Health News: ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਦੀ ਹੈ ਸ਼ਕਰਕੰਦੀ
Published : Jun 21, 2024, 12:30 pm IST
Updated : Jun 21, 2024, 12:30 pm IST
SHARE ARTICLE
Sweet potato removes heart diseases
Sweet potato removes heart diseases

ਸ਼ਕਰਕੰਦੀ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ’ਚ ਵੀ ਮਦਦ ਕਰਦੀ ਹੈ।

Health News: ਸ਼ਕਰਕੰਦੀ ਖਾਣੀ ਸਾਰਿਆਂ ਨੂੰ ਹੀ ਪਸੰਦ ਹੁੰਦੀ ਹੈ। ਇਸ ਦੀ ਵਰਤੋਂ ਲੋਕਾਂ ਵਲੋਂ ਉਬਾਲ ਕੇ, ਚਾਟ ਲਾ ਕੇ ਕੀਤੀ ਜਾਂਦੀ ਹੈ। ਸ਼ਕਰਕੰਦੀ ’ਚ ਫ਼ਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਲਵਣ ਵਰਗੇ ਤੱਤ ਵੱਡੀ ਮਾਤਰਾ ’ਚ ਮਿਲ ਜਾਂਦੇ ਹਨ, ਜੋ ਸਰੀਰ ਲਈ ਫ਼ਾਇਦੇਮੰਦ ਹਨ। ਸ਼ਕਰਕੰਦੀ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ’ਚ ਵੀ ਮਦਦ ਕਰਦੀ ਹੈ।

ਸ਼ੂਗਰ ’ਚ ਫ਼ਾਇਦੇਮੰਦ: ਜੇਕਰ ਤੁਹਾਨੂੰ ਸ਼ੂਗਰ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ ’ਚ ਅਜਿਹੇ ਤੱਤ ਮਿਲ ਜਾਂਦੇ ਹਨ ਜੋ ਬਲੱਡ ਸ਼ੂਗਰ ਨੂੰ ਇਕਦਮ ਨਹੀਂ ਵਧਾਉਂਦੇ ਅਤੇ ਉਨ੍ਹਾਂ ਨੂੰ ਕੰਟਰੋਲ ’ਚ ਰਖਦੇ ਹਨ।

ਦਿਲ ਦੀਆਂ ਬੀਮਾਰੀਆਂ ਤੋਂ ਬਚਾਅ: ਸ਼ਕਰਕੰਦੀ ਖਾਣ ਨਾਲ ਸਰੀਰ ਦਾ ਕੋਲੈਸਟ੍ਰੋਲ ਪੱਧਰ ਸੰਤੁਲਿਤ ਰਹਿੰਦਾ ਹੈ। ਅਪਣੇ ਖਾਣੇ ’ਚ ਰੋਜ਼ਾਨਾ 1 ਸ਼ਕਰਕੰਦੀ ਦੀ ਵਰਤੋਂ ਜ਼ਰੂਰ ਕਰੋ ਕਿਉਂਕਿ ਇਸ ’ਚ ਕਾਪਰ, ਵਿਟਾਮਿਨ-ਬੀ 6 ਹੁੰਦਾ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਸ਼ਕਰਕੰਦੀ ਦੀ ਵਰਤੋਂ ਕਰਨ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ।

ਅੱਖਾਂ ਦੀ ਰੌਸ਼ਨੀ: ਲਗਾਤਾਰ ਕੰਪਿਊਟਰ ਅਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਨ ਨਾਲ ਅੱਜਕਲ੍ਹ ਘੱਟ ਉਮਰ ਦੇ ਬੱਚਿਆਂ, ਨੌਜਵਾਨਾਂ ਦੀਆਂ ਅੱਖਾਂ ਦੀ ਰੌਸ਼ਨੀ ਘੱਟ ਹੋ ਜਾਂਦੀ ਹੈ। ਅਜਿਹੇ ਵਿਚ ਸ਼ਕਰਕੰਦੀ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਵਿਚ ਫ਼ਾਇਦੇਮੰਦ ਸਾਬਤ ਹੁੰਦੀ ਹੈ।

ਝੁਰੜੀਆਂ ਘੱਟ ਕਰੇ: ਵਧਦੀ ਉਮਰ ਦੇ ਨਾਲ-ਨਾਲ ਚਿਹਰੇ ’ਤੇ ਝੁਰੜੀਆਂ ਦੇ ਨਿਸ਼ਾਨ ਪੈਣ ਲਗਦੇ ਹਨ। ਅਜਿਹੇ ’ਚ ਸ਼ਕਰਕੰਦੀ ਖਾਣੀ ਬਹੁਤ ਫ਼ਾਇਦੇਮੰਦ ਹੈ। ਇਸ ’ਚ ਮੌਜੂਦ ਵੀਟਾ ਕੈਰੋਟੀਨ ਸਰੀਰ ’ਚ ਫ੍ਰੀ-ਰੈਡੀਕਲਸ ਨਾਲ ਲੜਦਾ ਹੈ, ਜਿਸ ਨਾਲ ਚਿਹਰੇ ’ਤੇ ਜਲਦੀ ਝੁਰੜੀਆਂ ਨਹੀਂ ਪੈਂਦੀਆਂ।

ਅਸਥਮਾ ਰੋਗੀ ਲਈ ਫ਼ਾਇਦੇਮੰਦ: ਨੱਕ, ਸਾਹ ਵਾਲੀ ਨਲੀ ਅਤੇ ਫੇਫੜਿਆਂ ’ਚ ਕਫ਼ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ’ਚ ਰੋਜ਼ 1 ਸ਼ਕਰਕੰਦੀ ਉਬਾਲ ਕੇ ਖਾਣ ਨਾਲ ਕਫ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਅਸਥਮਾ ਰੋਗੀ ਨੂੰ ਆਰਾਮ ਮਿਲਦਾ ਹੈ।

ਭਾਰ ਵਧਾਉਣ ’ਚ ਮਦਦਗਾਰ: ਇਸ ’ਚ ਬਹੁਤ ਜ਼ਿਆਦਾ ਮਾਤਰਾ ’ਚ ਸਟਾਰਚ ਹੁੰਦਾ ਹੈ ਜਿਸ ਨਾਲ ਮਾਸਪੇਸ਼ੀਆਂ ਵਧਾਉਣ ’ਚ ਵੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ ’ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਵਜ਼ਨ ਵਧਾਉਣ ’ਚ ਵੀ ਸਹਾਈ ਹੁੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement