ ਬੀਮਾਰੀਆਂ (ਐਨ.ਸੀ.ਡੀ.) ਦਾ ਛੇਤੀ ਪਤਾ ਲਗਾ ਕੇ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਹੈ। ਇਹ ਮੁਹਿੰਮ ਆਯੂਸ਼ਮਾਨ ਅਰੋਗਿਆ ਮੰਦਰ (ਏਏਐਮ) ਅਤੇ ਦੇਸ਼ ਭਰ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਗ਼ੈਰ-ਸੰਚਾਰੀ ਬੀਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ (ਐਨਪੀ-ਐਨਸੀਡੀ) ਦੇ ਤਹਿਤ ਚਲਾਈ ਜਾਵੇਗੀ।

ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਾਰੇ ਸਿਹਤ ਕੇਂਦਰਾਂ 'ਤੇ ਜ਼ਰੂਰੀ ਡਾਕਟਰੀ ਸਪਲਾਈ ਜਿਵੇਂ ਕਿ ਬੀਪੀ ਮਾਨੀਟਰ, ਗਲੂਕੋਮੀਟਰ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੋਵੇਗਾ। ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, NP-NCD ਪੋਰਟਲ 'ਤੇ ਰੋਜ਼ਾਨਾ ਟੈਸਟ, ਇਲਾਜ ਅਤੇ ਫ਼ਾਲੋ-ਅਪ ਦਾ ਡੇਟਾ ਅਪਲੋਡ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ। ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਰੋਜ਼ਾਨਾ ਸ਼ਾਮ 6 ਵਜੇ ਤਕ ਮੰਤਰਾਲੇ ਨੂੰ ਅਪਡੇਟ ਪ੍ਰਦਾਨ ਕਰਨਗੇ, ਨਿਰੰਤਰ ਨਿਗਰਾਨੀ ਅਤੇ ਤਕਨੀਕੀ ਸਹਾਇਤਾ ਦੀ ਆਗਿਆ ਦੇਣਗੇ।

ਇਹ ਸਕਰੀਨਿੰਗ ਮੁਹਿੰਮ ਅਜਿਹੇ ਸਮੇਂ 'ਚ ਆਈ ਹੈ ਜਦੋਂ ਦੇਸ਼ 'ਚ NCD ਮਾਮਲਿਆਂ 'ਚ ਕਾਫ਼ੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ-ਨੈਸ਼ਨਲ ਇੰਸਟੀਚਿਊਟ ਆਫ਼ ਨਿਊਟ੍ਰੀਸ਼ਨ (ICMR-NIN) ਦੇ ਅੰਕੜਿਆਂ ਅਨੁਸਾਰ, ਦੇਸ਼ ਵਿਚ ਕੁੱਲ ਮੌਤ ਦਰ ਦਾ 66 ਫ਼ੀ ਸਦੀ ਹਿੱਸਾ NCDs ਦਾ ਹੈ। ਇਸ ਮੁਹਿੰਮ ਨਾਲ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਵਲ ਮਹੱਤਵਪੂਰਨ ਕਦਮ ਵਧਾਇਆ ਹੈ।

ਤੁਹਾਨੂੰ ਦਸ ਦਈਏ ਕਿ ਇਸ ਮੁਹਿੰਮ ਦੀ ਸ਼ੁਰੂਆਤ ਦੇ ਨਾਲ ਹੀ ਵੱਖ-ਵੱਖ ਰਾਜਾਂ ਦਾ ਨਾਲ ਹੀ ਪੰਜਾਬ ’ਚ ਇਸ ਦੀ ਸ਼ੁਰੂਆਤ ਕਰ ਦਿਤੀ ਗਈ ਹੈ। ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਸੂਬੇ ਭਰ ਵਿਚ ਆਮ ਗ਼ੈਰ-ਸੰਚਾਰੀ ਬੀਮਾਰੀਆਂ (NCDs) ਦੀ ਰੋਕਥਾਮ, ਕੰਟਰੋਲ ਅਤੇ ਜਾਂਚ ਲਈ ਆਬਾਦੀ-ਆਧਾਰਤ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement