Health News: ਜੇਕਰ ਤੁਹਾਨੂੰ ਆਉਂਦੇ ਹਨ ਚੱਕਰ ਤਾਂ ਤੁਹਾਨੂੰ ਹੋ ਸਕਦੀ ਹੈ ਇਹ ਗੰਭੀਰ ਬੀਮਾਰੀ
Published : Feb 21, 2025, 7:22 am IST
Updated : Feb 21, 2025, 7:22 am IST
SHARE ARTICLE
If you get dizziness then you may have this serious illness Health News
If you get dizziness then you may have this serious illness Health News

ਨਸਾਂ ਵਿਚ ਕਮਜ਼ੋਰੀ ਹੋਣ ਕਾਰਨ ਨਸਾਂ ਵਿਚ ਦਰਦ ਅਤੇ ਸੋਜ ਹੋਣ ਲਗਦੀ ਹੈ।

ਜ਼ਿਆਦਾ ਥਕਾਵਟ ਕਾਰਨ ਚੱਕਰ ਆਉਣ ਲਗਦੇ ਹਨ ਜਿਸ ਨੂੰ ਕਦੇ ਵੀ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ। ਰੋਜ਼ਾਨਾ ਬਿਨਾਂ ਕਿਸੇ ਕਾਰਨ ਤੋਂ ਚੱਕਰ ਆਉਣੇ ਭਾਵੇਂ ਤੁਹਾਨੂੰ ਸਾਧਾਰਣ ਲਗਦੇ ਹਨ ਪਰ ਇਹ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਵੀ ਹੋ ਸਕਦੇ ਹਨ। ਜਦੋਂ ਸਾਡੇ ਸਰੀਰ ਵਿਚ ਅੱਖਾਂ, ਦਿਮਾਗ, ਕੰਨ, ਪੈਰ ਜਾਂ ਫਿਰ ਰੀੜ੍ਹ ਦੀ ਹੱਡੀ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ ਆਉਣ ਲਗਦੇ ਹਨ। ਇਸ ਨਾਲ ਅੱਖਾਂ ਅੱਗੇ ਹਨ੍ਹੇਰਾ ਆ ਜਾਂਦਾ ਹੈ। ਇਸ ਲਈ ਇਸ ਸਮੱਸਿਆ ਨੂੰ ਕਦੇ ਵੀ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਦਸਾਂਗੇ ਉਨ੍ਹਾਂ ਸਮੱਸਿਆਵਾਂ ਬਾਰੇ, ਜਿਨ੍ਹਾਂ ਵਿਚ ਚੱਕਰ ਆਉਂਦੇ ਹਨ ਅਤੇ ਚੱਕਰ ਆਉਣੇ ਇਨ੍ਹਾਂ ਗੰਭੀਰ ਬੀਮਾਰੀਆਂ ਦਾ ਸੰਕੇਤ ਹੁੰਦਾ ਹੈ।

ਦਰਅਸਲ ਜਦੋਂ ਅੱਖਾਂ, ਦਿਮਾਗ, ਕੰਨ, ਪੈਰਾਂ ਅਤੇ ਰੀੜ੍ਹ ਦੀਆਂ ਨਾੜਾਂ ਠੀਕ ਤਰ੍ਹਾਂ ਕੰਮ ਨਹੀਂ ਕਰਦੀਆਂ ਤਾਂ ਚੱਕਰ, ਅੱਖਾਂ ਦੇ ਅੱਗੇ ਹਨ੍ਹੇਰਾ ਛਾ ਜਾਣ ਵਰਗੇ ਲੱਛਣ ਦਿਖਾਈ ਦਿੰਦੇ ਹਨ। ਅਜਿਹੇ ਵਿਚ ਇਸ ਨੂੰ ਹਲਕੇ ਵਿਚ ਲੈਣਾ ਤੁਹਾਡੇ ਲਈ ਹਾਨੀਕਾਰਕ ਹੋ ਸਕਦਾ ਹੈ। ਕਈ ਵਾਰ ਚੱਕਰ ਆਉਣਾ ਤਣਾਅ, ਮਾਈਗ੍ਰੇਨ, ਬ੍ਰੇਨ ਜਾਂ ਕੰਨ ਦਾ ਟਿਊਮਰ ਵਿਚ ਸਮੱਸਿਆ ਦਾ ਸੰਕੇਤ ਵੀ ਹੋ ਸਕਦਾ ਹੈ। ਅਜਿਹੇ ਵਿਚ ਇਸ ਨੂੰ ਨਜ਼ਰ-ਅੰਦਾਜ਼ ਬਿਲਕੁਲ ਵੀ ਨਾ ਕਰੋ।

ਨਸਾਂ ਵਿਚ ਕਮਜ਼ੋਰੀ ਹੋਣ ਕਾਰਨ ਨਸਾਂ ਵਿਚ ਦਰਦ ਅਤੇ ਸੋਜ ਹੋਣ ਲਗਦੀ ਹੈ। ਇਸ ਨਾਲ ਚੱਕਰ ਆਉਣ ਲਗਦੇ ਹਨ। ਇਸ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਬਹੁਤ ਵਾਰ ਚੱਕਰ ਆਉਣੇ ਤਣਾਅ, ਦਿਮਾਗ ਜਾਂ ਫਿਰ ਕੰਨ ਦਾ ਟਿਊਮਰ ਅਤੇ ਮਾਈਗ੍ਰੇਨ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਰੋਜ਼ਾਨਾ ਬਹੁਤ ਜ਼ਿਆਦਾ ਚੱਕਰ ਆਉਣੇ ਕਈ ਗੰਭੀਰ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ। ਸਾਡੇ ਦਿਮਾਗ ਨੂੰ ਆਕਸੀਜਨ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ। ਇਹ ਖ਼ੂਨ ਰਾਹੀਂ ਦਿਮਾਗ ਤਕ ਪਹੁੰਚਦੀ ਹੈ ਪਰ ਕਈ ਵਾਰ ਖ਼ੂਨ ਦੇ ਥੱਕੇ ਬਣਨ ਅਤੇ ਖ਼ਰਾਬ ਬਲੱਡ ਸਰਕੁਲੇਸ਼ਨ ਦੇ ਕਾਰਨ ਦਿਮਾਗ ਤਕ ਸਹੀ ਮਾਤਰਾ ਵਿਚ ਆਕਸੀਜਨ ਨਹੀਂ ਪਹੁੰਚਦੀ। ਇਸ ਨਾਲ ਚੱਕਰ ਅਤੇ ਬੇਹੋਸ਼ੀ ਜਿਹੀ ਸਮੱਸਿਆ ਹੋਣ ਲਗਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement